14 March 2025 ਦੀਆਂ ਖ਼ਬਰਾਂ

8 published stories
ਟਕਸਾਲ ਮੁੱਖੀ ਭਾਈ ਰਾਮ ਸਿੰਘ ਵੱਲੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਦਸਤਾਰ ਤੇ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ।

ਟਕਸਾਲ ਮੁੱਖੀ ਭਾਈ ਰਾਮ ਸਿੰਘ ਵੱਲੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਦਸਤਾਰ ਤੇ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ।

Mar 15, 2025 12:54 AM (Asia/Kolkata)

ਅੰਮ੍ਰਿਤਸਰ 14 ਮਾਰਚ , ਸੋਧ ਸਿੰਘ ਬਾਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਮਦਮੀ ਟਕਸਾਲ ਦੇ ਮੁਖੀ ਸਿੰਘ ਸਾਹਿਬ ਗਿਆਨੀ ਰਾਮ ਸਿੰਘ ਨਾਲ ਉਨ੍ਹਾਂ ਦੇ ਗ੍ਰਹਿ ਪੁੱਜ ਕੇ ਮੁਲਾਕਾਤ ਕੀਤੀ। ਇਸ ਮੌਕੇ ਦੋਵੇਂ ਸਿੱਖ ਆਗੂਆਂ ਨੇ ਪੰਜਾਬ ਅੰਦਰ ਧਰਮ ਪ੍ਰਚਾਰ ਲਹਿਰ, ਧਰਮ ਪਰਿਵਰਤਨ ਅਤੇ ਹੋਰ ਪੰਥਕ ਮਾਮਲਿਆਂ ਸਬੰਧੀ ਵਿਚਾਰਾਂ ਕੀਤੀਆਂ। ਸਿੰਘ ਸਾਹਿਬ ਵੱਲੋਂ ਭਾਈ ਰਾਮ ਸਿੰਘ ਦੇ ਧਰਮ ਪ੍ਰਚਾਰ ਖੇਤਰ...

2027 ਦੀਆਂ ਚੋਣਾਂ ਤੋਂ ਬਾਅਦ ਪੰਜਾਬ ਵਿੱਚ ਮੁੜ ਬਣੇਗੀ ਕਾਂਗਰਸ ਪਾਰਟੀ ਦੀ ਸਰਕਾਰ -ਰਮਨਜੀਤ ਸਿੱਕੀ

2027 ਦੀਆਂ ਚੋਣਾਂ ਤੋਂ ਬਾਅਦ ਪੰਜਾਬ ਵਿੱਚ ਮੁੜ ਬਣੇਗੀ ਕਾਂਗਰਸ ਪਾਰਟੀ ਦੀ ਸਰਕਾਰ -ਰਮਨਜੀਤ ਸਿੱਕੀ

Mar 15, 2025 12:50 AM (Asia/Kolkata)

ਸਾਬਕਾ ਵਿਧਾਇਕ ਸਿੱਕੀ ਦੀ ਅਗਵਾਈ ਹੇਠ ਪਿੰਡ ਧੂੰਦਾ ਦੇ ਦਰਜਨਾਂ ਪਰਿਵਾਰ ਕਾਂਗਰਸ ਪਾਰਟੀ ਵਿੱਚ ਸ਼ਾਮਲ ਰਾਕੇਸ਼ ਨਈਅਰ ਚੋਹਲਾ ਖਡੂਰ ਸਾਹਿਬ/ਤਰਨਤਾਰਨ,14 ਮਾਰਚ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਿਖੇ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦ ਇਸ ਹਲਕੇ ਦੇ ਪਿੰਡ ਧੂੰਦਾ ਵਿੱਖੇ ਦਰਜਨਾਂ ਪਰਿਵਾਰਾਂ ਨੇ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।ਇਸ ਮੌਕੇ ਜਗਜੀਤ ਸਿੰਘ ਦੇ ਗ੍ਰਹਿ ਵਿਖੇ ਹੋਏ...

ਸਿੱਖ ਕੌਮ ਦੀਆਂ ਉੱਚ ਰੁਤਬੇ ਤੇ ਬਿਰਾਜਮਾਨ ਸਖਸ਼ੀਅਤਾਂ ਦੇ ਨਾਮ ਅਖ਼ਬਾਰਾਂ ਵਿਚ ਪ੍ਰਕਾਸਿਤ ਕਰਦੇ ਸਮੇਂ ‘ਸਿੰਘ’ ਅਤੇ ‘ਕੌਰ’ ਨਾ ਲਿਖਣਾ, ਅਪਮਾਨਿਤ ਕਰਨ ਦੀ ਗੁਸਤਾਖੀ : ਮਾਨ

ਸਿੱਖ ਕੌਮ ਦੀਆਂ ਉੱਚ ਰੁਤਬੇ ਤੇ ਬਿਰਾਜਮਾਨ ਸਖਸ਼ੀਅਤਾਂ ਦੇ ਨਾਮ ਅਖ਼ਬਾਰਾਂ ਵਿਚ ਪ੍ਰਕਾਸਿਤ ਕਰਦੇ ਸਮੇਂ ‘ਸਿੰਘ’ ਅਤੇ ‘ਕੌਰ’ ਨਾ ਲਿਖਣਾ, ਅਪਮਾਨਿਤ ਕਰਨ ਦੀ ਗੁਸਤਾਖੀ : ਮਾਨ

Mar 14, 2025 09:31 PM (Asia/Kolkata)

ਸਿੱਖ ਸਖਸ਼ੀਅਤਾਂ ਦਾ ਅਪਮਾਨ ਕਰਨ ਦੇ ਅਮਲ ਸਹਿਣ ਨਹੀ ਕੀਤੇ ਜਾਣਗੇ ਫ਼ਤਹਿਗੜ੍ਹ ਸਾਹਿਬ, 13 ਮਾਰਚ ( ਨਜ਼ਰਾਨਾ ਟਾਈਮਜ ਬਿਊਰੋ ) “ਲੰਮੇ ਸਮੇਂ ਤੋਂ ਜੋ ਇਸ ਮੁਲਕ ਦੇ ਮੁਤੱਸਵੀ ਸੋਚ ਵਾਲੇ ਅਖ਼ਬਾਰ ਤੇ ਪ੍ਰੈਸ ਹੈ, ਉਹ ਅਕਸਰ ਹੀ ਸਾਡੀਆ ਸਿੱਖ ਕੌਮ ਨਾਲ ਸੰਬੰਧਤ ਉੱਚ ਰੁਤਬੇ ਤੇ ਬਿਰਾਜਮਾਨ ਸਖਸ਼ੀਅਤਾਂ ਨਾਲ ਸੰਬੰਧਤ ਖ਼ਬਰਾਂ ਪ੍ਰਕਾਸਿਤ ਕਰਦੇ ਸਮੇ ਉਨ੍ਹਾਂ ਦੇ ਨਾਮ ਨਾਲ ਜੋ ਸਤਿਕਾਰਿਤ ਨਾਮ ਸਿੰਘ ਨਾਲ ਜਾਂ ਕੌਰ ਨਾਲ ਬਣਦੇ ਹਨ, ਉਹ ਅਕਸਰ ਨਾ ਪ੍ਰਕਾਸਿਤ ਕਰਕੇ ਸਾਡੀਆ ਉੱਚ ਸਖਸ਼ੀਅਤਾਂ ਅਤੇ ਖਾਲਸਾਈ...

“ਯੁੱਧ ਨਸ਼ਿਆਂ ਵਿਰੁੱਧ “ 13ਵੇਂ ਦਿਨ ਪੰਜਾਬ ਪੁਲਿਸ ਵੱਲੋਂ 578 ਥਾਂਵਾਂ ਤੇ ਛਾਪੇਮਾਰੀ, 147 ਸਮੱਗਲਰ ਗ੍ਰਿਫ਼ਤਾਰ, 95 FIR ਦਰਜ

“ਯੁੱਧ ਨਸ਼ਿਆਂ ਵਿਰੁੱਧ “ 13ਵੇਂ ਦਿਨ ਪੰਜਾਬ ਪੁਲਿਸ ਵੱਲੋਂ 578 ਥਾਂਵਾਂ ਤੇ ਛਾਪੇਮਾਰੀ, 147 ਸਮੱਗਲਰ ਗ੍ਰਿਫ਼ਤਾਰ, 95 FIR ਦਰਜ

Mar 14, 2025 07:11 PM (Asia/Kolkata)

ਚੰਡੀਗੜ੍ਹ/ਜਲੰਧਰ ( ਜੁਗਰਾਜ ਸਿੰਘ ਸਰਹਾਲੀ, ਸੋਧ ਸਿੰਘ ਬਾਜ )-‘ ਯੁੱਧ ਨਸ਼ਿਆਂ ਵਿਰੁੱਧ’ਮੁਹਿੰਮ ਦੇ ਲਗਾਤਾਰ 13ਵੇਂ ਦਿਨ ਪੰਜਾਬ ਪੁਲਸ ਨੇ 578 ਥਾਵਾਂ ’ਤੇ ਛਾਪੇਮਾਰੀ ਕੀਤੀ ਅਤੇ ਇਸ ਦੌਰਾਨ 147 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰਕੇ 95 ਐੱਫ਼. ਆਈ. ਆਰਜ਼ ਦਰਜ ਕੀਤੀਆਂ ਹਨ। ਇਸ ਨਾਲ ਸਿਰਫ਼ 13 ਦਿਨਾਂ ’ਚ ਗ੍ਰਿਫ਼ਤਾਰ ਕੀਤੇ ਗਏ ਕੁੱਲ੍ਹ ਨਸ਼ਾ ਸਮੱਗਲਰਾਂ ਦੀ ਗਿਣਤੀ 1821 ਹੋ ਗਈ ਹੈ। ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਸਮੱਗਲਰਾਂ ਦੇ ਕਬਜ਼ੇ ’ਚੋਂ 2.8 ਕਿੱਲੋ ਹੈਰੋਇਨ, 7.9...

ਸ਼੍ਰੋਮਣੀ ਕਮੇਟੀ ਵੱਲੋਂ ਨਵੇਂ ਵਰ੍ਹੇ ਨਾਨਕਸ਼ਾਹੀ ਸੰਮਤ 557 ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ

ਸ਼੍ਰੋਮਣੀ ਕਮੇਟੀ ਵੱਲੋਂ ਨਵੇਂ ਵਰ੍ਹੇ ਨਾਨਕਸ਼ਾਹੀ ਸੰਮਤ 557 ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ

Mar 14, 2025 06:51 PM (Asia/Kolkata)

ਅੰਮ੍ਰਿਤਸਰ, 14 ਮਾਰਚ- ਸੋਧ ਸਿੰਘ ਬਾਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਾਨਕਸ਼ਾਹੀ ਸੰਮਤ 557 ਦੀ ਆਮਦ ’ਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਰੂਪ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਬਲਵਿੰਦਰ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ...

Breking News: ਮੋਗਾ  ‘ਚ ਸ਼ਿਵ ਸੈਨਾ ਲੀਡਰ ਦਾ ਗੋਲੀਆਂ ਮਾਰ ਕੇ ਕਤਲ

Breking News: ਮੋਗਾ ‘ਚ ਸ਼ਿਵ ਸੈਨਾ ਲੀਡਰ ਦਾ ਗੋਲੀਆਂ ਮਾਰ ਕੇ ਕਤਲ

Mar 14, 2025 06:31 PM (Asia/Kolkata)

ਮੋਗਾ 14 ਮਾਰਚ , ਜੁਗਰਾਜ ਸਿੰਘ ਸਰਹਾਲੀ ਪੰਜਾਬ ਦੇ ਅੰਦਰ ਸ਼ਿਵ ਸੈਨਾ ਲੀਡਰ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਛਾਣ ਮੰਗਤ ਰਾਏ ਵਜੋਂ ਹੋਈ ਹੈ। ਮੰਗਤ ਰਾਏ ਮੋਗਾ ਦਾ ਇੰਚਾਰਜ ਸੀ ਅਤੇ ਉਸ ‘ਤੇ ਲੰਘੀ ਰਾਤ ਕਰੀਬ 10 ਵਜੇ ਇਹ ਹਮਲਾ ਹੋਇਆ। ਫਿਲਹਾਲ ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਪੁਲਿਸ ਮੁਤਾਬਿਕ ਅਣਪਛਾਤੇ ਹਮਲਾਵਰਾਂ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ, ਜਿਸ ਵੇਲੇ ਹਮਲਾ ਹੋਇਆ ਉਦੋਂ ਮੰਗਤ ਰਾਏ ਦੁੱਧ ਲੈਣ...

ਨਵੇਂ ਸਾਲ ਨਾਨਕਸ਼ਾਹੀ ਸੰਮਤ ੫੫੭ ਦੀ ਆਮਦ ਮੌਕੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸੰਦੇਸ਼

ਨਵੇਂ ਸਾਲ ਨਾਨਕਸ਼ਾਹੀ ਸੰਮਤ ੫੫੭ ਦੀ ਆਮਦ ਮੌਕੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸੰਦੇਸ਼

Mar 14, 2025 07:12 AM (Asia/Kolkata)

ਸਿੱਖ ਨਵੇਂ ਸਾਲ ਨਾਨਕਸ਼ਾਹੀ ਸੰਮਤ ੫੫੭ ਦੀ ਆਮਦ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸੰਦੇਸ਼ *ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ।।* ਗੁਰੂ ਸਵਾਰੇ ਖ਼ਾਲਸਾ ਜੀ ਅੱਜ ਇੱਕ ਚੇਤ ਸੰਮਤ ੫੫੭ ਨਾਨਕਸ਼ਾਹੀ ਨਵੇਂ ਸਾਲ ਦਾ ਆਰੰਭ ਹੋ ਰਿਹਾ ਹੈ। ਗੁਰਬਾਣੀ ਮੁਤਾਬਕ ਚੇਤ ਦੇ ਮਹੀਨੇ ਤੋਂ ਸਿੱਖਾਂ ਦਾ ਨਵਾਂ ਸਾਲ ਆਰੰਭ ਹੁੰਦਾ ਹੈ। ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਵਿੱਚ ਸ੍ਰੀ...

ਹੋਲਾ ਮਹੱਲਾ: ਅਨੰਦਪੁਰ ਸਾਹਿਬ ਵਿਖੇ ਸਿੱਖ ਮਿਸ਼ਨਰੀ ਕਾਲਜ ਵੱਲੋਂ ਧਾਰਮਿਕ ਪੁਸਤਕਾਂ ਦੇ ਸਟਾਲ

ਹੋਲਾ ਮਹੱਲਾ: ਅਨੰਦਪੁਰ ਸਾਹਿਬ ਵਿਖੇ ਸਿੱਖ ਮਿਸ਼ਨਰੀ ਕਾਲਜ ਵੱਲੋਂ ਧਾਰਮਿਕ ਪੁਸਤਕਾਂ ਦੇ ਸਟਾਲ

Mar 14, 2025 05:37 AM (Asia/Kolkata)

ਅਨੰਦਪੁਰ ਸਾਹਿਬ 13 ਮਾਰਚ ,ਸੋਧ ਸਿੰਘ ਬਾਜ਼ ਸਿੱਖ ਮਿਸ਼ਨਰੀ ਕਾਲਜ ਵੱਲੋਂ ਹੋਲੇ ਮਹੱਲੇ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਵਿੱਚ 5 ਵਿਸ਼ੇਸ਼ ਸਟਾਲ ਲਗਾਏ ਗਏ ਹਨ। ਇਹ ਸਟਾਲ ਗੁਰਦੁਆਰਾ ਕਿਲਾ ਅਨੰਦਗੜ੍ਹ ਸਾਹਿਬ, ਗੁਰਦੁਆਰਾ ਸੀਸਗੰਜ ਸਾਹਿਬ, ਗੁਰਦੁਆਰਾ ਭੋਰਾ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਸਿੱਖ ਮਿਸ਼ਨਰੀ ਕਾਲਜ ਅਨੰਦਪੁਰ ਸਾਹਿਬ ਦੇ ਸਾਹਮਣੇ ਲਗਾਏ ਗਏ ਹਨ। ਇਨ੍ਹਾਂ ਸਟਾਲਾਂ ਉੱਤੇ ਗੁਰਬਾਣੀ, ਸਿੱਖ ਇਤਿਹਾਸ, ਰਹਿਤ ਮਰਿਆਦਾ ਅਤੇ ਗੁਰਮਤਿ ਵਿਚਾਰਧਾਰਾ ਨਾਲ ਸੰਬੰਧਤ ਪੁਸਤਕਾਂ ਉਪਲਬਧ ਹਨ, ਜੋ...

  • Previous
  • 1
  • Next
Loading…
Loading the web debug toolbar…
Attempt #