ਨਨਕਾਣਾ ਸਾਹਿਬ ਦੇ ਗੁਰਦੁਆਰਾ ਜਨਮ ਅਸਥਾਨ ਵਿਖੇ ਨਵਾਂ ਮੁੱਖ ਦਰਵਾਜ਼ਾ ਲਾਇਆ, ਨਾਸਿਰ ਮੁਸ਼ਤਾਕ ਤੇ ਰਮੇਸ਼ ਸਿੰਘ ਅਰੋੜਾ ਨੇ ਕੀਤਾ ਉਦਘਾਟਨ
ਲਾਹੌਰ (ਨਜ਼ਰਾਨਾ ਟਾਈਮਜ਼): ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਮੌਕੇ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਦੇ ਨਵੇਂ ਮੁੱਖ ਦਰਵਾਜ਼ੇ ਦਾ ਉਦਘਾਟਨ ਕੀਤਾ ਗਿਆ। ਇਵੈਕਿਊਈ ਟਰੱਸਟ ਪ੍ਰਾਪਰਟੀ ਬੋਰਡ ਦੇ ਸਕੱਤਰ ਨਾਸਿਰ ਮੁਸ਼ਤਾਕ ਅਤੇ ਘੱਟ ਗਿਣਤੀ ਮਾਮਲਿਆਂ ਬਾਰੇ ਸੂਬਾਈ ਮੰਤਰੀ ਸਰਦਾਰ ਰਮੇਸ਼ ਸਿੰਘ ਅਰੋੜਾ ਨੇ ਸਾਂਝੇ ਤੌਰ ’ਤੇ ਉਦਘਾਟਨ ਕੀਤਾ।ਇਸ ਮੌਕੇ ਨਨਕਾਣਾ ਸਾਹਿਬ ਦੇ ਡਿਪਟੀ ਕਮਿਸ਼ਨਰ ਰਾਣਾ ਹਮੀਦ, ਡੀਪੀਓ ਅਰਸਲਾਨ ਜ਼ਾਹਿਦ, ਸਿੱਖ ਭਾਈਚਾਰੇ ਦੇ ਨੁਮਾਇੰਦੇ...