ਬੰਦੀ ਸਿੰਘਾਂ ਦੀ ਰਿਹਾਈ ਲਈ ਰਾਜਪਾਲ ਭਵਨ ਵੱਲ ਕੌਮੀ ਇਨਸਾਫ ਮੋਰਚੇ ਦੇ ਮਾਰਚ ਨੂੰ ਰੋਕਣ ਦੀ ਫੈਡਰੇਸ਼ਨ ਭਿੰਡਰਾਂਵਾਲਾ ਵੱਲੋਂ ਨਿਖੇਧੀ
ਚੰਡੀਗੜ੍ਹ, 16 ਅਗਸਤ (ਕੁਲਵਿੰਦਰ ਸਿੰਘ ਚੰਦੀ): ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਕਿਹਾ ਕਿ ਕੌਮੀ ਇਨਸਾਫ ਮੋਰਚੇ ਵੱਲੋਂ ਮੋਹਾਲੀ ਤੋਂ ਚੰਡੀਗੜ੍ਹ ਰਾਜਪਾਲ ਭਵਨ ਵੱਲ ਬੰਦੀ ਸਿੰਘਾਂ ਦੀ ਰਿਹਾਈ ਲਈ ਮਾਰਚ-ਪ੍ਰਦਰਸ਼ਨ ਬਿਲਕੁਲ ਸ਼ਾਂਤਮਈ ਸੀ ਪਰ ਕੇਂਦਰ ਦੀ ਭਾਜਪਾ ਸਰਕਾਰ ਦੇ ਇਸ਼ਾਰੇ ਉੱਤੇ ਚੰਡੀਗੜ੍ਹ ਪੁਲਿਸ ਪ੍ਰਸ਼ਾਸਨ ਨੇ ਪੰਥਕ ਆਗੂਆਂ ਅਤੇ ਸਿੱਖ ਸੰਗਤਾਂ 'ਤੇ ਪਾਣੀ ਦੀਆਂ ਬੁਛਾੜਾਂ ਮਾਰ ਕੇ, ਡਰੋਨ ਨਾਲ ਗੋਲੇ ਸੁੱਟ ਕੇ, ਲਾਠੀਚਾਰਜ ਕਰਕੇ ਅਤੇ...