ਤਰਸਿੱਕਾ ਪੁਲਿਸ ਨੇ ਕੀਤੀ ਕਾਰਵਾਈ: ਨਸ਼ੇ ਦੀ ਤਸਕਰੀ ਦੇ ਦੋ ਦੋਸ਼ੀ ਕਾਬੂ, ਹੈਰੋਇਨ ਤੇ ਨਕਦੀ ਬਰਾਮਦ
ਟਾਂਗਰਾ - ਸੁਰਜੀਤ ਸਿੰਘ ਖਾਲਸਾ
ਥਾਣਾ ਤਰਸਿੱਕਾ ਦੀ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੌਕੇ ਤੋਂ ਹੈਰੋਇਨ ਅਤੇ ਨਕਦੀ ਬਰਾਮਦ ਕੀਤੀ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ. ਨਰਿੰਦਰਪਾਲ ਸਿੰਘ ਅਤੇ ਭੁਪਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਅਤੇ ਚੈਕਿੰਗ ਦੌਰਾਨ ਦਸ਼ਮੇਸ਼ ਨਗਰ, ਪੁੱਲ ਸੂਆ ਤਰਸਿੱਕਾ ਮੌਜੂਦ ਸੀ। ਇਸ ਦੌਰਾਨ ਪੁਲਿਸ ਨੇ ਸ਼ੱਕ ਦੇ ਆਧਾਰ 'ਤੇ ਦੋਸ਼ੀਆਂ ਦੀ ਤਲਾਸ਼ੀ ਲਈ, ਜਿਨ੍ਹਾਂ ਦੀ ਪਛਾਣ ਅਰਜਨ ਸਿੰਘ ਉਰਫ਼ ਅਜੂ ਪੁੱਤਰ ਤਰਲੋਕ ਸਿੰਘ ਅਤੇ ਸੁਖਦੇਵ ਸਿੰਘ ਉਰਫ਼ ਸੁੱਖਾ ਪੁੱਤਰ ਰਾਮ ਲੁਭਾਇਆ, ਵਾਸੀ ਦਸ਼ਮੇਸ਼ ਨਗਰ, ਤਰਸਿੱਕਾ ਵਜੋਂ ਹੋਈ ਹੈ।
ਪੁਲਿਸ ਵੱਲੋਂ ਦੋਸ਼ੀਆਂ ਪਾਸੋਂ ਨਸ਼ੀਲਾ ਪਦਾਰਥ (ਹੈਰੋਇਨ) ਅਤੇ ਨਕਦੀ ਬਰਾਮਦ ਕੀਤੀ ਗਈ ਹੈ। ਪੁਲਿਸ ਨੇ ਐੱਨ.ਡੀ.ਪੀ.ਐੱਸ. ਐਕਟ (NDPS Act) ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Posted By: GURBHEJ SINGH ANANDPURI