ਸ. ਸੁਖਬੀਰ ਸਿੰਘ ਬਾਦਲ ਭਲਕੇ ਪਿੰਡ ਘੜਕਾ ਅਤੇ ਮੁੰਡਾ ਪਿੰਡ ਪੁੱਜ ਕੇ ਹੜ੍ਹ ਪ੍ਰਭਾਵਿਤ ਕਿਸਾਨਾਂ ਦੀਆਂ ਸੁਨਣਗੇ ਮੁਸ਼ਕਿਲਾਂ- ਬ੍ਰਹਮਪੁਰਾ
ਰਾਕੇਸ਼ ਨਈਅਰ ਚੋਹਲਾ ਸਾਹਿਬ/ਤਰਨਤਾਰਨ,25 ਅਗਸਤ ਸੂਬੇ ਅੰਦਰ ਹੜ੍ਹਾਂ ਨਾਲ ਹੋਈ ਭਾਰੀ ਤਬਾਹੀ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਾਰਟੀ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਭਲਕੇ, 26 ਅਗਸਤ ਨੂੰ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਦੌਰੇ 'ਤੇ ਪਹੁੰਚ ਰਹੇ ਹਨ। ਇਸ ਦੌਰਾਨ ਉਹ ਹੜ੍ਹਾਂ ਕਾਰਨ ਤਬਾਹ ਹੋਈਆਂ ਫ਼ਸਲਾਂ ਦਾ ਜਾਇਜ਼ਾ ਲੈਣਗੇ ਅਤੇ ਪੀੜਤ ਕਿਸਾਨਾਂ-ਮਜ਼ਦੂਰਾਂ ਦਾ ਦਰਦ-ਵੰਡਾਉਣਗੇ ਅਤੇ ਉਨ੍ਹਾਂ ਦੀਆਂ ਮੁਸਕਲਾਂ ਵੀ ਸੁਨਣਗੇ।ਇਸ ਸਬੰਧੀ ਪ੍ਰੈੱਸ ਨੂੰ...