ਮੇਅਰ ਸੁਰਿੰਦਰ ਕੁਮਾਰ ਬਣੇ ਆਲ ਇੰਡੀਆ ਮੇਅਰਜ਼ ਕੌਂਸਲ ਦੇ ਸਕੱਤਰ
ਹੁਸ਼ਿਆਰਪੁਰ, 1 ਅਕਤੂਬਰ :ਮਨਜਿੰਦਰ ਸਿੰਘ ਭੋਗਪੁਰ [FACTBOX]ਹੁਸ਼ਿਆਰਪੁਰ ਦੇ ਮੇਅਰ ਸੁਰਿੰਦਰ ਕੁਮਾਰ ਨੂੰ ਆਲ ਇੰਡੀਆ ਮੇਅਰਜ਼ ਕੌਂਸਲ, ਨਵੀਂ ਦਿੱਲੀ ਵੱਲੋਂ ਕੌਂਸਲ ਦਾ ਸਕੱਤਰ ਨਾਮਜ਼ਦ ਕੀਤਾ ਗਿਆ ਹੈ।ਇਸ ਮੌਕੇ ਮੇਅਰ ਸੁਰਿੰਦਰ ਕੁਮਾਰ ਨੇ ਕਿਹਾ ਕਿ ਇਹ ਅਹੁਦਾ ਉਨ੍ਹਾਂ ਲਈ ਮਾਣ ਅਤੇ ਜ਼ਿੰਮੇਵਾਰੀ ਦੋਵੇਂ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਹੁਸ਼ਿਆਰਪੁਰ ਨਗਰ ਨਿਗਮ ਸਮੇਤ ਪੂਰੇ ਪੰਜਾਬ ਦੀ ਨੁਮਾਇੰਦਗੀ ਕਰਦੇ ਹੋਏ ਉਹ ਕੌਂਸਲ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਵਿਚ ਸਰਗਰਮੀ ਨਾਲ ਯੋਗਦਾਨ ਪਾਉਣਗੇ।...