ਕਪੂਰਥਲਾ ਮੇਅਰ ਚੋਣ ਵਿਵਾਦ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਨੋਟਿਸ ਜਾਰੀ, 26 ਅਗਸਤ ਨੂੰ ਹੋਵੇਗੀ ਅਗਲੀ ਸੁਣਵਾਈ
ਕਪੂਰਥਲਾ, 30 ਜੁਲਾਈ:ਗੌਰਵ ਮੜੀਆਕਪੂਰਥਲਾ ਨਗਰ ਨਿਗਮ ਦੇ ਮੇਅਰ ਚੋਣ ਵਿਵਾਦ ਵਿੱਚ ਨਵਾਂ ਮੋੜ ਆ ਗਿਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮਾਮਲੇ ਵਿੱਚ ਨੋਟਿਸ ਆਫ਼ ਮੋਸ਼ਨ ਜਾਰੀ ਕਰਦੇ ਹੋਏ ਸੰਬੰਧਤ ਧਿਰਾਂ ਤੋਂ ਜਵਾਬ ਮੰਗਿਆ ਹੈ ਅਤੇ ਮਾਮਲੇ ਦੀ ਅਗਲੀ ਸੁਣਵਾਈ 26 ਅਗਸਤ ਲਈ ਨਿਰਧਾਰਤ ਕੀਤੀ ਹੈ।ਦਾਇਰ ਕੀਤੀ ਗਈ ਪਟੀਸ਼ਨ ਵਿੱਚ ਉਸ ਚੋਣ ਪ੍ਰਕਿਰਿਆ ਨੂੰ ਚੁਣੌਤੀ ਦਿੱਤੀ ਗਈ ਹੈ, ਜਿਸ ਦੇ ਤਹਿਤ ਨਰਿੰਦਰ ਸਿੰਘ ਮੰਸੂ ਨੇ ਕਪੂਰਥਲਾ ਦੇ ਮੇਅਰ ਵਜੋਂ ਅਹੁਦਾ ਸੰਭਾਲਿਆ ਸੀ। ਪਟੀਸ਼ਨਕਰਤਾਵਾਂ ਨੇ ਚੋਣ...