ਮੂਲ ਨਿਵਾਸੀ ਵੈੱਲਫੇਅਰ ਸੁਸਾਇਟੀ ਵੱਲੋਂ ਸਕੂਲੀ ਬੱਚਿਆਂ ਨਾਲ ਮਨਾਇਆ ਬਾਬਾ ਸਾਹਿਬ ਡਾ.ਭੀਮ ਰਾਓ ਦਾ ਜਨਮ ਦਿਨ
ਡਾਕਟਰ ਅੰਬੇਦਕਰ ਦੀਆਂ ਸਿੱਖਿਆਵਾਂ ਤੇ ਚੱਲ ਪੜ੍ਹਾਈ ਸਬੰਧੀ ਬੱਚਿਆਂ ਨੂੰ ਕੀਤਾ ਜਾਗਰੂਕ ਦੋ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਵੰਡੀ ਸਟੇਸ਼ਨਰੀ ਰਾਕੇਸ਼ ਨਈਅਰ ਚੋਹਲਾ ਪੱਟੀ/ਤਰਨਤਾਰਨ,15 ਅਪ੍ਰੈਲ ਭਾਰਤੀਯਾ ਸਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਭੀਮ ਰਾਓ ਡਾ.ਅੰਬੇਦਕਰ ਜਨਮ ਦਿਨ ਮੂਲ ਨਿਵਾਸੀ ਵੈੱਲਫੇਅਰ ਸੁਸਾਇਟੀ (ਰਜਿ:) ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨਾਲ ਮਨਾਇਆ ਗਿਆ।ਸੁਸਾਇਟੀ ਮੈਂਬਰਾਂ ਵੱਲੋਂ ਸ਼ਹੀਦ ਨਿਰਮਲ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ...