ਬਸਪਾ ਵਲੋਂ 4 ਜੁਲਾਈ ਨੂੰ ਲਗਾਏ ਜਾ ਰਹੇ ਵਿਸ਼ਾਲ ਰੋਸ ਧਰਨੇ ਦੀਆਂ ਤਿਆਰੀਆਂ ਸਬੰਧੀ ਮੀਟਿੰਗ
ਅੱਪਰਾ, 25 ਜੂਨ (ਤੀਰਥ ਸਿੰਘ ਮੈਂਗੜ੍ਹਾ):ਬਹੁਜਨ ਸਮਾਜ ਪਾਰਟੀ ਵਲੋਂ 4 ਜੁਲਾਈ ਨੂੰ ਹੋਣ ਵਾਲੇ ਵਿਸ਼ਾਲ ਧਰਨੇ ਦੇ ਸੰਬੰਧ ਵਿੱਚ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਧਰਨੇ ਨੂੰ ਕਾਮਯਾਬ ਬਣਾਉਣ ਲਈ ਸਮੂਹ ਬਲਾਕ ਸੰਮਤੀ ਮੈਂਬਰ ਸਾਹਿਬਾਨ ਅਤੇ ਆਗੂਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਇਸ ਮੌਕੇ ਸਾਰੇ ਆਗੂ ਸਾਹਿਬਾਨ ਨੇ ਆਪਣੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਧਰਨੇ ਨੂੰ ਸਫਲ ਬਣਾਉਣ ਲਈ ਵਿਸ਼ਵਾਸ ਦਿਵਾਇਆ । ਬਸਪਾ ਵਲੋਂ ਇਹ ਵਿਸ਼ਾਲ ਰੋਸ ਧਰਨਾ 10 ਵਜੇ ਸਵੇਰੇ ਐਸ. ਡੀ. ਐਮ ਫਿਲੌਰ ਦੇ ਦਫਤਰ...