ਦੁੱਗਲਵਾਲਾ ਵਿਖੇ ਬ੍ਰਹਮਪੁਰਾ ਵੱਲੋ ਸ਼੍ਰੋਮਣੀ ਅਕਾਲੀ ਦਲ ਦੀ ਜ਼ਮੀਨੀ ਮੀਟਿੰਗ,2027 ਦੀ ਚੋਣਾਂ ਦੀ ਤਿਆਰੀ
27 Feb, 2026 10:42 PM
ਬ੍ਰਹਮਪੁਰਾ ਦੇ ਨਾਲ ਅਸੀਂ ਚੱਟਾਨ ਵਾਂਗ ਖੜ੍ਹੇ ਹਾਂ- ਪਿਆਰਾ ਸਿੰਘ ਦੁਗਲਵਾਲ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ, 27 ਫਰਵਰੀ
ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵੱਲੋ ਅੱਜ ਪਿੰਡ ਦੁੱਗਲਵਾਲਾ ਵਿਖੇ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਲਈ ਅਹਿਮ ਮੀਟਿੰਗ ਕੀਤੀ ਗਈ। ਇਹ ਮੀਟਿੰਗ ਸਵਰਗਵਾਸੀ ਮੁਖਤਿਆਰ ਸਿੰਘ (ਸਾਬਕਾ ਮੈਂਬਰ ਪੰਚਾਇਤ) ਦੇ ਗ੍ਰਹਿ ਵਿਖੇ ਬਲਾਕ ਸੰਮਤੀ ਮੈਂਬਰ ਪਿਆਰਾ ਸਿੰਘ ਦੁੱਗਲਵਾਲਾ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਪਿੰਡ ਦੇ ਸਮੂਹ ਵਰਕਰ ਸਹਿਬਾਨ ਨੇ ਸ਼ਮੂਲੀਅਤ ਕੀਤੀ।ਮੀਟਿੰਗ ਦੌਰਾਨ ਪਾਰਟੀ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।ਪਿਆਰਾ ਸਿੰਘ ਅਤੇ ਸਮੂਹ ਅਕਾਲੀ ਵਰਕਰਾਂ ਨੇ ਕਿਹਾ ਕਿ ਅਸੀਂ ਬ੍ਰਹਮਪੁਰਾ ਪਰਿਵਾਰ ਅਤੇ ਰਵਿੰਦਰ ਸਿੰਘ ਬ੍ਰਹਮਪੁਰਾ ਹਲਕਾ ਇੰਚਾਰਜ ਖਡੂਰ ਸਾਹਿਬ ਨਾਲ ਚੱਟਾਨ ਵਾਂਗ ਖੜ੍ਹੇ ਹਾਂ। ਇਸ ਮੌਕੇ ਵਰਕਰਾ ਨੇ ਸਾਬਕਾ ਮੰਤਰੀ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਜੀ ਦੇ ਹਲਕੇ ਲਈ ਕੀਤੇ ਕੰਮਾਂ ਨੂੰ ਵੀ ਯਾਦ ਕੀਤਾ।ਇਸ ਮੌਕੇ ਬ੍ਰਹਮਪੁਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਰਾਜ ਦੌਰਾਨ ਜਿਹੜੇ ਇਤਿਹਾਸਕ ਵਿਕਾਸ ਕਾਰਜ ਕੀਤੇ, ਉਹ ਕਿਸੇ ਹੋਰ ਸਰਕਾਰ ਵੱਲੋਂ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਪਾਰਟੀ ਦੇ ਕੀਤੇ ਕੰਮਾਂ ਨਾਲ ਹਰ ਵੋਟਰ ਭਲੀ-ਭਾਂਤੀ ਜਾਣੂ ਹੈ ਅਤੇ ਲੋਕ ਦੁਬਾਰਾ ਅਕਾਲੀ ਦਲ ਨੂੰ ਸੇਵਾ ਦਾ ਮੌਕਾ ਦੇਣ ਲਈ ਤਿਆਰ ਹਨ। ਉਨ੍ਹਾਂ ਵਿਸ਼ਵਾਸ ਜਤਾਇਆ ਕਿ 2027 ਵਿੱਚ ਸ਼੍ਰੋਮਣੀ ਅਕਾਲੀ ਦਲ ਭਾਰੀ ਬਹੁਮਤ ਨਾਲ ਸਰਕਾਰ ਬਣਾਏਗੀ।
ਬ੍ਰਹਮਪੁਰਾ ਨੇ ਇਹ ਵੀ ਕਿਹਾ ਕਿ ਹਲਕਾ ਖਡੂਰ ਸਾਹਿਬ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਵਰਕਰਾਂ ਨੂੰ ਘਰ-ਘਰ ਜਾ ਕੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ।ਇਸ ਮੌਕੇ ਬਲਦੇਵ ਸਿੰਘ, ਗੁਰਜੀਤ ਸਿੰਘ , ਹਰਜੀਤ ਸਿੰਘ , ਸਰਦਾਰਾ ਸਿੰਘ, ਅਜੀਤ ਸਿੰਘ, ਵੀਰ ਸਿੰਘ , ਰਾਮ ਸਿੰਘ, ਬਲਦੇਵ ਸਿੰਘ ਮੈਂਬਰ, ਦਲਜੀਤ ਸਿੰਘ, ਬਲਜਿੰਦਰ ਸਿੰਘ, ਦਿਲਬਾਗ ਸਿੰਘ, ਗੁਰਭੇਜ ਸਿੰਘ, ਅਮਰੀਕ ਸਿੰਘ , ਹਰਪ੍ਰੀਤ ਸਿੰਘ, ਅਨਕਪ੍ਰੀਤ ਸਿੰਘ ਅਤੇ ਨਿੱਜੀ ਸਹਾਇਕ ਮਨਪ੍ਰੀਤ ਸਿੰਘ ਸ਼ੈਲੀ ਸਮੇਤ ਹੋਰ ਵਰਕਰ ਹਾਜ਼ਰ ਸਨ।
Posted By: GURBHEJ SINGH ANANDPURI







