ਭਾਰਤ ਵਿਰੋਧੀ ਤਾਕਤਾਂ ਨੌਜਵਾਨਾਂ ਨੂੰ ਗੁੰਮਰਾਹ ਕਰਕੇ ਦੇਸ਼ ਵਿੱਚ ਅਸਥਿਰਤਾ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ-ਪ੍ਰਦੀਪ ਠਾਕੁਰ
- ਰਾਜਨੀਤੀ
- (Asia/Kolkata)
ਹੁਸ਼ਿਆਰਪੁਰ ਵਿੱਚ ਲੋਕਤੰਤਰ ਬਚਾਓ ,ਅਰਾਜਕਤਾ ਹਟਾਓ ਦੇ ਤਹਿਤ ਕੱਢੀ ਜਾ ਰਹੀ ਪਦ ਯਾਤਰਾ ਵਿੱਚ ਸ਼ਾਮਲ ਹੋਣ ਲਈ ਭਾਜਪਾ ਵਰਕਰ ਹੋਏ ਰਵਾਨਾ
ਕਪੂਰਥਲਾ 29 ਅਕਤੂਬਰ ਗੌਰਵ ਮੜੀਆ
ਭਾਜਪਾ ਦੀ ਲੋਕਤੰਤਰ ਬਚਾਓ-ਅਰਾਜਕਤਾ ਹਟਾਓ ਮੁਹਿੰਮ ਤਹਿਤ ਹੁਸ਼ਿਆਰਪੁਰ ਵਿੱਚ ਆਯੋਜਿਤ ਕੀਤੇ ਜਾ ਰਹੇ ਪਦ ਯਾਤਰਾ ਵਿੱਚ ਹਿੱਸਾ ਲੈਣ ਲਈ ਵਿਰਾਸਤੀ ਸ਼ਹਿਰ ਤੋਂ ਅੱਜ ਭਾਜਪਾ ਵਰਕਰ ਭਾਜਪਾ ਮੰਡਲ 1 ਦੇ ਪ੍ਰਧਾਨ ਪ੍ਰਦੀਪ ਠਾਕੁਰ ਦੀ ਅਗਵਾਈ ਹੇਠ ਮੰਡਲ 1 ਦੇ ਜਰਨਲ ਸਕੱਤਰ ਡਾ.ਧਰਮਵੀਰ ਕੰਡਾ ਦੇ ਸਹਿਯੋਗ ਨਾਲ ਰਵਾਨਾ ਹੋਏ।ਇਸ ਮੌਕੇ ਪ੍ਰਦੀਪ ਠਾਕੁਰ ਨੇ ਕਿਹਾ ਕਿ ਸੱਤਾ ਦੀ ਪ੍ਰਾਪਤੀ ਲਈ ਕਾਂਗਰਸ ਅਤੇ ਦੇਸ਼ ਵਿਰੋਧੀ ਪਾਰਟੀਆਂ ਦੇਸ਼ ਵਿੱਚ ਅਰਾਜਕਤਾ ਫੈਲਾਉਣ ਅਤੇ ਮਾਹੌਲ ਨੂੰ ਵਿਗਾੜਨ ਦੀਆਂ ਅਸਫਲ ਕੋਸ਼ਿਸ਼ਾਂ ਕਰ ਰਹੀਆਂ ਹਨ।ਉਨ੍ਹਾਂ ਕਿਹਾ ਕਿ ਉਹ ਸੱਤਾ ਤੇ ਕਾਬਜ਼ ਹੋਣ ਲਈ ਦੇਸ਼ ਨੂੰ ਵੀ ਦਾਅ ਤੇ ਲਗਾ ਦੇਣਗੇ।ਪ੍ਰਦੀਪ ਠਾਕੁਰ ਨੇ ਇਸ ਮੌਕੇ ਵਿਰੋਧੀ ਕਾਂਗਰਸ ਪਾਰਟੀ ਤੇ ਜ਼ੋਰਦਾਰ ਨਿਸ਼ਾਨਾ ਸਾਧਿਆ।ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀ ਬਾਹਰੀ ਤਾਕਤਾਂ ਦੇ ਇਸ਼ਾਰੇ ਤੇ ਦੇਸ਼ ਵਿੱਚ ਅਰਾਜਕਤਾ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਅੱਜ ਐੱਸਆਈਆਰ ਦੇ ਨਾਮ ਤੇ ਵਿਰੋਧੀ ਪਾਰਟੀ ਕਾਂਗਰਸ ਵਿਦੇਸ਼ੀ ਤਾਕਤਾਂ ਦੇ ਇਸ਼ਾਰੇ ਤੇ ਭੀੜ ਹਿੰਸਾ ਰਾਹੀਂ ਦੇਸ਼ ਵਿੱਚ ਅਸਥਿਰਤਾ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।ਉਨ੍ਹਾਂ ਦੋਸ਼ ਲਾਇਆ ਕਿ ਵਿਰੋਧੀ ਧਿਰ ਭੰਬਲਭੂਸਾ ਫੈਲਾਉਣ ਅਤੇ ਚੋਣ ਕਮਿਸ਼ਨ ਅਤੇ ਚੋਣ ਪ੍ਰਕਿਰਿਆ ਪ੍ਰਤੀ ਅਵਿਸ਼ਵਾਸ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਭਾਜਪਾ ਇਸ ਵਿਰੁੱਧ ਜਾਗਰੂਕਤਾ ਮੁਹਿੰਮ ਚਲਾ ਰਹੀ ਹੈ,ਜਿਸ ਤਹਿਤ ਦੇਸ਼ ਭਰ ਵਿੱਚ ਲੋਕਤੰਤਰ ਬਚਾਓ,ਅਰਾਜਕਤਾ ਹਟਾਓ ਦਾ ਨਾਅਰੇ ਨਾਲ ਅਸਲੀਅਤ ਜਨਤਾ ਨਾਲ ਸਾਂਝੀ ਕੀਤੀ ਨਾ ਰਹੀ ਹੈ।ਪ੍ਰਦੀਪ ਠਾਕੁਰ ਨੇ ਕਿਹਾ ਕਿ ਸਿਰਫ਼ ਸੰਵਿਧਾਨ ਦੀ ਕਿਤਾਬ ਫੜਨ ਨਾਲ ਕੋਈ ਵੀ ਸੰਵਿਧਾਨ ਦਾ ਰੱਖਿਅਕ ਨਹੀਂ ਬਣ ਜਾਂਦਾ।ਉਨ੍ਹਾਂ ਕਾਂਗਰਸ ਅਤੇ ਰਾਹੁਲ ਗਾਂਧੀ ਤੇ ਰਾਜਨੀਤਿਕ ਲਾਭ ਲਈ ਗਲਤ ਜਾਣਕਾਰੀ ਫੈਲਾਉਣ ਦਾ ਦੋਸ਼ ਲਗਾਇਆ।ਪ੍ਰਦੀਪ ਠਾਕੁਰ ਨੇ ਕਿਹਾ ਕਿ ਲੋਕਤੰਤਰੀ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਜਨਤਾ ਨੂੰ ਸਹੀ ਜਾਣਕਾਰੀ ਪਹੁੰਚਾਉਣਾ ਜ਼ਰੂਰੀ ਹੈ।ਇਸ ਮੁਹਿੰਮ ਰਾਹੀਂ ਭਾਜਪਾ ਚੋਣ ਪ੍ਰਕਿਰਿਆ ਅਤੇ ਵੋਟਰ ਸੂਚੀ ਸੋਧ ਨਾਲ ਸਬੰਧਤ ਮੁੱਦਿਆਂ ਬਾਰੇ ਜਾਗਰੂਕਤਾ ਪੈਦਾ ਕਰੇਗੀ।ਉਨ੍ਹਾਂ ਦਾਅਵਾ ਕੀਤਾ ਕਿ ਦੇਸ਼ ਵਿੱਚ ਅਜਿਹੀ ਪ੍ਰਕਿਰਿਆ ਅੱਠ ਵਾਰ ਅਪਣਾਈ ਗਈ ਹੈ।ਉਨ੍ਹਾਂ ਦੋਸ਼ ਲਗਾਇਆ ਕਿ ਕਾਂਗਰਸ ਲਗਾਤਾਰ ਚੋਣ ਕਮਿਸ਼ਨ ਅਤੇ ਐਸਆਈਆਰ ਬਾਰੇ ਸਵਾਲ ਉਠਾ ਰਹੀ ਹੈ,ਜਦੋਂ ਕਿ ਕਿਸੇ ਵੀ ਪ੍ਰਕਿਰਿਆ ਤੇ ਟਿੱਪਣੀ ਕਰਨ ਤੋਂ ਪਹਿਲਾਂ ਤੱਥਾਂ ਨੂੰ ਸਮਝਣਾ ਜ਼ਰੂਰੀ ਹੈ।ਪ੍ਰਦੀਪ ਠਾਕੁਰ ਨੇ ਇਹ ਵੀ ਕਿਹਾ ਕਿ ਚੋਣ ਪ੍ਰਕਿਰਿਆ ਬਾਰੇ ਅਜਿਹੇ ਸਵਾਲ ਉਨ੍ਹਾਂ ਰਾਜਾਂ ਵਿੱਚ ਨਹੀਂ ਉਠਾਏ ਜਾਂਦੇ ਜਿੱਥੇ ਵਿਰੋਧੀ ਪਾਰਟੀਆਂ ਜਿੱਤਦੀਆਂ ਹਨ।
Leave a Reply