ਰਮਨਦੀਪ ਕੌਰ ਤੇ ਬਿੱਲਾ ਸ਼ੇਰੋਂ ਵਲੋ ਪਿੰਡ ਬੁੱਗਾ ਵਿਖੇ ਸੰਗਤ ਦਰਸ਼ਨ ਦੌਰਾਨ ਅਕਾਲੀ ਵਰਕਰਾਂ ਨਾਲ ਮੁਲਾਕਾਤ
- ਰਾਜਨੀਤੀ
- (Asia/Kolkata)
ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਹੀ ਅਕਾਲੀ ਦਲ ਦੀ ਅਸਲੀ ਤਾਕਤ:ਬਿੱਲਾ ਸ਼ੇਰੋਂ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,27 ਅਗਸਤ
ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਖਡੂਰ ਸਾਹਿਬ ਅੰਦਰ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰਦਿਆਂ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਸੀਨੀਅਰ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋ ਵੱਲੋਂ ਪਿੰਡ ਬੁੱਗਾ ਵਿਖੇ ਸੰਗਤ ਦਰਸ਼ਨ ਕੀਤਾ ਗਿਆ।ਇਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਅਤੇ ਅਕਾਲੀ ਵਰਕਰਾਂ ਨਾਲ ਮੁਲਾਕਾਤ ਕਰਕੇ ਸਥਾਨਕ ਮਸਲਿਆਂ ਬਾਰੇ ਜਾਣਕਾਰੀ ਹਾਸਲ ਕੀਤੀ।
ਇਸ ਮੌਕੇ ਸਰਪੰਚ ਬਿੱਲਾ ਸ਼ੇਰੋਂ ਨੇ ਕਿਹਾ ਕਿ ਪਾਰਟੀ ਦੀ ਅਸਲ ਤਾਕਤ ਉਸ ਦੇ ਜ਼ਮੀਨੀ ਪੱਧਰ ’ਤੇ ਮਿਹਨਤ ਕਰਨ ਵਾਲੇ ਵਰਕਰ ਹਨ।ਉਨ੍ਹਾਂ ਕਿਹਾ ਕਿ ਅਕਾਲੀ ਵਰਕਰਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣਾ ਅਤੇ ਉਨ੍ਹਾਂ ਦੀਆਂ ਗੱਲਾਂ ਸੁਣਨਾ ਸੰਗਤ ਦਰਸ਼ਨ ਦਾ ਅਹਿਮ ਹਿੱਸਾ ਹੈ।
ਉਨ੍ਹਾਂ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਪਿੰਡਾਂ ਵਿੱਚ ਲੋਕਾਂ ਨਾਲ ਨਿਰੰਤਰ ਰਾਬਤਾ ਬਣਾਉਣ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਪਾਰਟੀ ਪੱਧਰ ’ਤੇ ਉਠਾਉਣ।ਬਿੱਲਾ ਸ਼ੇਰੋਂ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਹਰ ਅਕਾਲੀ ਵਰਕਰ ਨੂੰ ਹੁਣ ਤੋਂ ਹੀ ਸਰਗਰਮ ਹੋ ਕੇ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ “ਸਮਾਂ ਆ ਗਿਆ ਹੈ ਕਿ ਨੀਲੀਆਂ ਦਸਤਾਰਾਂ ਵਾਲੇ ਜੁਝਾਰੂ ਅਕਾਲੀ ਵਰਕਰ ਇਕਜੁੱਟ ਹੋ ਕੇ ਮੈਦਾਨ ਵਿੱਚ ਅੱਗੇ ਆਉਣ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਡੱਟ ਕੇ ਮਿਹਨਤ ਕਰਨ।”
ਇਸ ਮੌਕੇ ਸਰਕਲ ਪ੍ਰਧਾਨ ਅਤੇ ਯੂਥ ਆਗੂ ਪ੍ਰਧਾਨ ਮਹਿਲ ਸਿੰਘ,ਗੁਰਚਰਨ ਸਿੰਘ ਸਾਬਕਾ ਸਰਪੰਚ, ਅੰਗਦਦੀਪ ਸਿੰਘ, ਜਸਵਿੰਦਰ ਸਿੰਘ,ਗੁਰਮੇਜ ਸਿੰਘ, ਨਰਵਿੰਦਰ ਸਿੰਘ,ਸਰਬਜੀਤ ਸਿੰਘ,ਜਸਵੰਤ ਸਿੰਘ, ਮਨਜਿੰਦਰ ਸਿੰਘ,ਦਰਸ਼ਨ ਸਿੰਘ,ਗੁਰਨਾਮ ਸਿੰਘ ਆਦਿ ਹੋਰ ਅਕਾਲੀ ਵਰਕਰ ਅਤੇ ਆਗੂ ਹਾਜਰ ਸਨ।
Leave a Reply