ਪੰਥ ਤੇ ਪੰਜਾਬ ਦੇ ਗ਼ੱਦਾਰ ਬਾਦਲਕਿਆਂ ਨੇ ਸ਼ਹੀਦਾਂ ਦੀਆਂ ਲਾਸ਼ਾਂ ਉੱਤੇ ਕੁਰਸੀਆਂ ਡਾਹੀ ਰੱਖੀਆਂ : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ
ਅੰਮ੍ਰਿਤਸਰ, 5 ਅਪ੍ਰੈਲ , ਨਜ਼ਰਾਨਾ ਟਾਈਮਜ - ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਕਿਹਾ ਕਿ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਭਾਈ ਅਮਰੀਕ ਸਿੰਘ ਅਤੇ ਦਮਦਮੀ ਟਕਸਾਲ ਦੇ ਸੀਨੀਅਰ ਆਗੂ ਬਾਬਾ ਠਾਹਰਾ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਦਮਦਮੀ ਟਕਸਾਲ ਦੇ ਚੌਦ੍ਹਵੇਂ ਮੁਖੀ ਜਥੇਦਾਰ ਸੰਤ ਗਿਆਨੀ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਨੇ 19 ਜੁਲਾਈ 1982 ਨੂੰ ਮੋਰਚਾ ਅਰੰਭਿਆ ਸੀ। ਜਿਸ ਨੂੰ ਆਪਣੇ ਸਿਆਸੀ ਹਿੱਤਾਂ ਦੀ ਪੂਰਤੀ ਲਈ 4...