ਬ੍ਰਹਮਪੁਰਾ ਵੱਲੋਂ ਪਹਿਲਗਾਮ ਹਮਲੇ ਦੀ ਨਿੰਦਾ,ਪੰਜਾਬ 'ਚ ਐਨਆਈਏ ਦੀਆਂ ਛਾਪੇਮਾਰੀਆਂ 'ਤੇ ਸਵਾਲ
ਕੇਂਦਰ ਸਰਕਾਰ ਪੰਜਾਬ ਵਿੱਚ ਡਰ ਦਾ ਮਾਹੌਲ ਸਿਰਜਣਾ ਬੰਦ ਕਰੇ-ਬ੍ਰਹਮਪੁਰਾ ਰਾਕੇਸ਼ ਨਈਅਰ ਚੋਹਲਾ ਅੰਮ੍ਰਿਤਸਰ,26 ਅਪ੍ਰੈਲ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਦਰਦਨਾਕ ਅੱਤਵਾਦੀ ਹਮਲੇ ਦੀ ਪੁਰਜ਼ੋਰ ਨਿੰਦਾ ਕੀਤੀ ਹੈ।ਇਸਦੇ ਨਾਲ ਹੀ ਉਨ੍ਹਾਂ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਇਸ ਹਮਲੇ ਦੀ ਆੜ ਹੇਠ ਪੰਜਾਬ,ਖ਼ਾਸ ਤੌਰ 'ਤੇ ਅੰਮ੍ਰਿਤਸਰ ਵਿੱਚ ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ) ਦੀਆਂ...