ਸ਼ਾਹ ਹਰਬੰਸ ਸਿੰਘ ਇੰਟਰਨੈਸ਼ਨਲ ਪਬਲਿਕ ਸਕੂਲ ਨੇ ਕਵਿਤਾ ਤੇ ਕਵੀਸ਼ਰੀ ਵਿਚ ਕੀਤਾ ਪਹਿਲਾ ਸਥਾਨ ਪ੍ਰਾਪਤ
ਰਾਕੇਸ਼ ਨਈਅਰ ਚੋਹਲਾ ਸਾਹਿਬ/ਤਰਨਤਾਰਨ,27 ਨਵੰਬਰ ਸ਼ਾਹ ਹਰਬੰਸ ਸਿੰਘ ਇੰਟਰਨੈਸ਼ਨਲ ਪਬਲਿਕ ਸਕੂਲ ਰਾਣੀਵਲਾਹ ਦੇ ਵਿਦਿਆਰਥੀਆਂ ਨੇ ਦੇਸ਼ ਭਗਤ ਸੁੱਚਾ ਸਿੰਘ ਯਾਦਗਾਰ ਚੋਹਲਾ ਸਾਹਿਬ (ਗ਼ਦਰ ਲਹਿਰ) 16ਵੇਂ ਯਾਦਗਾਰੀ ਮੇਲੇ ਵਿੱਚ ਵੱਖ-ਵੱਖ ਸਕੂਲਾਂ/ਕਾਲਜਾਂ ਦੇ ਹੋਏ ਮੁਕਾਬਲਿਆਂ ਵਿੱਚ ਆਪਣੀ ਸ਼ਾਨਦਾਰ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਕਵਿਤਾ ਅਤੇ ਕਵੀਸ਼ਰੀ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਵਿਦਿਆਰਥੀਆਂ ਦੀ ਇਹ ਪ੍ਰਾਪਤੀ ਨਾ ਸਿਰਫ਼ ਸਕੂਲ...