ਕੇਂਦਰ ਸਰਕਾਰ ਵੱਲੋਂ ਵਕਫ਼ ਸੋਧ ਬਿੱਲ ਘੱਟਗਿਣਤੀਆਂ ਦੇ ਮਾਮਲਿਆਂ ’ਚ ਦਖ਼ਲਅੰਦਾਜ਼ੀ- ਐਡਵੋਕੇਟ ਹਰਜਿੰਦਰ ਸਿੰਘ ਧਾਮੀ
ਅੰਮ੍ਰਿਤਸਰ, 3 ਅਪ੍ਰੈਲ-ਸੋਧ ਸਿੰਘ ਬਾਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਲੋਕ ਸਭਾ ’ਚ ਪਾਸ ਕੀਤੇ ਵਕਫ਼ ਸੋਧ ਬਿੱਲ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਹ ਕੇਂਦਰ ਸਰਕਾਰ ਦਾ ਘੱਟਗਿਣਤੀਆਂ ਨਾਲ ਸਬੰਧਤ ਮਾਮਲਿਆਂ ਵਿਚ ਸਿੱਧਾ ਦਖ਼ਲ ਹੈ। ਉਨ੍ਹਾਂ ਕਿਹਾ ਕਿ ਇਹ ਸੋਧ ਬਿੱਲ ਸਬੰਧਤ ਧਿਰਾਂ ਨੂੰ ਵਿਸ਼ਵਾਸ ਵਿਚ ਲਏ ਬਿਨਾਂ ਲਿਆਂਦਾ ਗਿਆ ਹੈ, ਜਿਸ ਨਾਲ ਵੱਡਾ ਵਿਵਾਦ ਬਣਿਆ ਹੈ। ਉਨ੍ਹਾਂ ਕਿਹਾ ਕਿ ਇੰਝ ਲੱਗ ਰਿਹਾ ਹੈ ਕਿ ਸਰਕਾਰ ਦੀ ਮਨਸ਼ਾ...