ਬੰਦੀ ਸਿੰਘਾਂ ਦੀ ਰਿਹਾਈ ਲਈ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਨਾ ਕਰਨ ਕਰਨੈਲ ਸਿੰਘ ਪੰਜੋਲੀ: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ
ਸ੍ਰੀ ਅੰਮ੍ਰਿਤਸਰ, 10 ਅਕਤੂਬਰ: ਕੰਵਰ ਪ੍ਰਤਾਪ ਸਿੰਘ / ਤਾਜੀਮਨੂਰ ਕੌਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ. ਕਰਨੈਲ ਸਿੰਘ ਪੰਜੋਲੀ ਨੂੰ ਸਿੱਖ ਬੰਦੀਆਂ ਦੀ ਰਿਹਾਈ ਦੇ ਮਾਮਲੇ ’ਤੇ “ਗੁਰੂ ਦੋਖੀ ਤੇ ਖ਼ਾਲਸਾ ਪੰਥ ਵਿਰੋਧੀ” ਐਲਾਨੇ ਗਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨਾਲ ਮੁਲਾਕਾਤ ਕਰਨ ਤੋਂ ਗੁਰੇਜ਼ ਕਰਨ ਨੂੰ ਕਿਹਾ ਹੈ। ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ. ਪੰਜੋਲੀ ਨੂੰ...