ਸੰਖੇਪ ਗੋਲੀਬਾਰੀ ਤੋਂ ਬਾਅਦ ਪੁਲਿਸ ਨੇ ਲੰਡਾ ਹਰੀਕੇ ਅਤੇ ਸੱਤਾ ਨੌਸ਼ਹਿਰਾ ਗਿਰੋਹ ਦੇ ਦੋ ਕਾਰਕੁੰਨਾਂ ਨੂੰ ਕੀਤਾ ਗ੍ਰਿਫ਼ਤਾਰ-ਦੋ ਪਿਸਤੌਲ ਬਰਾਮਦ
ਰਾਕੇਸ਼ ਨਈਅਰ ਚੋਹਲਾ ਤਰਨਤਾਰਨ,18 ਅਪ੍ਰੈਲ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਤਰਨਤਾਰਨ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਅੱਤਵਾਦੀ ਲਖਬੀਰ ਸਿੰਘ ਉਰਫ਼ ਲੰਡਾ ਹਰੀਕੇ ਅਤੇ ਗੈਂਗਸਟਰ ਸਤਨਾਮ ਸਿੰਘ ਉਰਫ਼ ਸੱਤਾ ਨੌਸ਼ਹਿਰਾ ਗੈਂਗ ਦੇ ਦੋ ਮੁੱਖ ਕਾਰਕੁਨਾਂ ਨੂੰ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਜਵੰਦਾ ਨੇੜੇ ਹੋਈ ਸੰਖੇਪ ਗੋਲੀਬਾਰੀ ਤੋਂ ਬਾਅਦ ਗ੍ਰਿਫਤਾਰ ਕਰ ਲਿਆ।ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਦਿੱਤੀ।ਗ੍ਰਿਫ਼ਤਾਰ ਕੀਤੇ ਗਏ...