Nazrana Times

ਪੰਜਾਬੀ

ਚੋਹਲਾ ਸਾਹਿਬ ਦੇ ਕਾਂਗਰਸੀ ਆਗੂਆਂ ਵੱਲੋਂ 'ਵੋਟ ਚੋਰ ਗੱਦੀ ਛੋੜ' ਮੁਹਿੰਮ ਤਹਿਤ ਦਸਤਖਤੀ ਮੁਹਿੰਮ ਅਰੰਭੀ

08 Oct, 2025 02:18 AM
ਚੋਹਲਾ ਸਾਹਿਬ ਦੇ ਕਾਂਗਰਸੀ ਆਗੂਆਂ ਵੱਲੋਂ 'ਵੋਟ ਚੋਰ ਗੱਦੀ ਛੋੜ' ਮੁਹਿੰਮ ਤਹਿਤ ਦਸਤਖਤੀ ਮੁਹਿੰਮ ਅਰੰਭੀ

ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,7 ਅਕਤੂਬਰ 

ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਕਸਬਾ ਚੋਹਲਾ ਸਾਹਿਬ ਦੇ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਵਿਖੇ ਚੋਹਲਾ ਸਾਹਿਬ ਦੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਭਰਵੀ ਇਕੱਤਰਤਾ ਕਰਕੇ ਕਾਂਗਰਸ ਪਾਰਟੀ ਹਾਈ ਕਮਾਂਡ ਵੱਲੋਂ ਆਰੰਭ ਕੀਤੀ ਗਈ ਮੁਹਿੰਮ 'ਵੋਟ ਚੋਰ ਗੱਦੀ ਛੋੜ' ਤਹਿਤ ਹਲਕਾ ਖਡੂਰ ਸਾਹਿਬ ਦੇ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੀ ਅਗਵਾਈ ਹੇਠ ਦਸਤਖਤੀ ਮੁਹਿੰਮ ਦਾ ਆਗਾਜ ਕੀਤਾ।ਇਸ ਭਰਵੀਂ ਇਕੱਤਰਤਾ ਵਿੱਚ ਚੋਹਲਾ ਸਾਹਿਬ ਤੋਂ ਕਾਂਗਰਸ ਪਾਰਟੀ ਨਾਲ ਸੰਬੰਧਿਤ ਵੱਡੀ ਗਿਣਤੀ ਵਿੱਚ ਆਗੂਆਂ ਤੇ ਵਰਕਰਾਂ ਨੇ ਸ਼ਿਰਕਤ ਕੀਤੀ।ਇਸ ਮੌਕੇ ਗੱਲਬਾਤ ਕਰਦੇ ਹੋਏ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸਾਬਕਾ ਸਰਪੰਚ ਰਾਏ ਦਵਿੰਦਰ ਸਿੰਘ ਬਿੱਟੂ, ਪਹਿਲਵਾਨ ਮਨਮੋਹਨ ਸਿੰਘ ਪੱਪੂ,ਮਨਦੀਪ ਸਿੰਘ ਮਨੀ,ਇੰਸਪੈਕਟਰ ਅਜਮੇਰ ਸਿੰਘ ਅਤੇ ਰਕੇਸ਼ ਕੁਮਾਰ ਬਿੱਲਾ ਨੇ ਸਾਂਝੇ ਰੂਪ ਵਿੱਚ ਕਿਹਾ ਕਿ ਰਾਜ ਸੱਤਾ 'ਤੇ ਕਾਬਜ਼ ਭਾਜਪਾ ਵੱਲੋਂ ਪੂਰੇ ਦੇਸ਼ ਵਿੱਚ ਜਾਅਲੀ ਵੋਟਾਂ ਬਣਾ ਕੇ ਬਹੁਤ ਵੱਡਾ ਘਪਲਾ ਕੀਤਾ ਗਿਆ ਹੈ।ਉਹਨਾਂ ਕਿਹਾ ਕਿ ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ ਤੇ ਉਸ ਤੋਂ ਬਾਅਦ ਕੁਝ ਸੂਬਿਆਂ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਕਾਂਗਰਸ ਪਾਰਟੀ ਹਾਈ ਕਮਾਂਡ ਨੂੰ ਇਹ ਸ਼ੱਕ ਹੋਇਆ ਸੀ ਕਿ ਵੱਖ ਵੱਖ ਸੂਬਿਆਂ ਵਿੱਚ ਉਹਨਾਂ ਦੀ ਪਾਰਟੀ ਦੀ ਪਕੜ ਮਜਬੂਤ ਹੋਣ ਦੇ ਬਾਵਜੂਦ ਵੀ ਉਹ ਜਿੱਤ ਨਹੀਂ ਸਕੇ ਅਤੇ ਜਦ ਉਨ੍ਹਾਂ ਵੱਲੋਂ ਇਸ ਮਸਲੇ ਨੂੰ ਪੂਰੀ ਤਰ੍ਹਾਂ ਖੰਗਾਲਿਆ ਗਿਆ,ਤਾਂ ਸਾਹਮਣੇ ਆਇਆ ਕਿ ਭਾਜਪਾ ਵੱਲੋਂ ਕਈ ਰਾਜਾਂ ਦੇ ਵੱਖ-ਵੱਖ ਇਲਾਕਿਆਂ ਵਿੱਚ ਜਾਅਲੀ ਵੋਟਾਂ ਬਣਾਈਆਂ ਗਈਆਂ ਹਨ ਅਤੇ ਉਥੋਂ ਜਾਅਲੀ ਵੋਟਾਂ ਪਾ ਕੇ ਭਾਜਪਾ ਦੇ ਉਮੀਦਵਾਰਾਂ ਨੂੰ ਜਿਤਾਇਆ ਗਿਆ ਹੈ।ਉਹਨਾਂ ਕਿਹਾ ਕਿ ਇਸ ਘਪਲੇ ਖਿਲਾਫ ਕਾਂਗਰਸ ਪਾਰਟੀ ਵੱਲੋਂ ਭਾਜਪਾ ਖਿਲਾਫ ਪੂਰੇ ਦੇਸ਼ ਵਿੱਚ 'ਵੋਟ ਚੋਰ ਗੱਦੀ' ਛੋੜ ਮੁਹਿੰਮ ਸ਼ੁਰੂ ਕੀਤੀ ਹੈ। ਇਸੇ ਲੜੀ ਤਹਿਤ ਹੀ ਅੱਜ ਇਤਿਹਾਸਿਕ ਕਸਬਾ ਚੋਹਲਾ ਸਾਹਿਬ ਵਿਖੇ ਇਸ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ।ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਵਰਕਰ ਘਰ-ਘਰ ਜਾ ਕੇ ਭਾਜਪਾ ਦੀ ਇਸ ਕੋਝੀ ਕਰਤੂਤ ਜਿਸ ਵਿੱਚ ਲੋਕਤੰਤਰ ਦਾ ਘਾਣ ਕੀਤਾ ਰਿਹਾ ਹੈ,ਬਾਰੇ ਦੱਸਿਆ ਜਾਏਗਾ।ਇਸ ਮੌਕੇ ਉਹਨਾਂ ਨਾਲ ਬਲਵਿੰਦਰ ਸਿੰਘ ਸ਼ਿਮਲਾ ਮੈਂਬਰ ਪੰਚਾਇਤ,ਅਮਨਦੀਪ ਸਿੰਘ,ਕਾਮਰੇਡ ਨਿਸ਼ਾਨ ਸਿੰਘ ਸੰਧੂ,ਸਤਨਾਮ ਸਿੰਘ ਢਿੱਲੋ,ਅਮਰ ਸਿੰਘ ਭਰੋਵਾਲ,ਬਾਬਾ ਨਿਰਵੈਲ ਸਿੰਘ,ਮਹਿੰਦਰ ਸਿੰਘ ਪਿੱਦੀ,ਮਹਿੰਦਰ ਸਿੰਘ ਪਿੱਦੀ,ਸ਼ਿੰਦਾ ਸ਼ਾਹ,ਸ਼ਿੰਗਾਰਾ ਸਿੰਘ,ਦਿਲਜੀਤ ਸਿੰਘ,ਬਾਬਾ ਮਹਿੰਦਰ ਸਿੰਘ,ਬਾਬਾ ਸਵਰਨ ਸਿੰਘ,ਬਾਬਾ ਹਰਬੰਸ ਸਿੰਘ,ਸ਼ਿਵ ਕੁਮਾਰ ਲਈਅਰ,ਸ਼ਿੰਗਾਰਾ ਸਿੰਘ ਆਦਿ ਹਾਜ਼ਰ ਸਨ।

Posted By: GURBHEJ SINGH ANANDPURI

Loading…
Loading the web debug toolbar…
Attempt #