24 October 2026 ਦੀਆਂ ਖ਼ਬਰਾਂ

23 published stories
ਭਾਈ ਕਰਨੈਲ ਸਿੰਘ ਪੰਜੋਲੀ ਵੱਲੋਂ ਪਿੰਡ ਪੰਜੋਲੀ ਵਿਖੇ ਉਸਾਰੀ 4500 ਕਿਤਾਬਾਂ ਵਾਲੀ ਲਾਇਬ੍ਰੇਰੀ ਤੇ ਭਵਨ ਨਵੀਂ ਪੀੜ੍ਹੀ ਲਈ ਅਨਮੋਲ ਖ਼ਜ਼ਾਨਾ ਹੈ : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

ਭਾਈ ਕਰਨੈਲ ਸਿੰਘ ਪੰਜੋਲੀ ਵੱਲੋਂ ਪਿੰਡ ਪੰਜੋਲੀ ਵਿਖੇ ਉਸਾਰੀ 4500 ਕਿਤਾਬਾਂ ਵਾਲੀ ਲਾਇਬ੍ਰੇਰੀ ਤੇ ਭਵਨ ਨਵੀਂ ਪੀੜ੍ਹੀ ਲਈ ਅਨਮੋਲ ਖ਼ਜ਼ਾਨਾ ਹੈ : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

Oct 24, 2026 07:13 PM (Asia/Kolkata)

ਸ੍ਰੀ ਫ਼ਤਹਿਗੜ੍ਹ ਸਾਹਿਬ, 24 ਅਕਤੂਬਰ , ਜੁਗਰਾਜ ਸਿੰਘ ਸਰਹਾਲੀ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਕਰਨੈਲ ਸਿੰਘ ਪੰਜੋਲੀ ਵੱਲੋਂ ਆਪਣੇ ਪਿੰਡ ਪੰਜੋਲੀ ਵਿਖੇ ਬਣਾਈ ਲਾਇਬ੍ਰੇਰੀ ਅਤੇ ਭਵਨ ਦੀ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਭਰਪੂਰ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਤਾਬਾਂ, ਵਿਚਾਰ-ਚਰਚਾ ਅਤੇ ਇਤਿਹਾਸ ਨਾਲ ਜੋੜਨ ਵਾਲਾ ਇਹ ਉਪਰਾਲਾ ਨੌਜਵਾਨ ਪੀੜ੍ਹੀ ਲਈ ਗਿਆਨ ਅਤੇ ਪੰਥਕ ਚੇਤਨਾ ਦਾ ਚਾਨਣ ਮੁਨਾਰਾ ਹੈ। ਭਾਈ ਰਣਜੀਤ...

ਸੂਬੇ 'ਚ ਹੋਣ ਵਾਲੀ ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਵਿਦੇਸ਼ੀ ਟੀਮਾਂ ਪੰਜਾਬ ਪਹੁੰਚਣੀਆਂ ਸ਼ੁਰੂ

ਸੂਬੇ 'ਚ ਹੋਣ ਵਾਲੀ ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਵਿਦੇਸ਼ੀ ਟੀਮਾਂ ਪੰਜਾਬ ਪਹੁੰਚਣੀਆਂ ਸ਼ੁਰੂ

Oct 24, 2026 06:39 PM (Asia/Kolkata)

ਪੰਜਾਬ ਵੱਲੋਂ ਕੀਤਾ ਜਾ ਰਿਹਾ ਨਿੱਘਾ ਸਵਾਗਤ।ਬਿੰਦਰ ਸਿੰਘ ਖੁੱਡੀ ਕਲਾਂ ​ਪੰਜਾਬ ਦੀ ਪਵਿੱਤਰ ਅਤੇ ਖੇਡ ਪ੍ਰੇਮੀ ਧਰਤੀ 'ਤੇ ਇਤਿਹਾਸ ਵਿੱਚ ਪਹਿਲੀ ਵਾਰ ਹੋਣ ਜਾ ਰਹੇ ਅੰਤਰਰਾਸ਼ਟਰੀ ਹਾਕੀ ਦੇ ਮਹਾਕੁੰਭ ਹੀਰੋ ਮੈਨਜ਼ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਨੂੰ ਲੈ ਕੇ ਪੂਰੇ ਸੂਬੇ ਵਿੱਚ ਭਾਰੀ ਉਤਸ਼ਾਹ, ਖੁਸ਼ੀ ਅਤੇ ਤਿਉਹਾਰੀ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਆਉਣ ਵਾਲੀ 27 ਅਕਤੂਬਰ ਤੋਂ 5 ਨਵੰਬਰ ਤੱਕ ਸੂਬੇ ਦੇ ਦੋ ਪ੍ਰਮੁੱਖ ਸ਼ਹਿਰਾਂ ਜਲੰਧਰ ਅਤੇ ਮੋਹਾਲੀ ਵਿਖੇ ਖੇਡੇ ਜਾਣ ਵਾਲੇ ਇਸ ਵੱਕਾਰੀ...

ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਵੱਲੋਂ ਜਥੇਬੰਦਕ ਢਾਂਚੇ 'ਚ ਕੀਤੀਆਂ ਨਵੀਆਂ ਨਿਯੁਕਤੀਆਂ : ਤੇਜਿੰਦਰ ਸਿੰਘ ਪੰਨੂ

ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਵੱਲੋਂ ਜਥੇਬੰਦਕ ਢਾਂਚੇ 'ਚ ਕੀਤੀਆਂ ਨਵੀਆਂ ਨਿਯੁਕਤੀਆਂ : ਤੇਜਿੰਦਰ ਸਿੰਘ ਪੰਨੂ

Oct 24, 2026 06:36 PM (Asia/Kolkata)

ਚੰਡੀਗੜ੍ਹ 24 ਅਕਤੂਬਰ (ਮੰਗਤ ਸਿੰਘ ਸੈਦਪੁਰ) : ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸਕੱਤਰ ਜਨਰਲ ਸ ਗੁਰਪ੍ਰਤਾਪ ਸਿੰਘ ਵਡਾਲਾ ਨੇ ਇਕ ਲਿਖਤੀ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਾਰਟੀ ਵਿੱਚ ਕੁਝ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਜਿੰਨ੍ਹਾਂ ਵਿੱਚ ਸ. ਧਰਮ ਸਿੰਘ ਧਾਰੋਕੀ, ਸ ਅਰਵਿੰਦਰ ਸਿੰਘ ਪੈਂਟਾ, ਸ. ਸੁਰਜੀਤ ਸਿੰਘ ਦਭਾਲੀ ਅਤੇ ਸ੍ਰੀ ਦਵਿੰਦਰ ਕੁਮਾਰ ਲਹਿਰਾ ਨੂੰ ਮੀਤ ਪ੍ਰਧਾਨ ਕੀਤਾ। ਇਸੇ ਤਰ੍ਹਾਂਅਬਦੁਲ ਗੁਫਾਰ...

ਦਿੱਲੀ ਦਾ ਵਪਾਰੀ ਵਰਗ ਰੈਲੀਆਂ ਅਤੇ ਰੋਸ ਪ੍ਰਦਰਸ਼ਨਾਂ ਤੋਂ ਡਾਹਢਾ ਪ੍ਰੇਸ਼ਾਨ

ਦਿੱਲੀ ਦਾ ਵਪਾਰੀ ਵਰਗ ਰੈਲੀਆਂ ਅਤੇ ਰੋਸ ਪ੍ਰਦਰਸ਼ਨਾਂ ਤੋਂ ਡਾਹਢਾ ਪ੍ਰੇਸ਼ਾਨ

Oct 24, 2026 06:33 PM (Asia/Kolkata)

ਚੈਂਬਰ ਆਫ ਟ੍ਰੇਡ ਐਂਡ ਇੰਡਸਟਰੀ ਵੱਲੋਂ ਰਾਹੁਲ ਗਾਂਧੀ ਨੂੰ 1 ਨਵੰਬਰ ਦੀ ਰੈਲੀ ਮੁਲਤਵੀ ਕਰਨ ਦੀ ਅਪੀਲ। ਬਿੰਦਰ ਸਿੰਘ ਖੁੱਡੀ ਕਲਾਂ ​:ਚੈਂਬਰ ਆਫ ਟ੍ਰੇਡ ਐਂਡ ਇੰਡਸਟਰੀ ਵੱਲੋਂ ਕਾਂਗਰਸ ਦੇ ਸੀਨੀਅਰ ਆਗੂ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਪੱਤਰ ਲਿਖ ਕੇ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ 1 ਨਵੰਬਰ ਨੂੰ ਹੋਣ ਵਾਲੀ 'ਇੰਡੀਆ' ਗਠਜੋੜ ਦੀ ਰੈਲੀ ਨੂੰ 10 ਨਵੰਬਰ ਤੋਂ ਬਾਅਦ ਤੱਕ ਮੁਲਤਵੀ ਕਰਨ ਦੀ ਜ਼ੋਰਦਾਰ ਅਪੀਲ ਕੀਤੀ ਗਈ ਹੈ। ਇਸ ਪੱਤਰ ਵਿੱਚ ਕਿਹਾ ਗਿਆ ਹੈ...

ਭਾਜਪਾ ਪੰਜਾਬ ਵਿੱਚੋਂ ਨਸ਼ਾਖੋਰੀ,ਗੈਂਗਸਟਰਵਾਦ ਅਤੇ ਭ੍ਰਿਸ਼ਟਾਚਾਰ ਨੂੰ ਖਤਮ ਕਰੇਗੀ-ਪ੍ਰਦੀਪ ਠਾਕੁਰ

ਭਾਜਪਾ ਪੰਜਾਬ ਵਿੱਚੋਂ ਨਸ਼ਾਖੋਰੀ,ਗੈਂਗਸਟਰਵਾਦ ਅਤੇ ਭ੍ਰਿਸ਼ਟਾਚਾਰ ਨੂੰ ਖਤਮ ਕਰੇਗੀ-ਪ੍ਰਦੀਪ ਠਾਕੁਰ

Oct 24, 2026 06:10 PM (Asia/Kolkata)

ਨਿਤਿਨ ਸ਼ਰਮਾ ਭਾਜਪਾ ਵਿੱਚ ਹੋਏ ਸ਼ਾਮਲ,ਪ੍ਰਦੀਪ ਠਾਕੁਰ ਨੇ ਕੀਤਾ ਸਵਾਗਤਕਪੂਰਥਲਾ 24 ਅਕਤੂਬਰ ਗੌਰਵ ਮੜੀਆ ਭਾਜਪਾ ਮੰਡਲ 1 ਦੇ ਪ੍ਰਧਾਨ ਪ੍ਰਦੀਪ ਠਾਕੁਰ ਵੱਲੋਂ ਪਾਰਟੀ ਨੂੰ ਮਜ਼ਬੂਤ ​​ਕਰਨ ਲਈ ਕੀਤੇ ਜਾ ਰਹੇ ਨਿਰੰਤਰ ਸੰਪਰਕ ਯਤਨਾਂ ਸਦਕਾ ਭਾਰਤੀ ਜਨਤਾ ਪਾਰਟੀ(ਭਾਜਪਾ)ਹਲਕੇ ਵਿੱਚ ਆਪਣੀ ਮੌਜੂਦਗੀ ਲਗਾਤਾਰ ਵਧਾ ਰਹੀ ਹੈ।ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਰ ਰਾਜਨੀਤਿਕ ਪਾਰਟੀਆਂ ਦੇ ਵੱਡੀ ਗਿਣਤੀ ਵਿੱਚ ਵਰਕਰ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ।ਇਸ ਮੁਹਿੰਮ ਦੇ ਹਿੱਸੇ ਵਜੋਂ ਹਲਕੇ ਦੇ...

ਅਕਾਲੀ ਦਲ ਵਾਰਿਸ ਪੰਜਾਬ ਦੇ ਸਰਕਾਰ ਬਨਣ  ਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਏਗੀ-ਜਗਜੀਤ ਧਾਲੀਵਾਲ

ਅਕਾਲੀ ਦਲ ਵਾਰਿਸ ਪੰਜਾਬ ਦੇ ਸਰਕਾਰ ਬਨਣ ਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਏਗੀ-ਜਗਜੀਤ ਧਾਲੀਵਾਲ

Oct 24, 2026 06:06 PM (Asia/Kolkata)

ਕਪੂਰਥਲਾ 24 ਅਕਤੂਬਰ ਗੌਰਵ ਮੜੀਆ ਪੰਜਾਬ ਵਿੱਚ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਸਮਾਜ ਦਾ ਹਰ ਵਰਗ ਦੁਖੀ ਹੈ ਅਤੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦਾ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਕੀਤਾ ਗਿਆ ਵਾਅਦਾ ਪੂਰਾ ਨਹੀਂ ਹੋਇਆ ਹੈ।ਇਹ ਗੱਲ ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਹਲਕਾ ਇੰਚਾਰਜ ਜਗਜੀਤ ਸਿੰਘ ਧਾਲੀਵਾਲ ਜੱਗਾ ਨੇ ਇੱਕ ਮੀਟਿੰਗ ਦੌਰਾਨ ਕਹੀ।ਜੱਗਾ ਨੇ ਕਿਹਾ ਕਿ ਮੌਜੂਦਾ ਸਥਿਤੀ ਇਹ ਹੈ ਕਿ ਜਿੱਥੇ ਨਸ਼ਾ ਵਿਆਪਕ ਤੌਰ ਤੇ ਫੈਲਿਆ ਹੈ,ਉੱਥੇ ਹੀ ਨਸ਼ੇ ਦਾ ਭੂਤ ਹਰ...

ਲੋਕਾਂ ਦੇ ਹੱਕਾਂ ਅਤੇ ਇਲਾਕੇ ਦੇ ਵਿਕਾਸ ਲਈ ਹਰ ਪੱਧਰ ਤੇ ਆਵਾਜ਼ ਬੁਲੰਦ ਕਰਾਂਗਾ-ਮਲਵਿੰਦਰ ਸਿੰਘ ਚਾਹਲ

ਲੋਕਾਂ ਦੇ ਹੱਕਾਂ ਅਤੇ ਇਲਾਕੇ ਦੇ ਵਿਕਾਸ ਲਈ ਹਰ ਪੱਧਰ ਤੇ ਆਵਾਜ਼ ਬੁਲੰਦ ਕਰਾਂਗਾ-ਮਲਵਿੰਦਰ ਸਿੰਘ ਚਾਹਲ

Oct 24, 2026 06:03 PM (Asia/Kolkata)

ਮਲਵਿੰਦਰ ਸਿੰਘ ਚਾਹਲ ਦਾ ਕਾਫਲਾ ਦਿਨੋ-ਦਿਨ ਹੁੰਦਾ ਜਾ ਰਿਹਾ ਲੰਬਾ,ਹਲਕੇ ਦੇ ਲੋਕਾਂ ਤੋਂ ਮਿਲ ਰਿਹਾ ਭਾਰੀ ਸਮਰਥਨ ਹਲਕੇ ਦੇ ਪਿੰਡ ਮਾਛੀਪਾਲ ਦੇ ਪੂਰੇ ਪਿੰਡ ਨੇ ਮੰਮੂ ਚਾਹਲ ਦਾ ਖੁੱਲ੍ਹ ਕੇ ਕੀਤਾ ਸਮਰਥਨਕਪੂਰਥਲਾ 23 ਅਕਤੂਬਰ ਗੌਰਵ ਮੜੀਆ ਆਜ਼ਾਦ ਉਮੀਦਵਾਰਾਂ ਮਲਵਿੰਦਰ ਸਿੰਘ ਚਾਹਲ ਮੰਮੂ ਚਾਹਲ ਦਾ ਕਾਫਲਾ ਦੀਨੋ ਦਿਨ ਲੰਬਾ ਹੁੰਦਾ ਜਾ ਰਿਹਾ ਹੈ ਅਤੇ ਹਲਕੇ ਤੋਂ ਉਨ੍ਹਾਂ ਨੂੰ ਭਾਰੀ ਸਮਰਥਨ ਮਿਲ ਰਿਹਾ ਹੈ।ਜ਼ਿਕਰਯੋਗ ਹੈ ਕਿ ਮੰਮੂ ਚਾਹਲ ਵੱਲੋਂ ਲਗਾਤਾਰ ਲੋਕਾਂ ਨਾਲ ਕੀਤੇ ਜਾ ਰਹੇ ਸੰਪਰਕ...

ਭਾਈ ਪਰਵਿੰਦਰ ਸਿੰਘ ਝੋਟਾ ਦੀ ਸ਼ਹਾਦਤ: ਪੰਜਾਬ ਵਿੱਚ ਨਸ਼ਾ ਮਾਫ਼ੀਆ ਵਿਰੁੱਧ ਸੰਘਰਸ਼ ਅਤੇ ਸਾਡੀ ਕੌਮੀ ਜ਼ਿੰਮੇਵਾਰੀ

ਭਾਈ ਪਰਵਿੰਦਰ ਸਿੰਘ ਝੋਟਾ ਦੀ ਸ਼ਹਾਦਤ: ਪੰਜਾਬ ਵਿੱਚ ਨਸ਼ਾ ਮਾਫ਼ੀਆ ਵਿਰੁੱਧ ਸੰਘਰਸ਼ ਅਤੇ ਸਾਡੀ ਕੌਮੀ ਜ਼ਿੰਮੇਵਾਰੀ

Oct 24, 2026 05:30 PM (Asia/Kolkata)

ਆਪਣੀ ਮਰਿਆਦਾ, ਆਪਣੇ ਸੱਭਿਆਚਾਰ ਅਤੇ ਆਪਣੀ ਨੌਜਵਾਨੀ ਨੂੰ ਬਚਾਉਣ ਲਈ ਹੁਣ ਜਾਗਣ ਦਾ ਸਮਾਂ ਹੈ।- ਜਥੇਦਾਰ ਮਹਿੰਦਰ ਸਿੰਘ ਯੂ.ਕੇ.ਵਾਹਿਗੁਰੂ ਜੀ ਕਾ ਖ਼ਾਲਸਾ! ਵਾਹਿਗੁਰੂ ਜੀ ਕੀ ਫ਼ਤਹਿ!ਇੱਕ ਕਹਾਵਤ ਹੈ ਕਿ ‘ਬੁਰਾਈ ਨੂੰ ਨਹੀਂ, ਸਗੋਂ ਬੁਰਾਈ ਦੀ ਮਾਂ ਨੂੰ ਖ਼ਤਮ ਕਰਨਾ ਚਾਹੀਦਾ ਹੈ।’ ਜੇ ਅਸੀਂ ਕਿਸੇ ਸਮਾਜ ਵਿੱਚ ਫੈਲੀ ਬੁਰਾਈ ਨੂੰ ਸੱਚਮੁੱਚ ਖ਼ਤਮ ਕਰਨਾ ਚਾਹੁੰਦੇ ਹਾਂ, ਤਾਂ ਸਾਨੂੰ ਉਸ ਦੇ ਮੁੱਢ ਤਕ ਪਹੁੰਚਣਾ ਪਵੇਗਾ।ਅੱਜ ਸਿੱਖ ਪੰਥ ਅਤੇ ਪੰਜਾਬ ਵਿੱਚ ਸ਼ਰਾਬ ਦੇ ਵਧਦੇ ਪ੍ਰਚਲਣ ਦੀ ਸਥਿਤੀ ਵੀ ਕੁਝ ਅਜਿਹੀ...

ਸਿਹਤ ਸਹੂਲਤਾਂ ਨੂੰ ਲੈ ਕੇ ਦੋਹਰੇ ਮਾਪਦੰਡਾਂ 'ਤੇ ਉੱਠੇ ਸਵਾਲ: ਇੱਕ ਪਾਸੇ ਕਰੋੜਾਂ ਨਾਲ ਨਵੀਂ ਉਸਾਰੀ, ਦੂਜੇ ਪਾਸੇ ਇਤਿਹਾਸਕ ਨਗਰੀ 'ਚੋਂ ਸੇਵਾਵਾਂ ਖੋਹਣ 'ਤੇ ਲੋਕਾਂ 'ਚ ਰੋਸ

ਸਿਹਤ ਸਹੂਲਤਾਂ ਨੂੰ ਲੈ ਕੇ ਦੋਹਰੇ ਮਾਪਦੰਡਾਂ 'ਤੇ ਉੱਠੇ ਸਵਾਲ: ਇੱਕ ਪਾਸੇ ਕਰੋੜਾਂ ਨਾਲ ਨਵੀਂ ਉਸਾਰੀ, ਦੂਜੇ ਪਾਸੇ ਇਤਿਹਾਸਕ ਨਗਰੀ 'ਚੋਂ ਸੇਵਾਵਾਂ ਖੋਹਣ 'ਤੇ ਲੋਕਾਂ 'ਚ ਰੋਸ

Oct 24, 2026 05:02 PM (Asia/Kolkata)

ਫਤਿਹਾਬਾਦ ਹਸਪਤਾਲ ਲਈ ਵਿਧਾਨ ਸਭਾ 'ਚ ਕਰੋੜਾਂ ਦੇ ਐਲਾਨ; ਸ੍ਰੀ ਗੋਇੰਦਵਾਲ ਸਾਹਿਬ ਵਿਖੇ ਹਸਪਤਾਲ ਦੀਆਂ ਸਹੂਲਤਾਂ ਖੋਹਣ 'ਤੇ ਭਖ਼ਿਆ ਵਿਰੋਧਰਵੀ ਖਹਿਰਾ, ਖਡੂਰ ਸਾਹਿਬਹਲਕੇ ਅੰਦਰ ਸਰਕਾਰੀ ਸਿਹਤ ਸਹੂਲਤਾਂ ਨੂੰ ਲੈ ਕੇ ਅਪਣਾਈਆਂ ਜਾ ਰਹੀਆਂ ਨੀਤੀਆਂ ਅਤੇ ਪ੍ਰਸ਼ਾਸਕੀ ਤਰਜੀਹਾਂ 'ਤੇ ਗੰਭੀਰ ਸਵਾਲ ਖੜ੍ਹੇ ਹੋਣ ਲੱਗ ਪਏ ਹਨ। ਮਾਮਲਾ ਉਸ ਵੇਲੇ ਪੂਰੀ ਤਰ੍ਹਾਂ ਭਖ਼ ਗਿਆ ਜਦੋਂ ਇੱਕੋ ਹਲਕੇ ਵਿੱਚ ਸਿਹਤ ਪ੍ਰਬੰਧਾਂ ਦੇ ਦੋ ਬਿਲਕੁਲ ਵੱਖੋ-ਵੱਖਰੇ ਰੂਪ ਸਾਹਮਣੇ ਆਏ। ਇੱਕ ਪਾਸੇ ਜਿੱਥੇ ਵਿਧਾਨ ਸਭਾ ਦੇ ਇਜਲਾਸ...

ਚਲਦਾ ਵਹੀਰ ਗੁਰਮਤਿ ਪ੍ਰਚਾਰ ਅਤੇ ਅੰਮ੍ਰਿਤ ਸੰਚਾਰ ਲਹਿਰ ਤਹਿਤ ਗੁਰਦੁਆਰਾ ਗੁਰੂਸਰ ਸਾਹਿਬ ਮਾਦੋਕੇ ਬਰਾੜ ਵਿਖੇ ਹੋਇਆ ਗੁਰਮਤਿ ਸਮਾਗਮ

ਚਲਦਾ ਵਹੀਰ ਗੁਰਮਤਿ ਪ੍ਰਚਾਰ ਅਤੇ ਅੰਮ੍ਰਿਤ ਸੰਚਾਰ ਲਹਿਰ ਤਹਿਤ ਗੁਰਦੁਆਰਾ ਗੁਰੂਸਰ ਸਾਹਿਬ ਮਾਦੋਕੇ ਬਰਾੜ ਵਿਖੇ ਹੋਇਆ ਗੁਰਮਤਿ ਸਮਾਗਮ

Oct 24, 2026 04:05 PM (Asia/Kolkata)

ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਅਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀਅੰਮ੍ਰਿਤਸਰ, 24 ਅਕਤੂਬਰ-ਕੰਵਰ ਪ੍ਰਤਾਪ ਸਿੰਘ / ਤਾਜੀਮਨੂਰ ਕੌਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸਿੱਖ ਸੰਗਤਾਂ ਨੂੰ ਗੁਰਬਾਣੀ, ਗੁਰਮਤਿ ਸਿਧਾਂਤਾਂ ਅਤੇ ਸਿੱਖ ਰਹਿਣੀ ਨਾਲ ਜੋੜਨ ਦੇ ਉਦੇਸ਼ ਨਾਲ ਚਲਾਈ ਜਾ ਰਹੀ ਚਲਦਾ ਵਹੀਰ ਗੁਰਮਤਿ ਪ੍ਰਚਾਰ ਅਤੇ ਅੰਮ੍ਰਿਤ ਸੰਚਾਰ ਲਹਿਰ ਤਹਿਤ ਅੱਜ ਗੁਰਦੁਆਰਾ ਗੁਰੂਸਰ ਸਾਹਿਬ, ਮਾਦੋਕੇ ਬਰਾੜ ਵਿਖੇ ਗੁਰਮਤਿ...

ਪਰਵਿੰਦਰ ਝੋਟਾ ਇਨਸਾਫ਼ ਮੋਰਚੇ 'ਚ ਪਹੁੰਚੇ ਰਾਕੇਸ਼ ਟਿਕੈਤ ਦਾ ਵੱਡਾ ਬਿਆਨ

ਪਰਵਿੰਦਰ ਝੋਟਾ ਇਨਸਾਫ਼ ਮੋਰਚੇ 'ਚ ਪਹੁੰਚੇ ਰਾਕੇਸ਼ ਟਿਕੈਤ ਦਾ ਵੱਡਾ ਬਿਆਨ

Oct 24, 2026 02:45 PM (Asia/Kolkata)

ਮਾਨਸਾ , ਬਿੰਦਰ ਸਿੰਘ ਖੁੱਡੀ ਕਲਾਂ-ਉੱਤਰ ਪ੍ਰਦੇਸ਼ ਦੇ ਕਿਸਾਨ ਆਗੂ ਰਾਕੇਸ਼ ਟਿਕੈਤ ਅੱਜ ਮਾਨਸੇ ਵਿਚ ਪਰਵਿੰਦਰ ਝੋਟਾ ਇਨਸਾਫ਼ ਮੋਰਚੇ ਵਿਚ ਪਹੁੰਚੇ। ਇਸ ਮੌਕੇ ਉਨ੍ਹਾਂ ਸਟੇਜ ਤੋਂ ਸੰਬੋਧਨ ਕਰਦਿਆਂ ਕਿਹਾ ਕਿ ਇਹ ਦੇਸ਼ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਦੇ ਅੰਦੋਲਨ ਦੀ ਪਹਿਲੀ ਸ਼ਹਾਦਤ ਹੈ। ਉਨ੍ਹਾਂ ਕਿਹਾ ਕਿ ਪਰਵਿੰਦਰ ਝੋਟੇ ਨੇ ਨਸ਼ਿਆਂ ਖ਼ਿਲਾਫ਼ ਮੁਹਿੰਮ ਨੂੰ ਅੱਗੇ ਤੋਰਿਆ ਤੇ ਉਸ ਦਾ ਕਤਲ ਹੋ ਗਿਆ, ਇਹ ਕਤਲ ਨਹੀਂ ਸ਼ਹਾਦਤ ਹੈ ਤੇ ਇਸ ਸ਼ਹਾਦਤ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਟਿਕੈਤ ਨੇ ਕਿਹਾ ਕਿ...

ਨਸ਼ਾ ਨੌਜਵਾਨ ਪੀੜ੍ਹੀ ਨੂੰ ਘੁਣ ਵਾਂਗ ਖਾ ਰਿਹਾ ਹੈ, ਪੰਜਾਬ ਦੇ ਭਵਿੱਖ ਨੂੰ ਬਚਾਉਣ ਲਈ ਸਮਾਜ ਨੂੰ ਇਕਜੁੱਟ ਹੋਣਾ ਪਵੇਗਾ: ਦਾਰਾ ਗੜ੍ਹੀ

ਨਸ਼ਾ ਨੌਜਵਾਨ ਪੀੜ੍ਹੀ ਨੂੰ ਘੁਣ ਵਾਂਗ ਖਾ ਰਿਹਾ ਹੈ, ਪੰਜਾਬ ਦੇ ਭਵਿੱਖ ਨੂੰ ਬਚਾਉਣ ਲਈ ਸਮਾਜ ਨੂੰ ਇਕਜੁੱਟ ਹੋਣਾ ਪਵੇਗਾ: ਦਾਰਾ ਗੜ੍ਹੀ

Oct 24, 2026 01:52 PM (Asia/Kolkata)

ਨਸ਼ਾ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਤੇ ਨੌਜਵਾਨਾਂ ਨੂੰ ਜਾਗਰੂਕ ਕਰਨ ਦੀ ਲੋੜ ’ਤੇ ਦਿੱਤਾ ਜ਼ੋਰਕਪੂਰਥਲਾ, 24 ਅਕਤੂਬਰ, ਗੌਰਵ ਮੜੀਆ।ਪੰਜ ਦਰਿਆਵਾਂ ਦੀ ਧਰਤੀ ਵਜੋਂ ਜਾਣੇ ਜਾਂਦੇ ਸੋਹਣੇ ਪੰਜਾਬ ਵਿੱਚ ਨਸ਼ਿਆਂ ਦਾ ਵਧਦਾ ਪ੍ਰਕੋਪ ਅੱਜ ਸਮੁੱਚੇ ਸਮਾਜ ਲਈ ਗੰਭੀਰ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਪੰਜਾਬ ਦੇ ਦੁਸ਼ਮਣਾਂ ਅਤੇ ਪੈਸੇ ਦੇ ਲਾਲਚ ਵਿੱਚ ਅੰਨ੍ਹੇ ਹੋਏ ਕੁਝ ਲੋਕਾਂ ਨੇ ਨਸ਼ਿਆਂ ਦੇ ਕਾਰੋਬਾਰ ਰਾਹੀਂ ਸੂਬੇ ਦੀ ਨੌਜਵਾਨ ਪੀੜ੍ਹੀ ਨੂੰ ਗਲਤ ਰਸਤੇ ’ਤੇ ਧੱਕਣ ਦੀ ਕੋਸ਼ਿਸ਼ ਕੀਤੀ ਹੈ।...

ਪੰਜਾਬ ਵਿੱਚ 2027 ’ਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਸਰਦੂਲ ਸਿੰਘ

ਪੰਜਾਬ ਵਿੱਚ 2027 ’ਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਸਰਦੂਲ ਸਿੰਘ

Oct 24, 2026 01:49 PM (Asia/Kolkata)

ਲੋਕ ਪੱਖੀ ਸਹੂਲਤਾਂ ਅਤੇ ਵਿਕਾਸ ਕਾਰਜਾਂ ਦੇ ਆਧਾਰ ’ਤੇ ‘ਆਪ’ ਸਰਕਾਰ ਨੂੰ ਮੁੜ ਮੌਕਾ ਦੇਣਗੇ ਪੰਜਾਬ ਵਾਸੀ: ਸਾਬਕਾ ਸਰਪੰਚਕਪੂਰਥਲਾ, 24 ਅਕਤੂਬਰ, ਗੌਰਵ ਮੜੀਆਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਲੋਕ ਭਲਾਈ ਦੀਆਂ ਯੋਜਨਾਵਾਂ ਦੇ ਆਧਾਰ ’ਤੇ ਪਾਰਟੀ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਮੁੜ ਸਰਕਾਰ ਬਣਾਏਗੀ। ਇਹ ਦਾਅਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਸਰਪੰਚ ਸਰਦੂਲ ਸਿੰਘ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ...

ਸਾਹਿਤ ਸਭਾ ਬਾਬਾ ਬਕਾਲਾ ਵੱਲੋਂ ਕੌਮਾਂਤਰੀ ਸ਼ਾਇਰ ਕੰਵਰ ਇਕਬਾਲ ਸਿੰਘ ਦਾ ਸ੍ਰ. ਸ਼ੰਕਰ ਸਿੰਘ ਪਰਵਾਨਾ ਯਾਦਗਾਰੀ ਐਵਾਰਡ ਨਾਲ ਸਨਮਾਨ )25 ਅਕਤੂਬਰ ਨੂੰ

ਸਾਹਿਤ ਸਭਾ ਬਾਬਾ ਬਕਾਲਾ ਵੱਲੋਂ ਕੌਮਾਂਤਰੀ ਸ਼ਾਇਰ ਕੰਵਰ ਇਕਬਾਲ ਸਿੰਘ ਦਾ ਸ੍ਰ. ਸ਼ੰਕਰ ਸਿੰਘ ਪਰਵਾਨਾ ਯਾਦਗਾਰੀ ਐਵਾਰਡ ਨਾਲ ਸਨਮਾਨ )25 ਅਕਤੂਬਰ ਨੂੰ

Oct 24, 2026 01:46 PM (Asia/Kolkata)

ਕਪੂਰਥਲਾ 24 ਅਕਤੂਬਰ ਗੌਰਵ ਮੜੀਆ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ, ਜ਼ਿਲ੍ਹਾ ਅੰਮ੍ਰਿਤਸਰ ਵੱਲੋਂ ਕੌਮਾਂਤਰੀ ਸ਼ਾਇਰ ਕੰਵਰ ਇਕਬਾਲ ਸਿੰਘ ਪ੍ਰਧਾਨ ਸਿਰਜਣਾ ਕੇਂਦਰ (ਰਜਿ.) ਵਿਰਸਾ ਵਿਹਾਰ ਕਪੂਰਥਲਾ, ਜ਼ਿਲ੍ਹਾ ਚੇਅਰਮੈਨ "ਐਕਸਾਈਜ਼ ਅਤੇ ਟੈਕਸੇਸ਼ਨ ਵਿਭਾਗ ਕਪੂਰਥਲਾ" 'ਤੇ ਪੰਜਾਬ ਸਰਕਾਰ ਦੇ ਸਿੱਖਿਆ ਖੇਤਰ ਦੇ ਸੂਬਾ ਪੱਧਰੀ ਅਦਾਰੇ "ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨੋਲੋਜੀ ਡਿਪਾਰਟਮੈਂਟ ਚੰਡੀਗੜ੍ਹ" ਦੀ ਕੈਬਨਿਟ ਕਮੇਟੀ ਦੇ ਮੈਂਬਰ ਦਾ ਸ੍ਰ. ਸ਼ੰਕਰ ਸਿੰਘ ਪਰਵਾਨਾ ਯਾਦਗਾਰੀ ਐਵਾਰਡ...

ਸਿੱਖਿਆ ਕ੍ਰਾਂਤੀ ਦਾ ਕੌੜਾ ਸੱਚ:ਸਿੱਖਿਆ ਬੋਰਡ ਵੱਲੋਂ ਫੀਸਾਂ ਵਿੱਚ ਵਾਧਾ ਗਰੀਬ ਮਾਪਿਆਂ ਤੇ ਵਿੱਤੀ ਬੋਝ ਹੈ-ਕੁਲਦੀਪ ਟਾਂਡੀ

ਸਿੱਖਿਆ ਕ੍ਰਾਂਤੀ ਦਾ ਕੌੜਾ ਸੱਚ:ਸਿੱਖਿਆ ਬੋਰਡ ਵੱਲੋਂ ਫੀਸਾਂ ਵਿੱਚ ਵਾਧਾ ਗਰੀਬ ਮਾਪਿਆਂ ਤੇ ਵਿੱਤੀ ਬੋਝ ਹੈ-ਕੁਲਦੀਪ ਟਾਂਡੀ

Oct 24, 2026 01:44 PM (Asia/Kolkata)

ਭੁਲੱਥ 24 ਅਕਤੂਬਰ ਗੌਰਵ ਮੜੀਆ ਜਿੱਥੇ ਸੂਬਾ ਸਰਕਾਰ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਕਹਿਣ ਲਈ ਵਾਰ-ਵਾਰ ਆਪਣੀ ਪਿੱਠ ਥਪਥਪਾ ਰਹੀ ਹੈ,ਉੱਥੇ ਹੀ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆ ਫੀਸਾਂ ਵਿੱਚ ਕੀਤੇ ਗਏ ਲਗਭਗ 12 ਪ੍ਰਤੀਸ਼ਤ ਵਾਧੇ ਨੇ ਵਿਦਿਆਰਥੀਆਂ ਅਤੇ ਗਰੀਬ ਮਾਪਿਆਂ ਲਈ ਨਵੀਆਂ ਚਿੰਤਾਵਾਂ ਅਤੇ ਮੁਸੀਬਤਾਂ ਪੈਦਾ ਕਰ ਦਿੱਤੀਆਂ ਹਨ।ਅੱਜ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ...

ਵੋਟਰ ਸੂਚੀਆਂ ਦੀ ਸ਼ੁੱਧਤਾ ਲੋਕਤੰਤਰ ਨੂੰ ਮਜ਼ਬੂਤ ​​ਕਰੇਗੀ,ਪਾਰਦਰਸ਼ੀ ਚੋਣ ਪ੍ਰਣਾਲੀ ਜ਼ਰੂਰੀ-ਸੰਜੀਵ ਖੰਨਾ

ਵੋਟਰ ਸੂਚੀਆਂ ਦੀ ਸ਼ੁੱਧਤਾ ਲੋਕਤੰਤਰ ਨੂੰ ਮਜ਼ਬੂਤ ​​ਕਰੇਗੀ,ਪਾਰਦਰਸ਼ੀ ਚੋਣ ਪ੍ਰਣਾਲੀ ਜ਼ਰੂਰੀ-ਸੰਜੀਵ ਖੰਨਾ

Oct 24, 2026 01:40 PM (Asia/Kolkata)

ਕਪੂਰਥਲਾ 24 ਅਕਤੂਬਰ ਗੌਰਵ ਮੜੀਆ ਭਾਰਤੀ ਲੋਕਤੰਤਰ ਨੂੰ ਮਜ਼ਬੂਤ ​​ਕਰਨਾ ਵੋਟਰਾਂ ਦੀ ਗਿਣਤੀ ਵਧਾਉਣ ਤੱਕ ਸੀਮਤ ਨਹੀਂ ਹੈ,ਸਗੋਂ ਵੋਟਰ ਸੂਚੀ ਵਿੱਚ ਹਰੇਕ ਯੋਗ ਨਾਗਰਿਕ ਦਾ ਨਾਮ ਸ਼ਾਮਲ ਕਰਨਾ ਅਤੇ ਇੱਕ ਨਿਰਪੱਖ ਅਤੇ ਪਾਰਦਰਸ਼ੀ ਚੋਣ ਪ੍ਰਕਿਰਿਆ ਨੂੰ ਯਕੀਨੀ ਬਣਾਉਣਾ ਵੀ ਉਨਾ ਹੀ ਮਹੱਤਵਪੂਰਨ ਹੈ।ਇਸ ਵਿਸ਼ੇ ਤੇ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਭਾਜਪਾ ਮੰਡਲ 2 ਦੇ ਜਨਰਲ ਸਕੱਤਰ ਸੰਜੀਵ ਖੰਨਾ ਨੇ ਕਿਹਾ ਕਿ ਸਾਫ਼-ਸੁਥਰੇ ਵੋਟਰ ਸੂਚੀਆਂ ਲੋਕਤੰਤਰੀ ਪ੍ਰਣਾਲੀ ਵਿੱਚ ਜਨਤਾ ਦੇ ਵਿਸ਼ਵਾਸ ਨੂੰ ਮਜ਼ਬੂਤ...

ਸਰਦਾਰ ਰਾਮ ਸਿੰਘ ਖ਼ਾਲਸਾ ਸਿੰਧ ਵਿੱਚ ਘੱਟਗਿਣਤੀਆਂ ਦੇ ਹੱਕਾਂ ਦੀ ਰਾਖੀ ਲਈ ਫੋਕਲ ਪਰਸਨ ਨਿਯੁਕਤ

ਸਰਦਾਰ ਰਾਮ ਸਿੰਘ ਖ਼ਾਲਸਾ ਸਿੰਧ ਵਿੱਚ ਘੱਟਗਿਣਤੀਆਂ ਦੇ ਹੱਕਾਂ ਦੀ ਰਾਖੀ ਲਈ ਫੋਕਲ ਪਰਸਨ ਨਿਯੁਕਤ

Oct 24, 2026 11:15 AM (Asia/Kolkata)

ਕਰਾਚੀ (ਨਜ਼ਰਾਨਾ ਟਾਈਮਜ਼): ਸਿੰਧ ਸਰਕਾਰ ਦੇ ਮਨੁੱਖੀ ਅਧਿਕਾਰ ਵਿਭਾਗ ਨੇ ਸਿਆਸੀ ਅਤੇ ਸਮਾਜਿਕ ਆਗੂ ਸਰਦਾਰ ਰਾਮ ਸਿੰਘ ਖ਼ਾਲਸਾ ਨੂੰ ਘੱਟਗਿਣਤੀਆਂ ਦੇ ਹੱਕਾਂ ਦੀ ਰਾਖੀ ਲਈ ਫੋਕਲ ਪਰਸਨ ਨਿਯੁਕਤ ਕੀਤਾ ਹੈ।ਨਿਯੁਕਤੀ ਦੇ ਐਲਾਨ ਮਗਰੋਂ ਘੱਟਗਿਣਤੀ ਭਾਈਚਾਰਿਆਂ ਦੇ ਆਗੂਆਂ ਨੇ ਉਨ੍ਹਾਂ ਨੂੰ ਵਧਾਈਆਂ ਅਤੇ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਉਮੀਦ ਜਤਾਈ ਕਿ ਖ਼ਾਲਸਾ ਮਨੁੱਖਤਾ ਦੀ ਸੇਵਾ ਅਤੇ ਧਾਰਮਿਕ ਘੱਟਗਿਣਤੀਆਂ ਦੇ ਹੱਕਾਂ ਦੀ ਸੁਰੱਖਿਆ ਲਈ ਪ੍ਰਭਾਵਸ਼ਾਲੀ ਢੰਗ ਨਾਲ ਕੰਮ...

ਲਾਹੌਰ ਵਿੱਚ ਪੈਟਰੋਲ ਪੰਪ ਮੁਲਾਜ਼ਮ ਨਾਲ ਕੁੱਟਮਾਰ ਦਾ ਮੁਲਜ਼ਮ ਗ੍ਰਿਫ਼ਤਾਰ, ਮਰੀਅਮ ਨਵਾਜ਼ ਨੇ ਸਾਂਝੀ ਕੀਤੀ ਵੀਡੀਓ

ਲਾਹੌਰ ਵਿੱਚ ਪੈਟਰੋਲ ਪੰਪ ਮੁਲਾਜ਼ਮ ਨਾਲ ਕੁੱਟਮਾਰ ਦਾ ਮੁਲਜ਼ਮ ਗ੍ਰਿਫ਼ਤਾਰ, ਮਰੀਅਮ ਨਵਾਜ਼ ਨੇ ਸਾਂਝੀ ਕੀਤੀ ਵੀਡੀਓ

Oct 24, 2026 10:57 AM (Asia/Kolkata)

ਲਾਹੌਰ (ਨਜ਼ਰਾਨਾ ਟਾਈਮਜ਼): ਲਾਹੌਰ ਦੇ ਜੌਹਰ ਟਾਊਨ ਇਲਾਕੇ ਵਿੱਚ ਪੈਟਰੋਲ ਪੰਪ ਦੇ ਇੱਕ ਮੁਲਾਜ਼ਮ ਨਾਲ ਕਥਿਤ ਗਾਲੀ-ਗਲੋਚ ਅਤੇ ਕੁੱਟਮਾਰ ਕਰਨ ਵਾਲੇ ਲੈਂਡ ਕਰੂਜ਼ਰ ਚਾਲਕ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਰਿਪੋਰਟਾਂ ਅਨੁਸਾਰ, ਮੁਲਾਜ਼ਮ ਨੇ ਉਸ ਨੂੰ ਪੈਟਰੋਲ ਪੰਪ ਦੇ ਅਹਾਤੇ ਵਿੱਚ ਸਿਗਰਟ ਪੀਣ ਤੋਂ ਰੋਕਿਆ ਸੀ, ਜਿਸ ਮਗਰੋਂ ਇਹ ਘਟਨਾ ਵਾਪਰੀ।ਘਟਨਾ ਦੀ ਸੀਸੀਟੀਵੀ ਫੁਟੇਜ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਫੈਲੀ ਅਤੇ ਲੋਕਾਂ ਨੇ ਇਸ ਦੀ ਨਿੰਦਾ ਕੀਤੀ। ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼...

ਵਿਰਾਸਤੀ ਸ਼ਹਿਰ ਵਿੱਚ ਭਾਜਪਾ ਜ਼ਿਲ੍ਹਾ ਵਰਕਿੰਗ ਕਮੇਟੀ ਦੀ ਹੋਈ ਮੀਟਿੰਗ:ਸੰਗਠਨ ਨੂੰ ਮਜ਼ਬੂਤ ​​ਕਰਨ ਦੀ ਰਣਨੀਤੀ ਅਤੇ ਆਉਣ ਵਾਲੇ ਪ੍ਰੋਗਰਾਮਾਂ ਦਾ ਬਣੀ ਰਣਨੀਤੀ

ਵਿਰਾਸਤੀ ਸ਼ਹਿਰ ਵਿੱਚ ਭਾਜਪਾ ਜ਼ਿਲ੍ਹਾ ਵਰਕਿੰਗ ਕਮੇਟੀ ਦੀ ਹੋਈ ਮੀਟਿੰਗ:ਸੰਗਠਨ ਨੂੰ ਮਜ਼ਬੂਤ ​​ਕਰਨ ਦੀ ਰਣਨੀਤੀ ਅਤੇ ਆਉਣ ਵਾਲੇ ਪ੍ਰੋਗਰਾਮਾਂ ਦਾ ਬਣੀ ਰਣਨੀਤੀ

Oct 24, 2026 10:30 AM (Asia/Kolkata)

ਕਪੂਰਥਲਾ 24 ਅਕਤੂਬਰ ਗੌਰਵ ਮੜੀਆ ਭਾਰਤੀ ਜਨਤਾ ਪਾਰਟੀ (ਭਾਜਪਾ) ਜ਼ਿਲ੍ਹਾ ਕਪੂਰਥਲਾ ਦੀ ਜ਼ਿਲ੍ਹਾ ਕਾਰਜਕਾਰਨੀ ਮੀਟਿੰਗ ਪੰਜਾਬ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਦੇ ਦਿਸ਼ਾ ਨਿਰਦੇਸ਼ ਦੇ ਤਹਿਤ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਦੀ ਪ੍ਰਧਾਨਗੀ ਹੇਠ ਹੋਈ।ਇਸ ਮੀਟਿੰਗ ਵਿੱਚ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਕੈਂਥ,ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ,ਸੂਬਾ ਜਨਰਲ ਸਕੱਤਰ ਅਤੇ ਜ਼ੋਨਲ ਇੰਚਾਰਜ ਰਾਜੇਸ਼ ਬਾਗ਼ਾ,ਸੂਬਾ ਸਕੱਤਰ ਅਤੇ ਜ਼ਿਲ੍ਹਾ ਇੰਚਾਰਜ ਮਨਜੀਤ ਸਿੰਘ ਮੰਨਾ...

ਭਗਵਾਨ ਵਾਲਮੀਕਿ ਜਯੰਤੀ ਸਾਡੇ ਲਈ ਇੱਕ ਰਾਸ਼ਟਰੀ ਤਿਉਹਾਰ ਹੈ-ਨਰੇਸ਼ ਪੰਡਿਤ

ਭਗਵਾਨ ਵਾਲਮੀਕਿ ਜਯੰਤੀ ਸਾਡੇ ਲਈ ਇੱਕ ਰਾਸ਼ਟਰੀ ਤਿਉਹਾਰ ਹੈ-ਨਰੇਸ਼ ਪੰਡਿਤ

Oct 24, 2026 10:27 AM (Asia/Kolkata)

ਕਿਹਾ-ਜੇਕਰ ਭਗਵਾਨ ਵਾਲਮੀਕਿ ਨਾ ਹੁੰਦੇ ਤਾਂ ਦੁਨੀਆਂ ਸ਼੍ਰੀ ਰਾਮ ਨੂੰ ਨਾ ਜਾਣਦੀਕਪੂਰਥਲਾ 24 ਅਕਤੂਬਰ ਗੌਰਵ ਮੜੀਆ ਭਗਵਾਨ ਮਹਾਰਿਸ਼ੀ ਵਾਲਮੀਕਿ ਭਾਰਤੀ ਸੱਭਿਆਚਾਰ ਦੇ ਮਹਾਨ ਰਿਸ਼ੀਆਂ ਵਿੱਚੋਂ ਇੱਕ ਹਨ,ਜਿਨ੍ਹਾਂ ਦਾ ਯੋਗਦਾਨ ਨਾ ਸਿਰਫ਼ ਸਾਹਿਤ ਦੇ ਖੇਤਰ ਵਿੱਚ ਸਗੋਂ ਸਮੁੱਚੀ ਮਨੁੱਖੀ ਸੱਭਿਅਤਾ ਦੇ ਨੈਤਿਕ ਮਾਰਗਦਰਸ਼ਨ ਵਿੱਚ ਵੀ ਬੇਮਿਸਾਲ ਹੈ। ਉਨ੍ਹਾਂ ਦਾ ਜਨਮਦਿਨ,ਵਾਲਮੀਕਿ ਜਯੰਤੀ,ਹਰ ਸਾਲ ਅਸ਼ਵਿਨ ਦੀ ਪੂਰਨਮਾਸ਼ੀ ਵਾਲੇ ਦਿਨ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾਂਦਾ ਹੈ।ਇਹ ਦਿਨ ਉਸ ਮਹਾਨ ਪੁਰਸ਼...

ਨਸ਼ਿਆਂ ਦੇ ਮੁੱਦੇ ਨੂੰ ਸਿਰਫ਼ ਸਿਆਸੀ ਦੋਸ਼ਾਂ ਤੱਕ ਸੀਮਤ ਰੱਖਣ ਦੀ ਬਜਾਏ,ਸਾਰੀਆਂ ਧਿਰਾਂ ਸਾਂਝੇ ਯਤਨ ਕਰਨ-ਮਲਵਿੰਦਰ ਸਿੰਘ ਚਾਹਲ

ਨਸ਼ਿਆਂ ਦੇ ਮੁੱਦੇ ਨੂੰ ਸਿਰਫ਼ ਸਿਆਸੀ ਦੋਸ਼ਾਂ ਤੱਕ ਸੀਮਤ ਰੱਖਣ ਦੀ ਬਜਾਏ,ਸਾਰੀਆਂ ਧਿਰਾਂ ਸਾਂਝੇ ਯਤਨ ਕਰਨ-ਮਲਵਿੰਦਰ ਸਿੰਘ ਚਾਹਲ

Oct 24, 2026 10:23 AM (Asia/Kolkata)

ਕੇਂਦਰ ਨੂੰ ਐਨਡੀਪੀਐਸ ਐਕਟ ਵਿੱਚ ਜ਼ਰੂਰੀ ਸੋਧਾਂ ਕਰਨੀਆਂ ਚਾਹੀਦੀਆਂ ਹਨਕਪੂਰਥਲਾ 25 ਅਕਤੂਬਰ ਗੌਰਵ ਮੜੀਆਦੇਸ਼ ਵਿੱਚ ਨਸ਼ਿਆਂ ਦੀ ਸਮੱਸਿਆ ਅਤੇ ਨੌਜਵਾਨਾਂ ਦੇ ਜੀਵਨ ਤੇ ਇਸ ਦੇ ਮਾੜੇ ਪ੍ਰਭਾਵ ਤੇ ਚਿੰਤਾ ਪ੍ਰਗਟ ਕਰਦੇ ਹੋਏ ਆਜ਼ਾਦ ਉਮੀਦਵਾਰ ਮਲਵਿੰਦਰ ਸਿੰਘ(ਮੰਮੂ ਚਾਹਲ)ਨੇ ਕੇਂਦਰ ਸਰਕਾਰ ਨੂੰ ਐਨਡੀਪੀਐਸ ਐਕਟ ਵਿੱਚ ਜ਼ਰੂਰੀ ਸੋਧਾਂ ਕਰਨ ਅਤੇ ਨਸ਼ਿਆਂ ਦੀ ਤਸਕਰੀ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ।ਮੰਮੂ ਚਾਹਲ ਨੇ ਕਿਹਾ ਕਿ ਨਸ਼ਿਆਂ ਨਾਲ ਸਬੰਧਤ ਅਨੇਕਾਂ ਮੌਤਾਂ ਹੋਈਆਂ ਹਨ।ਉਨ੍ਹਾਂ ਸਵਾਲ...

ਯੂਪੀਐਸਸੀ ’ਚ ਸਫ਼ਲ 11 ਸਿੱਖ ਵਿਦਿਆਰਥੀਆਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਨਾਲ ਸਨਮਾਨ

ਯੂਪੀਐਸਸੀ ’ਚ ਸਫ਼ਲ 11 ਸਿੱਖ ਵਿਦਿਆਰਥੀਆਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਨਾਲ ਸਨਮਾਨ

Oct 24, 2026 05:30 AM (Asia/Kolkata)

ਸਿੱਖ ਨੌਜਵਾਨ ਉੱਚ ਅਹੁਦਿਆਂ ’ਤੇ ਪਹੁੰਚ ਕੇ ਗੁਰਮਤਿ ਵੀਚਾਰਧਾਰਾ ਅਨੁਸਾਰ ਨਿਭਾਉਣ ਸੇਵਾਵਾਂ- ਐਡਵੋਕੇਟ ਧਾਮੀਅੰਮ੍ਰਿਤਸਰ, 24 ਅਕਤੂਬਰ- ਕੰਵਰ ਪ੍ਰਤਾਪ ਸਿੰਘ / ਤਾਜੀਮਨੂਰ ਕੌਰ ਸਾਲ 2025 ਦੀ ਯੂਪੀਐਸਸੀ ਪ੍ਰੀਖਿਆ ਵਿਚ ਸਫ਼ਲਤਾ ਹਾਸਲ ਕਰਕੇ ਉੱਚ ਪ੍ਰਸ਼ਾਸਕੀ ਸੇਵਾਵਾਂ ਲਈ ਚੁਣੇ ਗਏ 11 ਸਿੱਖ ਵਿਦਿਆਰਥੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਇੱਕ-ਇੱਕ ਲੱਖ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ। ਸਿੱਖ ਕੌਮ ਦੀ ਨੁਮਾਇੰਦਾ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਦਾ ਇਹ...

ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਨਾਰਵੇ ਦੇ ਮਾਤਾ ਗੁਜਰੀ ਜੀ ਪੰਜਾਬੀ ਸਕੂਲ ਦਾ ਦੌਰਾ, ਬੱਚਿਆਂ ਨੂੰ ਪੰਜਾਬੀ ਦੇ ਨਾਲ ਸਿੱਖ ਇਤਿਹਾਸ ਪੜ੍ਹਾਉਣ ’ਤੇ ਦਿੱਤਾ ਜ਼ੋਰ

ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਨਾਰਵੇ ਦੇ ਮਾਤਾ ਗੁਜਰੀ ਜੀ ਪੰਜਾਬੀ ਸਕੂਲ ਦਾ ਦੌਰਾ, ਬੱਚਿਆਂ ਨੂੰ ਪੰਜਾਬੀ ਦੇ ਨਾਲ ਸਿੱਖ ਇਤਿਹਾਸ ਪੜ੍ਹਾਉਣ ’ਤੇ ਦਿੱਤਾ ਜ਼ੋਰ

Oct 24, 2026 05:30 AM (Asia/Kolkata)

ਦ੍ਰਾਮਨ, ਨਾਰਵੇ, 24 ਅਕਤੂਬਰ-ਬਿੰਦਰ ਸਿੰਘ ਖੁੱਡੀ ਕਲਾਂ / ਤਾਜੀਮਨੂਰ ਕੌਰਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਰਵੇ ਦੇ ਦ੍ਰਾਮਨ ਸ਼ਹਿਰ ਦੇ ਇਲਾਕੇ ਵਿੱਚ ਸਥਾਨਕ ਸਿੱਖਾਂ ਦੇ ਉਦਮ ਤਹਿਤ ਚਲਾਏ ਜਾ ਰਹੇ ਮਾਤਾ ਗੁਜਰੀ ਜੀ ਪੰਜਾਬੀ ਸਕੂਲ ਦੀ ਕਾਰਗੁਜ਼ਾਰੀ ਦੇਖਣ ਲਈ ਪੁੱਜੇ ਅਤੇ ਇਸ ਉਪਰੰਤ ਉਹ ਨੇੜੇ ਹੀ ਸਥਿਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਨਿਵਾਸ, ਲੀਅਰ, ਦ੍ਰਾਮਨ ਵਿਖੇ ਨਤਮਸਤਕ ਹੋਏ।ਨਾਰਵੇ ਸਰਕਾਰ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਮਾਤਾ ਗੁਜਰੀ ਜੀ ਪੰਜਾਬੀ ਸਕੂਲ ਵਿਖੇ...

  • Previous
  • 1
  • Next
Loading…
Loading the web debug toolbar…
Attempt #