ਭਾਰਤ ਦਾ ਮੁੱਖ ਚੋਣ ਕਮਿਸ਼ਨਰ ਗਿਆਨੇਸ ਕੁਮਾਰ ਕੋਟ ਚੋਰੀ ਦੇ ਮੁੱਦੇ ਤੇ ਤੁਰੰਤ ਦੇਵੇ ਅਸਤੀਫ਼ਾ ; ਪਹਿਲਵਾਨ ਗਿੱਲ ਲਖਨੌਰ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 13 ਅਕਤੂਬਰ (ਮੰਗਤ ਸਿੰਘ ਸੈਦਪੁਰ) : ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਕਾਂਗਰਸ ਦੇ ਜ਼ਿਲ੍ਹਾ ਮੋਹਾਲੀ ਦੇ ਪ੍ਰਧਾਨ ਪਹਿਲਵਾਨ ਅਮਰਜੀਤ ਸਿੰਘ ਗਿੱਲ ਨੇ ਦੇਸ਼ ਵੋਟ ਚੋਰੀ ਦੇ ਮੁੱਦੇ ਨੂੰ ਲੈ ਕੇ ਮੁੱਖ ਚੋਣ ਕਮਿਸ਼ਨ ਗਿਆਨੇਸ ਕੁਮਾਰ ਤੋਂ ਤੁਰੰਤ ਅਸਤੀਫੇ ਦੀ ਮੰਗ ਕੀਤੀ ਹੈ। ਉਹਨਾਂ ਦੋਸ਼ ਲਾਇਆ ਕਿ ਦੇਸ਼ ਵੋਟਾਂ ਦੀ ਕਥਿਤ ਚੋਰੀ ਦਾ ਮਾਮਲਾ ਗੰਭੀਰ ਰੂਪ ਧਾਰਨ ਕਰ ਚੁੱਕਾ ਹੈ ਅਤੇ ਇਸ ਸਬੰਧੀ ਉੱਠ ਰਹੇ ਸਵਾਲਾਂ ਨੂੰ ਅਣਗੋਲਿਆ ਕਰਨਾ ਲੋਕਤੰਤਰ ਲਈ ਠੀਕ ਨਹੀਂ ਹੈ। ਪਹਿਲਵਾਨ ਗਿੱਲ ਨੇ ਕਿਹਾ ਕਿ ਵੋਟ ਚੋਰੀ ਦੇ ਮੁੱਦੇ ਤੇ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਮੈਂਬਰ ਪਾਰਲੀਮੈਂਟ ਪ੍ਰਿਅੰਕਾ ਗਾਂਧੀ ਅਤੇ ਸੂਬਾ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਅਤੇ ਪਾਰਟੀ ਹਾਈ ਕਮਾਂਡ ਦੀ ਅਗਵਾਈ ਹੇਠ ਬੀਤੇ ਦਿਨੀ ਦਿੱਲੀ ਦੇ ਜੰਤਰ ਮੰਤਰ ਵਿਖੇ ਮੁੱਖ ਚੋਣ ਕਮਿਸ਼ਨਰ ਖਿਲਾਫ ਵੱਡਾ ਸੰਘਰਸ਼ ਕੀਤਾ ਗਿਆ। ਜਿਸ ਨੂੰ ਦੇਖਦੇ ਹੋਏ ਉਹਨਾਂ ਨੂੰ ਤੁਰੰਤ ਅਸਤੀਫਾ ਦੇ ਦੇਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਚੋਣ ਪ੍ਰਕਿਰਿਆ ਦੀ ਭਰੋਸੇ ਦੀ ਯੋਗਤਾ ਬਣਾਈ ਰੱਖਣ ਲਈ ਲੋਕਾਂ ਦੇ ਸੰੰਕਿਆਂ ਦਾ ਨਿਪਟਾਰਾ ਕਰਨਾ ਬੇਹਦ ਜਰੂਰੀ ਹੈ। ਪਹਿਲਵਾਨ ਗਿੱਲ ਨੇ ਕਿਹਾ ਕਿ ਲੋਕਤੰਤਰ ਦੀ ਮਜਬੂਤੀ ਦਾ ਆਧਾਰ ਨਿਰਪੱਖ ਅਤੇ ਪਾਰਦਰਸ਼ੀ ਚੋਰ ਪ੍ਰਣਾਲੀ ਹੈ, ਦੇਸ਼ ਦੇ ਹਰੇਕ ਨਾਗਰਿਕ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦਾ ਸੰਵਿਧਾਨਿਕ ਹੱਕ ਪ੍ਰਾਪਤ ਹੈ ਅਤੇ ਇਸ ਹੱਕ ਦੀ ਰਾਖੀ ਕਰਨਾ ਚੋਣ ਕਮਿਸ਼ਨਰ ਦੀ ਅਹਿਮ ਜਿੰਮੇਵਾਰੀ ਹੈ। ਉਹਨਾਂ ਕਿਹਾ ਕਿ ਜੇਕਰ ਚੋਣ ਪਰਚੀ ਦੀ ਪ੍ਰਕਿਰਿਆ ਨੂੰ ਲੈ ਕੇ ਲੋਕਾਂ ਦੇ ਮਨਾਂ ਵਿੱਚ ਸ਼ੰਕੇ ਪੈਦਾ ਹੁੰਦੇ ਹਨ ਤਾਂ ਇਹ ਜਵਾਬ ਦੇਣਾ ਅਤੇ ਤੱਥਾਂ ਦੇ ਆਧਾਰ ਤੇ ਗੱਲ ਕਰਨਾ ਮੁੱਖ ਚੋਣ ਕਮਿਸ਼ਨਰ ਦਾ ਫਰਜ ਹੈ, ਪ੍ਰੰਤੂ ਉਹ ਆਪਣੇ ਫਰਜ ਤੋਂ ਭੱਜਦੇ ਨਜ਼ਰ ਆ ਰਹੇ ਹਨ। ਜਿਸ ਨੂੰ ਕਾਂਗਰਸ ਪਾਰਟੀ ਹਟਾ ਕੇ ਹੀ ਸਾਹ ਲਵੇਗੀ। ਪਹਿਲਵਾਨ ਅਮਰਜੀਤ ਸਿੰਘ ਗਿੱਲ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੇ ਇਸ਼ਾਰੇ 'ਤੇ ਮੁੱਖ ਚੋਣ ਕਮਿਸ਼ਨਰ ਵੱਲੋਂ ਲੋਕਤੰਤਰ ਦਾ ਘਾਣ ਕੀਤਾ ਜਾ ਰਿਹਾ ਹੈ ਕਿਉਂਕਿ ਦੇਸ਼ ਦੇ ਲੋਕਾਂ ਦੀ ਆਵਾਜ਼ ਨੂੰ ਸੁਣਿਆ ਨਹੀਂ ਜਾ ਰਿਹਾ ਜਿਸ ਕਾਰਨ ਲੋਕਾਂ ਨੂੰ ਪ੍ਰਦਰਸ਼ਨ ਦਾ ਸਹਾਰਾ ਲੈਣਾ ਪਿਆ। ਇਸ ਮੁੱਦੇ ਨੂੰ ਲੈ ਕੇ ਦੇਸ਼ ਦੀ ਲੋਕਾਂ ਦੀ ਸੁਰੱਖਿਆ ਅਤੇ ਸ਼ਾਂਤੀ ਖਤਰੇ ਵਿੱਚ ਪੈ ਸਕਦੀ ਹੈ।
Posted By: ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ