ਇਤਰਾਜ਼ਯੋਗ ਵੀਡੀਓ ਮਾਮਲੇ 'ਚ ਕਸੂਤਾ ਫਸ ਗਿਆ ਭਗਵੰਤ ਮਾਨ
ਦਸ ਗੁਰੂ ਸਾਹਿਬਾਨ ਅਤੇ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲ਼ਿਆਂ ਦੀਆਂ ਤਸਵੀਰਾਂ ਦਾ ਅਪਮਾਨ ਕਰਨ ਦੇ ਮਾਮਲੇ 'ਚ ਮੁੱਖ ਮੰਤਰੀ ਭਗਵੰਤ ਮਾਨ ਕਸੂਤਾ ਫਸ ਗਿਆ ਹੈ। ਪਿਛਲੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਹੋਰ ਸਿੰਘ ਸਾਹਿਬਾਨਾਂ ਨੇ ਇਤਰਾਜ਼ਯੋਗ ਵੀਡੀਓ ਮਾਮਲੇ 'ਚ ਦੋ ਲੈਬਾਂ ਦੀ ਰਿਪੋਰਟ ਆਉਣ ਤੋਂ ਬਾਅਦ ਭਗਵੰਤ ਮਾਨ ਨੂੰ ਗੁਰੂ ਦੋਖੀ ਅਤੇ ਪੰਥ ਦੋਖੀ ਕਰਾਰ ਦੇ ਦਿੱਤਾ ਸੀ। ਪਰ ਭਗਵੰਤ ਮਾਨ ਅਤੇ ਉਸ ਦੇ ਹਮਾਇਤੀ ਸ੍ਰੀ ਅਕਾਲ ਤਖ਼ਤ ਸਾਹਿਬ...