ਗੁਰਦੁਆਰਾ ਗੁਰਪੁਰੀ ਸਾਹਿਬ ਵਿਖੇ ਗੁਰਮਤਿ ਸਮਾਗਮ 1 ਅਗਸਤ ਨੂੰ-ਸੰਤ ਬਾਬਾ ਹਾਕਮ ਸਿੰਘ ਜੀ
ਰਾਕੇਸ਼ ਨਈਅਰਚੋਹਲਾ ਸਾਹਿਬ/ਤਰਨਤਾਰਨ,28 ਜੁਲਾਈ ਸਤਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦੀ ਪਾਵਨ ਯਾਦ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ 1 ਅਗਸਤ,ਸ਼ਨੀਵਾਰ ਨੂੰ ਗੁਰਦੁਆਰਾ ਗੁਰਪੁਰੀ ਸਾਹਿਬ, ਪਿੰਡ ਸੁਹਾਵਾ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ। ਇਹ ਧਾਰਮਿਕ ਸਮਾਗਮ ਜਥੇਬੰਦੀ ਦਲ ਬਾਬਾ ਰਾਮ ਸਿੰਘ ਜੀ ਅਤੇ ਸੰਪਰਦਾਇ ਕਾਰ ਸੇਵਾ ਸੰਤ ਬਾਬਾ ਤਾਰਾ ਸਿੰਘ ਜੀ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਤ ਬਾਬਾ ਹਾਕਮ...