ਕੇਂਦਰ ਦੀ ਮੋਦੀ ਸਰਕਾਰ ਸ਼੍ਰੋਮਣੀ ਕਮੇਟੀ ਚੋਣਾਂ ਨਾ ਕਰਵਾ ਕੇ ਗੁਰਧਾਮਾਂ 'ਤੇ ਬਾਦਲਕਿਆਂ ਨੂੰ ਕਾਬਜ ਰੱਖਣਾ ਚਾਹੁੰਦੀ ਹੈ - ਭਾਈ ਰਣਜੀਤ ਸਿੰਘ ਦਮਦਮੀ ਟਕਸਾਲ
ਅੰਮ੍ਰਿਤਸਰ, 27 ਨਵੰਬਰ ਜੁਗਰਾਜ ਸਿੰਘ ਸਰਹਾਲੀ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਕਰਵਾਉਣ ਦੀ ਮੰਗ ਨੂੰ ਲੈ ਕੇ ਸ੍ਰੀ ਅੰਮ੍ਰਿਤਸਰ ਵਿਖੇ ਦਿੱਤੇ ਧਰਨੇ ਨੂੰ ਸਿੱਖ ਪ੍ਰਚਾਰਕ, ਪੰਥਕ ਲੇਖਕ ਅਤੇ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ 2011 ਤੋਂ ਬਾਅਦ ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਨਾ...