ਗੁਰਦੁਆਰਾ ਸਿੱਖ ਸੈਂਟਰ, ਫਰੈਂਕਫਰਟ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਧੂਮ-ਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ
ਫਰੈਂਕਫਰਟ 7 ਜਨਵਰੀ, ਹੀਰਾ ਸਿੰਘ ਮੱਤੇਵਾਲ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ , ਜਰਮਨੀ ਵਿਖੇ ਧਾਰਮਿਕ ਸਮਾਗਮ ਬੜੀ ਸ਼ਰਧਾ, ਉਤਸ਼ਾਹ ਅਤੇ ਗੁਰਮਤਿ ਮਰਯਾਦਾ ਅਨੁਸਾਰ ਮਨਾਏ ਗਏ। ਇਸ ਪਾਵਨ ਅਵਸਰ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ 3 ਜਨਵਰੀ ਨੂੰ ਸ਼ਾਮ 4:00 ਵਜੇ ਆਰੰਭ ਹੋਈ।ਅਖੰਡ ਪਾਠ ਸਾਹਿਬ ਦੇ ਆਰੰਭ ਉਪਰੰਤ ਮੇਨ ਦਰਬਾਰ ਸਾਹਿਬ ਹਾਲ ਵਿਖੇ ਸੋਦਰ ਰਹਿਰਾਸ ਸਾਹਿਬ ਦੇ ਪਾਠ ਹੋਏ, ਜਿਸ ਤੋਂ ਬਾਅਦ...