ਕਿਸਾਨ ਮਜ਼ਦੂਰ ਮੋਰਚਾ ਦੀ ਚੰਡੀਗੜ੍ਹ ਵਿੱਚ ਅਹਿਮ ਮੀਟਿੰਗ, 18, 19 ਨੂੰ ਪੰਜਾਬ ਪੱਧਰੀ ਡੀਸੀ ਦਫ਼ਤਰ ਮੋਰਚੇ, ਮਸਲਿਆਂ ਦੇ ਹੱਲ ਨਾ ਹੋਏ ਤਾਂ 20 ਤੋਂ ਰੇਲ ਰੋਕੋ ਮੋਰਚਾ
ਟਾਂਗਰਾ - ਸੁਰਜੀਤ ਸਿੰਘ ਖਾਲਸਾਕੇ ਐਮ ਐਮ ਪੰਜਾਬ ਚੈਪਟਰ ਵੱਲੋਂ ਅੱਜ ਕਿਸਾਨ ਭਵਨ, ਚੰਡੀਗੜ੍ਹ ਵਿਖੇ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ ਜਿਸ ਵਿੱਚ ਮੋਰਚੇ ਦੀ ਸੀਨੀਅਰ ਲੀਡਰਸ਼ਿਪ ਨੇ ਸ਼ਮੂਲੀਅਤ ਕੀਤੀ ਅਤੇ ਮੀਟਿੰਗ ਦੀ ਪ੍ਰਧਾਨਗੀ ਜਸਵਿੰਦਰ ਸਿੰਘ ਲੌਂਗੋਵਾਲ ਅਤੇ ਜੰਗ ਸਿੰਘ ਭਟੇੜੀ ਨੇ ਕੀਤੀ। ਮੀਟਿੰਗ ਦੌਰਾਨ, ਆਗੂਆਂ ਨੇ ਪੰਜਾਬ ਸਮੇਤ ਦੇਸ਼ ਭਰ ਦੇ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ 'ਤੇ ਚਰਚਾ ਕੀਤੀ ਗਈ। ਮੀਟਿੰਗ ਪਿੱਛੋਂ ਪ੍ਰੈਸ ਕਾਨਫਰੰਸ ਰਾਹੀਂ ਦਸਿਆ ਕਿ ਕੇ ਐਮ ਐਮ ਨੇ ਸੂਬਾ ਸਰਕਾਰ ਵੱਲੋਂ...