Nazrana Times

ਪੰਜਾਬੀ

ਮੋਦੀ ਸਰਕਾਰ ਵਿਸ਼ੇਸ਼ ਸੇਵਾ ਅਭਿਆਨ ਤਹਿਤ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਵਿਸ਼ਾਲ ਕੈਂਪ ਆਯੋਜਿਤ

23 May, 2025 01:45 AM
ਮੋਦੀ ਸਰਕਾਰ ਵਿਸ਼ੇਸ਼ ਸੇਵਾ ਅਭਿਆਨ ਤਹਿਤ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਵਿਸ਼ਾਲ ਕੈਂਪ ਆਯੋਜਿਤ

ਕੇਂਦਰ ਦੀ ਹਰ ਇੱਕ ਸਹੂਲਤ ਲਾਭਪਾਤਰੀ ਦੇ ਘਰ ਪਹੁੰਚਾਉਣ ਦੀ ਭਾਜਪਾ ਹੈ ਪਾਬੰਦ– ਹਰਜੀਤ ਸੰਧੂ

ਰਾਕੇਸ਼ ਨਈਅਰ

ਚੋਹਲਾ ਸਾਹਿਬ/ਤਰਨਤਾਰਨ,22 ਮਈ

ਭਾਰਤ ਦੀ ਸੱਤਾ 'ਤੇ ਲਗਾਤਾਰ ਤੀਸਰੀ ਵਾਰ ਕਾਮਯਾਬੀ ਨਾਲ ਬਨਣ ਵਾਲੀ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਕੇਂਦਰ ਵਿੱਚ ਬਿਰਾਜਮਾਨ ਭਾਜਪਾ ਸਰਕਾਰ ਵੱਲੋਂ ਦੇਸ਼ ਦੇ ਲੋਕਾਂ ਨੂੰ ਸਿੱਧੀਆਂ ਸਹੂਲਤਾਂ ਪਹੁੰਚਾਉਣ ਦੇ ਮਕਸਦ ਨਾਲ ਮੋਦੀ ਸਰਕਾਰ ਵਿਸ਼ੇਸ਼ ਸੇਵਾ ਅਭਿਆਨ ਤਹਿਤ ਪੂਰੇ ਦੇਸ਼ ਅੰਦਰ ਪੰਦਰਵਾੜਾ ਮੁਹਿੰਮ ਚਲਾ ਕੇ ਯੋਗ ਲਾਭਪਾਤਰੀਆਂ ਨੂੰ ਖੱਜਲ ਖੁਆਰੀ ਤੋਂ ਦੂਰ ਕੀਤਾ ਜਾ ਰਿਹਾ ਹੈ।ਇਸੇ ਤਹਿਤ ਵਿਧਾਨ ਸਭਾ ਹਲਕਾ ਤਰਨਤਾਰਨ ਦੇ ਪਿੰਡ ਖਾਰਾ ਵਿਖੇ ਭਾਰਤੀ ਜਨਤਾ ਪਾਰਟੀ ਦੇ ਜਿਲਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਸਰਕਲ ਪ੍ਰਧਾਨ ਦਿਲਬਾਗ ਸਿੰਘ ਤੇ ਸਾਬਕਾ ਸਰਪੰਚ ਕਮਲਜੀਤ ਸਿੰਘ ਦੇ ਉੱਦਮਾਂ ਸਦਕਾ ਡਿਜੀਟਲ ਆਨ ਲਾਈਨ ਕੈਂਪ ਲਗਾ ਕੇ ਮੌਕੇ ਤੇ ਲੋਕਾਂ ਨੂੰ ਕੇਂਦਰ ਦੀਆਂ ਸਕੀਮਾਂ ਦਾ ਲਾਭ ਦਿੱਤਾ ਗਿਆ। ਇਸ ਮੌਕੇ ਤੇ ਪਾਰਟੀ ਦੇ ਸੀਨੀਅਰ ਅਧਿਕਾਰੀ, ਰਿਟਾਇਰਡ ਏਡੀਸੀ ਰਣਬੀਰ ਸਿੰਘ ਮੂਧਲ ਨੇ ਵੀ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਮੌਕੇ 'ਤੇ ਸਕੀਮਾਂ ਦਾ ਲਾਭ ਲੈਣ ਆਏ ਲੋਕਾਂ ਨੂੰ ਵਿਸਥਾਰ ਨਾਲ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਆ ਰਹੀਆਂ ਸਹੂਲਤਾਂ ਦੀ ਜਾਣਕਾਰੀ ਪ੍ਰਦਾਨ ਕੀਤੀ।ਇਸ ਮੌਕੇ 'ਤੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਹਮੇਸ਼ਾਂ ਹੀ ਖੇਤਰੀ ਪਾਰਟੀਆਂ ਨੇ ਗੁੰਮਰਾਹ ਕੀਤਾ ਹੈ ਅਤੇ ਵੱਖ-ਵੱਖ ਸਮੇਂ ਤਹਿਤ ਝੂਠ ਦੀ ਰਾਜਨੀਤੀ ਕਰਕੇ ਲੋਕਾਂ ਨੂੰ ਕਰਜੇ ਦੇ ਬੋਝ ਹੇਠ ਦਬਾਈ ਰੱਖਿਆ ਹੈ ਪਰ ਹੁਣ ਲੋਕਾਂ ਦੇ ਘਰਾਂ ਤੱਕ ਭਾਜਪਾ ਆਪਣੀਆਂ ਨੀਤੀਆਂ ਪਹੁੰਚਾਉਣ ਵਿੱਚ ਕਾਮਯਾਬ ਹੋ ਰਹੀ ਹੈ ਅਤੇ ਲੋਕ ਵੀ ਜਾਗਰੂਕ ਹੋ ਰਹੇ ਹਨ ਕਿ ਜਿੰਨੀਆਂ ਵੀ ਸਹੂਲਤਾਂ ਸਰਕਾਰੀ ਤੌਰ 'ਤੇ ਲੋਕਾਂ ਨੂੰ ਮਿਲਦੀਆਂ ਹਨ ਉਹ ਸਾਰੀਆਂ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬਿਨਾਂ ਕਿਸੇ ਭੇਦਭਾਵ ਦੇ ਦੇਸ਼ ਵਿੱਚ ਬਰਾਬਰ ਦਿੱਤੀਆਂ ਜਾ ਰਹੀਆਂ ਹਨ ਪਰ ਪੰਜਾਬ ਦੇ ਹਾਕਮਾਂ ਦੇ ਮਾੜੀ ਨੀਤੀ ਕਰਕੇ ਸਾਡੇ ਤੱਕ ਪਹੁੰਚਣ ਵਿੱਚ ਜੋ ਮੁਸ਼ਕਿਲ ਆ ਰਹੀ ਸੀ,ਉਹ ਹੁਣ ਜਲਦੀ ਦੂਰ ਹੋ ਜਾਵੇਗੀ ਕਿਉਂਕਿ ਭਾਜਪਾ ਦੇ ਆਗੂ ਆਪ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ।ਇਸੇ ਤਹਿਤ ਹੀ ਪਿੰਡਾਂ ਵਿੱਚ ਡਿਜੀਟਲ ਕੈਂਪ ਲਗਾ ਕੇ ਪੰਜ ਲੱਖ ਤੱਕ ਰੁਪਏ ਦਾ ਮੁਫਤ ਇਲਾਜ ਲਈ ਮੈਡੀਕਲ ਕਾਰਡ, ਕਿਸਾਨ ਸਨਮਾਨ ਨਿਧੀ,ਅਵਾਸ ਯੋਜਨਾ ਤਹਿਤ ਗਰੀਬਾਂ ਦੇ ਕੱਚੇ ਮਕਾਨ ਪੱਕੇ ਕਰਨ ਦੀ ਸਹੂਲਤ,ਈ-ਸ਼੍ਰਮ ਕਾਰਡ,ਪ੍ਰਧਾਨ ਮੰਤਰੀ ਵਿਸ਼ਵਕਰਮਾ ਯੋਜਨਾ, ਐਨਐਸਏਪੀ ਤਹਿਤ ਪੈਨਸ਼ਨ,ਪ੍ਰਧਾਨ ਮੰਤਰੀ ਸੂਰਯਾ ਘਰ ਮੁਫਤ ਬਿਜਲੀ ਯੋਜਨਾ,ਟੂਰ ਕਿੱਟ ਵੰਡ ਪ੍ਰੋਗਰਾਮ ਆਦਿ ਸਕੀਮਾਂ ਦਿੱਤੀਆਂ ਜਾ ਰਹੀਆਂ ਹਨ।ਇਸ ਮੌਕੇ 'ਤੇ ਜ਼ਿਲ੍ਹਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ,ਮਹਾਂ ਮੰਤਰੀ ਸੁਰਜੀਤ ਸਿੰਘ ਸਾਗਰ,ਮਹਾਂ ਮੰਤਰੀ ਸ਼ਿਵ ਕੁਮਾਰ ਸੋਨੀ,ਰਾਜਿੰਦਰ ਮੋਹਨ ਸ਼ਰਮਾ ਸੂਬਾ ਆਗੂ ਆਰਟੀਆਈ ਸੈੱਲ,ਐਸਸੀ ਮੋਰਚਾ ਪ੍ਰਧਾਨ ਅਵਤਾਰ ਸਿੰਘ ਬੰਟੀ,ਮੋਰਚਾ ਜਨਰਲ ਸਕੱਤਰ ਹਰਜੀਤ ਸਿੰਘ ਕੰਗ, ਮੈਂਬਰ ਪੰਚਾਇਤ ਮਨਜਿੰਦਰ ਸਿੰਘ, ਸਤਿੰਦਰ ਸਿੰਘ, ਗੁਰਪ੍ਰੀਤ ਸਿੰਘ, ਮੰਗਲ ਸਿੰਘ, ਜਤਿੰਦਰ ਸਿੰਘ ਆਦਿ ਪਾਰਟੀ ਆਗੂ ਸਾਹਿਬਾਨ ਮੌਜੂਦ ਸਨ।

Posted By: GURBHEJ SINGH ANANDPURI

Loading…
Loading the web debug toolbar…
Attempt #