ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ’ਚ ਕੇਂਦਰ ਤੇ ਪੰਜਾਬ ਸਰਕਾਰ ਬਣਾਏ ਸਖ਼ਤ ਤੇ ਵਿਸ਼ੇਸ਼ ਕਾਨੂੰਨ- ਜਥੇਦਾਰ ਕੁਲਦੀਪ ਸਿੰਘ ਗੜਗੱਜ
ਸ੍ਰੀ ਅੰਮ੍ਰਿਤਸਰ, 5 ਅਪ੍ਰੈਲ, ਨਜ਼ਰਾਨਾ ਟਾਈਮਜ ਬਿਊਰੋ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਵਿੱਚ ਕੇਂਦਰ ਅਤੇ ਪੰਜਾਬ ਸਰਕਾਰ ਸਖ਼ਤ ਅਤੇ ਵਿਸ਼ੇਸ਼ ਕਾਨੂੰਨ ਬਣਾਉਣ। ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਇੱਕ ਬਿਆਨ ਵਿੱਚ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਜੁਗੋ ਜੁਗ ਅਟੱਲ ਹਾਜ਼ਰ ਨਾਜ਼ਰ ਗੁਰੂ ਹਨ ਅਤੇ ਜਦੋਂ ਵੀ...