ਮਾਰਕੀਟ ਕਮੇਟੀ ਕਪੂਰਥਲਾ ਦੇ ਚੈਅਰਮੈਨ ਗੁਰਪਾਲ ਇੰਡੀਅਨ ਦੀ ਤਾਜਪੋਸ਼ੀ 29 ਸਤੰਬਰ ਨੂੰ
ਕਪੂਰਥਲਾ 27 ਸਿਤੰਬਰ ਗੌਰਵ ਮੜੀਆ
ਪੰਜਾਬ ਸਰਕਾਰ ਵਲੋਂ ਨਿਯੁਕਤ ਕੀਤੇ ਗਏ ਮਾਰਕਿਟ ਕਮੇਟੀ ਕਪੂਰਥਲਾ ਦੇ ਚੈਅਰਮੈਨ ਗੁਰਪਾਲ ਸਿੰਘ ਇੰਡੀਅਨ ਦੀ ਤਾਜਪੋਸ਼ੀ 29 ਸਤੰਬਰ ਨੂੰ ਦਾਣਾ ਮੰਡੀ ਕਪੂਰਥਲਾ ਵਿਖੇ ਸਵੇਰੇ 10:00 ਵਜੇ ਹੋਵੇਗੀ।ਇਸ ਮੌਕੇ ਆਮ ਆਦਮੀ ਪਾਰਟੀ ਦੇ ਕਈ ਉੱਚ ਅਧਿਕਾਰੀ ਵਿਸ਼ੇਸ਼ ਤੌਰ ਤੇ ਪੁੱਜਣਗੇ।ਇਸ ਮੌਕੇ ਗੱਲਬਾਤ ਕਰਦਿਆਂ ਗੁਰਪਾਲ ਸਿੰਘ ਇੰਡੀਅਨ ਨੇ ਸਮੂਹ ਸ਼ਹਿਰ ਨਿਵਾਸੀਆਂ ਨੂੰ ਸਮਾਗਮ ਵਿਚ ਪਹੁੰਚ ਦੀ ਅਪੀਲ ਕਰਦਿਆਂ ਕਿਹਾ ਕਿ ਆਪ ਸਰਕਾਰ ਨੇ ਸਿਰਫ ਵਾਅਦੇ ਨਹੀਂ ਕੀਤੇ,ਕੰਮ ਕਰਕੇ ਦਿਖਾਏ ਹਨ।ਉਨ੍ਹਾਂ ਕਿਹਾ ਕਿ ਪਿਛਲੇ 75 ਸਾਲਾਂ ਦੌਰਾਨ ਵੱਖ-ਵੱਖ ਸਰਕਾਰਾਂ ਸੱਤਾ ਵਿੱਚ ਆਈਆਂ ,ਪਰ ਪੰਜਾਬ ਦੇ ਆਮ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਦਾ ਪੱਕਾ ਹੱਲ ਨਹੀਂ ਹੋ ਸਕਿਆ।ਲੋਕ ਗਲੀਆਂ, ਨਾਲੀਆਂ ਅਤੇ ਸੜਕਾਂ ਵਰਗੀਆਂ ਮੁੱਢਲੀਆਂ ਸਹੂਲਤਾਂ ਲਈ ਤਰਸਦੇ ਰਹੇ।ਉਨ੍ਹਾਂਨੇ ਕਿਹਾ ਕਿ ਲੋਕ ਹੁਣ ਸਿਰਫ਼ ਸਿਆਸੀ ਬਿਆਨਾਂ ਤੇ ਵਿਸ਼ਵਾਸ ਨਹੀਂ ਕਰਦੇ,ਬਲਕਿ ਸਰਕਾਰਾਂ ਦੇ ਕੰਮਾਂ ਦਾ ਮੁਲਾਂਕਣ ਜ਼ਮੀਨੀ ਪੱਧਰ ਤੇ ਕਰਦੇ ਹਨ।ਉਨ੍ਹਾਂ ਕਿਹਾ ਕਿ ਮਾਰਕੀਟ ਕਮੇਟੀ ਕਪੂਰਥਲਾ ਵਿਚ ਆੜਤੀਆਂ ,ਸ਼ੈਲਰ ਮਾਲਕ,ਕਿਸਾਨਾਂ ਮਜ਼ਦੂਰਾ ਸਬਜੀ ਮੰਡੀ,ਮੰਡੀ ਬੋਰਡ ਦੀਆਂ ਸੜਕਾਂ ਲਈ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਚੇਅਰਮੈਨ ਦਾ ਅਹੁਦਾ ਉਨ੍ਹਾਂ ਲਈ ਸੱਤਾ ਦਾ ਸੁੱਖ ਮਾਣਨ ਦਾ ਸਾਧਨ ਨਹੀਂ,ਬਲਕਿ ਲੋਕਾਂ ਦੀ ਸੇਵਾ ਕਰਨ ਦੀ ਜ਼ਿੰਮੇਵਾਰੀ ਹੈ।2027 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਪੱਤਰਕਾਰਾਂ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿੱਚ ਇੰਡੀਅਨ ਨੇ ਸਪੱਸ਼ਟ ਕਿਹਾ ਕਿ ਉਹ ਹਲਕਾ ਕਪੂਰਥਲਾ ਤੋਂ ਆਮ ਆਦਮੀ ਪਾਰਟੀ ਦੇ ਵਫ਼ਾਦਾਰ ਸ਼ਿਪਾਈ ਹਨ ਤੇ ਪਾਰਟੀ ਵਿਧਾਨ ਸਭਾ ਚੋਣਾਂ ਦੌਰਾਨ ਜੋ ਵੀ ਡਿਯੂਟੀ ਲਗਾਏਗੀ ਉਹ ਉਸ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ।
Posted By: Gaurav Maria