ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਪੰਜ ਪਿਆਰਿਆਂ ਵੱਲੋਂ ਕੀਤੇ ਆਦੇਸ਼ ਦੇ ਮਾਮਲੇ ’ਚ ਸ਼੍ਰੋਮਣੀ ਕਮੇਟੀ ਵੱਲੋਂ ਭੇਜਿਆ ਜਾਵੇਗਾ ਵਫ਼ਦ
ਅੰਮ੍ਰਿਤਸਰ, 24 ਮਈ-ਨਜ਼ਰਾਨਾ ਟਾਈਮਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੀਤੇ ਦਿਨੀਂ ਪੰਜ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ ਤੋਂ ਬਾਅਦ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਕੀਤੇ ਆਦੇਸ਼ ਦੇ ਮਾਮਲੇ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਜਾ ਕੇ ਗੱਲਬਾਤ ਕਰਨ ਲਈ ਇਕ ਵਫ਼ਦ ਦਾ ਗਠਨ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਗਠਤ ਕੀਤੇ ਗਏ ਇਸ ਵਫ਼ਦ ਵਿਚ ਸ਼੍ਰੋਮਣੀ ਕਮੇਟੀ ਦੇ...