ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਪਿੰਡ ਜੀਓਬਾਲਾ ਵਿਖੇ ਨੰਬਰਦਾਰ ਸਮੇਤ ਸੈਂਕੜੇ ਲੋਕ ਭਾਜਪਾ ਵਿੱਚ ਸ਼ਾਮਲ
ਰਾਕੇਸ਼ ਨਈਅਰ ਚੋਹਲਾ ਖਡੂਰ ਸਾਹਿਬ/ਤਰਨਤਾਰਨ,12 ਮਾਰਚ 2025 ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਜੀਓਬਾਲਾ ਵਿਖੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਪਾਰਟੀ ਆਗੂ ਸੁਖਵਿੰਦਰ ਸਿੰਘ ਦੇ ਵਿਸੇਸ਼ ਉੱਦਮਾਂ ਸਦਕਾ ਰਿਟਾਇਰਡ ਜੇਈ ਸਰਦਾਰ ਸਰਵਣ ਸਿੰਘ ਦੇ ਗ੍ਰਹਿ ਵਿਖੇ ਸੈਂਕੜੇ ਪਰਿਵਾਰਾਂ ਨੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਤੋਂ ਦੁਖੀ ਹੋ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਸ਼ਾਮਲ ਹੋਣ ਵਾਲਿਆਂ ਵਿੱਚ ਸ.ਸੁਖਵਿੰਦਰ ਸਿੰਘ ਰਿਟਾਇਰਡ ਜੇਈ,ਸਰਵਣ...