Nazrana Times

ਪੰਜਾਬੀ

ਐਸ/ਸੀ ਕਮਿਸ਼ਨ ਦੀ ਚੇਅਰਮੈਨ ਤੋਂ ਜਸਵੀਰ ਸਿੰਘ ਗੜੀ ਨੇ ਦਿੱਤਾ ਅਸਤੀਫ਼ਾ,ਸਿਆਸੀ ਹਲਕਿਆਂ ਚ ਮਚੀ ਹਲਚਲ...

28 Aug, 2026 08:57 PM

ਚੰਡੀਗੜ੍ਹ 27 ਅਗਸਤ (ਮੰਗਤ ਸਿੰਘ ਸੈਦਪੁਰ) : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਅਸਤੀਫ਼ਾ ਦੇਣਾ ਇਸ ਘਟਨਾਕ੍ਰਮ ਲਈ ਵੀ ਅਹਿਮ ਹੈ ਕਿਉਂਕਿ ਸਿਰਫ਼ ਇੱਕ ਦਿਨ ਪਹਿਲਾਂ ਆਮ ਆਦਮੀ ਪਾਰਟੀ ਨੇ ਉਸ ਨੂੰ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਦਾ ਇੰਚਾਰਜ ਨਿਯੁਕਤ ਕੀਤੇ ਜਾਣ ਤੋਂ ਇੱਕ ਦਿਨ ਪਹਿਲਾਂ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੇਅਰਮੈਨੀ ਤੋਂ ਅਸਤੀਫ਼ਾ ਦੇਣ ਦੇ ਘਟਨਾਕ੍ਰਮ ਪਿਛੇ ਕੀ ਅਹਿਮ ਸਿਆਸੀ ਸਾਜਿਸ਼ ਹੈ। ਇਸ ਨੂੰ ਸਮਝਣਾ ਲਈ ਪੰਜਾਬ ਦੀਆਂ ਸਮੁੱਚੀਆਂ ਰਾਜਨੀਤਿਕ ਪਾਰਟੀਆਂ ਵਿੱਚ ਹਲਚਲ ਮਚੀ ਹੋਈ ਹੈ। ਖਾਸ ਗੱਲ ਇਹ ਹੈ ਕਿ 28 ਅਗਸਤ 2026 ਨੂੰ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੇਅਰਮੈਨੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਸਵੀਰ ਸਿੰਘ ਗੜ੍ਹੀ ਦਾ ਸਿਆਸੀ ਸਫ਼ਰ ਬਹੁਜਨ ਸਮਾਜ ਪਾਰਟੀ ਨਾਲ ਲੰਮਾ ਸਬੰਧਤ ਹੈ। ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਦੀ ਦਲਿਤ ਸਿਆਸਤ ਵਿੱਚ ਆਪਣੀ ਪਛਾਣ ਬਸਪਾ ਰਾਹੀਂ ਬਣਾਈ ਅਤੇ ਪੰਜਾਬ ਇਕਾਈ ਦੇ ਸੂਬਾ ਪ੍ਰਧਾਨ ਵੀ ਰਹੇ।2022 ਵਿਧਾਨ ਸਭਾ ਚੋਣ: ਉਨ੍ਹਾਂ ਨੇ ਫਗਵਾੜਾ ਤੋਂ ਬਹੁਜਨ ਸਮਾਜ ਪਾਰਟੀ ਉਮੀਦਵਾਰ ਵਜੋਂ ਚੋਣ ਲੜੀ। ਚੋਣ ਹਲਫ਼ਨਾਮੇ ਮੁਤਾਬਕ ਉਸ ਸਮੇਂ ਉਨ੍ਹਾਂ ਦੀ ਉਮਰ 42 ਸਾਲ ਸੀ ਅਤੇ ਉਹ ਕਾਰੋਬਾਰ ਨਾਲ ਜੁੜੇ ਹੋਏ ਸਨ। 2024 ਲੋਕ ਸਭਾ ਚੋਣ: ਗੜ੍ਹੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ BSP ਦੀ ਟਿਕਟ ’ਤੇ ਚੋਣ ਲੜੀ। 'ਆਪ' ਵਿੱਚ ਐਂਟਰੀ: ਲੋਕ ਸਭਾ ਚੋਣਾਂ ਤੋਂ ਬਾਅਦ ਉਹ 1 ਜਨਵਰੀ 2025 ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਇਸ ਤੋਂ ਬਾਅਦ ਉਨ੍ਹਾਂ ਨੇ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਵੀ 'ਆਪ' ਲਈ ਪ੍ਰਚਾਰ ਕੀਤਾ। ਹੁਣ ਸਭ ਤੋਂ ਵੱਡਾ ਸਿਆਸੀ ਸਵਾਲ 27 ਅਗਸਤ ਨੂੰ ਗੜ੍ਹੀ ਨੂੰ ਚਮਕੌਰ ਸਾਹਿਬ ਦਾ ਹਲਕਾ ਇੰਚਾਰਜ ਬਣਾਉਣਾ ਖ਼ਾਸ ਤੌਰ ’ਤੇ ਧਿਆਨ ਖਿੱਚਦਾ ਹੈ। ਚਮਕੌਰ ਸਾਹਿਬ ਉਹ ਹਲਕਾ ਹੈ ਜਿਸ ਨਾਲ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਲੰਮੀ ਸਿਆਸੀ ਪਛਾਣ ਜੁੜੀ ਹੋਈ ਹੈ। ਇਸ ਨਿਯੁਕਤੀ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ 'ਆਪ' ਦੀ ਦਲਿਤ ਵੋਟ-ਬੇਸ ਮਜ਼ਬੂਤ ਕਰਨ ਦੀ ਰਣਨੀਤੀ ਵਜੋਂ ਵੀ ਦੇਖਿਆ ਜਾ ਰਿਹਾ ਹੈ।
ਐਸਸੀ ਕਮਿਸ਼ਨ ਦੇ ਚੇਅਰਮੈਨ: ਮਾਰਚ 2025 ਵਿੱਚ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਪੰਜਾਬ ਰਾਜ SC ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ। ਉਨ੍ਹਾਂ ਨੇ 10 ਮਾਰਚ ਨੂੰ ਅਹੁਦਾ ਸੰਭਾਲਿਆ। ਚੇਅਰਮੈਨ ਵਜੋਂ ਵੀ ਚਰਚਾ ਵਿੱਚ ਗੜ੍ਹੀ ਨੇ ਐਸਸੀ ਭਾਈਚਾਰੇ ਨਾਲ ਸਬੰਧਤ ਮਾਮਲਿਆਂ ਵਿੱਚ ਕਾਫ਼ੀ ਸਰਗਰਮ ਰੁਖ ਅਪਣਾਇਆ। 2026 ਵਿੱਚ ਉਨ੍ਹਾਂ ਦੀ ਅਗਵਾਈ ਹੇਠ ਕਮਿਸ਼ਨ ਨੇ ਪ੍ਰਤਾਪ ਸਿੰਘ ਬਾਜਵਾ, ਰਾਜਾ ਵੜਿੰਗ ਅਤੇ ਰਵਨੀਤ ਸਿੰਘ ਬਿੱਟੂ ਨਾਲ ਸਬੰਧਤ ਬਿਆਨਾਂ/ਮਾਮਲਿਆਂ ਦਾ ਨੋਟਿਸ ਲਿਆ ਜਾਂ ਕਾਰਵਾਈ ਕੀਤੀ।

Posted By: ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ

Latest News