ਮਜੀਠਾ ਜ਼ਹਿਰੀਲੀ ਸ਼ਰਾਬ ਕਾਂਡ ਮਾਮਲੇ 'ਚ ਵੱਡੀ ਕਾਰਵਾਈ, DSP ਤੇ SHO 'ਤੇ ਡਿੱਗੀ ਗਾਜ
ਅੰਮ੍ਰਿਤਸਰ 13 ਮਈ , ਨਜ਼ਰਾਨਾ ਟਾਈਮਜ ਬਿਊਰੋ ਮਜੀਠਾ 'ਚ ਜ਼ਹਿਰੀਲੀ ਸ਼ਰਾਬ ਕਾਂਡ 'ਚ ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ ਲੈਂਦਿਆਂ ਡੀ.ਐੱਸ.ਪੀ ਸਬ-ਡਵੀਜ਼ਨ ਮਜੀਠਾ ਅਮੋਲਕ ਸਿੰਘ ਅਤੇ ਐੱਸ.ਐੱਚ.ਓ ਥਾਣਾ ਮਜੀਠਾ ਐੱਸ.ਆਈ ਅਵਤਾਰ ਸਿੰਘ ਨੂੰ ਆਪਣੀਆਂ ਡਿਊਟੀਆਂ ਵਿੱਚ ਕੁਤਾਹੀ ਵਰਤਣ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਦੋਸ਼ੀਆਂ ਵਿਰੁੱਧ ਵਿਭਾਗੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਦੇ ਮਜੀਠਾ ਵਿਚ ਨਕਲੀ ਸ਼ਰਾਬ ਪੀਣ ਨਾਲ 15 ਲੋਕਾਂ ਦੀ ਮੌਤ ਹੋ ਗਈ।...