ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ ' ਨੂੰ ਮਿਲ ਰਿਹਾ ਭਰਵਾਂ ਹੁੰਗਾਰਾ
ਤਰਨ ਤਾਰਨ / ਸਰਹਾਲੀ ਕਲਾਂ 3 ਮਈ ਜੁਗਰਾਜ ਸਿੰਘ ਸਰਹਾਲੀ ਪੰਜਾਬ ਵਿੱਚ ਚੱਲ ਰਹੇ ਨਸ਼ਿਆਂ ਦੇ ਦਰਿਆ ਨੂੰ ਠੱਲ੍ਹਣ ਲਈ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਗਈ। ਜਿਸ ਦੇ ਤਹਿਤ ਪੰਜਾਬ ਸਰਕਾਰ ਨੇ ਐਲਾਨ ਕੀਤਾ ਹੈ ਕਿ 30 ਮਈ ਤੱਕ ਪੰਜਾਬ ਵਿੱਚ ਨਸ਼ਿਆਂ ਦੇ ਕਾਰੋਬਾਰ ਨੂੰ ਖਤਮ ਕਰਕੇ ਪੰਜਾਬ ਦੀ ਜਵਾਨੀ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਦੀਆਂ ਹਦਾਇਤਾਂ ਦੇ ਤਹਿਤ ਡੀਜੀਪੀ ਪੰਜਾਬ ਅਤੇ ਐਸ ਐਸ ਪੀ ਤਰਨ ਤਾਰਨ ਦੇ ਦਿਸ਼ਾ...