ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2008 ਨੂੰ ਹੋਰ ਸਖ਼ਤ ਕਰਕੇ ਲਾਗੂ ਕੀਤਾ ਜਾਵੇ: ਭਾਈ ਵਡਾਲਾ, ਭਾਈ ਖੋਸੇ, ਭਾਈ ਸਿਰਸਾ
ਅੰਮ੍ਰਿਤਸਰ , ਨਜ਼ਰਾਨਾ ਟਾਈਮਜ ਬਿਊਰੋ ਅੰਮ੍ਰਿਤਸਰ ਦੇ ਸੁਲਤਾਨਵਿੰਡ ਵਿਖੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਭਾਈ ਵਡਾਲਾ, ਭਾਈ ਖੋਸੇ ਅਤੇ ਭਾਈ ਸਿਰਸਾ ਨੇ ਕਿਹਾ ਕਿ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2008 ਵਿੱਚ ਸੋਧ ਕਰਕੇ ਇਸ ਨੂੰ ਹੋਰ ਸਖ਼ਤ ਬਣਾਇਆ ਜਾਣਾ ਚਾਹੀਦਾ ਹੈ, ਤਾਂ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਨੂੰ ਕਰੜੀ ਤੋਂ ਕਰੜੀ ਸਜ਼ਾ ਮਿਲੇ ਅਤੇ ਭਵਿੱਖ ਵਿੱਚ ਕੋਈ ਵੀ ਅਜਿਹੀ ਘਟਨਾ ਕਰਨ ਦੀ ਹਿੰਮਤ ਨਾ ਕਰ ਸਕੇ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ...