ਗੁਰਪਾਲ ਸਿੰਘ ਇੰਡੀਅਨ ਨੇ ਵਡਾਲਾ ਕਲਾ ਮੰਡੀ ਵਿੱਚ ਸੁਣੀਆਂ ਮੁਸ਼ਕਲਾਂ, ਤੁਰੰਤ ਹੱਲ ਦੇ ਨਿਰਦੇਸ਼

ਗੁਰਪਾਲ ਸਿੰਘ ਇੰਡੀਅਨ ਨੇ ਵਡਾਲਾ ਕਲਾ ਮੰਡੀ ਵਿੱਚ ਸੁਣੀਆਂ ਮੁਸ਼ਕਲਾਂ, ਤੁਰੰਤ ਹੱਲ ਦੇ ਨਿਰਦੇਸ਼

ਕਪੂਰਥਲਾ, 15 ਅਕਤੂਬਰ: ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ ਨੇ ਵੀਰਵਾਰ ਨੂੰ ਵਡਾਲਾ ਕਲਾ ਦੀ ਅਨਾਜ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਖ਼ਰੀਦ ਦੌਰਾਨ ਆ ਰਹੀਆਂ ਮੁਸ਼ਕਲਾਂ ਸੁਣੀਆਂ। ਉਨ੍ਹਾਂ ਨੇ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਕੀਤੀ ਅਤੇ ਸਾਹਮਣੇ ਆਏ ਮਸਲੇ ਤੁਰੰਤ ਹੱਲ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।

ਝੋਨੇ ਦੇ ਖ਼ਰੀਦ ਸੀਜ਼ਨ ਦੇ ਮੱਦੇਨਜ਼ਰ ਇੰਡੀਅਨ ਵੱਲੋਂ ਕਪੂਰਥਲਾ ਦੀਆਂ ਅਨਾਜ ਮੰਡੀਆਂ ਦੇ ਲਗਾਤਾਰ ਦੌਰੇ ਕੀਤੇ ਜਾ ਰਹੇ ਹਨ। ਵਡਾਲਾ ਕਲਾ ਮੰਡੀ ਵਿੱਚ ਕਿਸਾਨਾਂ ਅਤੇ ਆੜ੍ਹਤੀਆਂ ਨੇ ਖ਼ਰੀਦ ਪ੍ਰਬੰਧਾਂ ਨਾਲ ਜੁੜੀਆਂ ਦਿੱਕਤਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀਆਂ।

ਇਸ ਦੌਰਾਨ ਮਾਰਕੀਟ ਕਮੇਟੀ ਦੇ ਸਕੱਤਰ ਸੁਖਦੀਪ ਸਿੰਘ, ਇੰਸਪੈਕਟਰ, ਸ਼ੈਲਰ ਮਾਲਕਾਂ, ਆੜ੍ਹਤੀਆਂ ਅਤੇ ਕਿਸਾਨ ਜਥੇਬੰਦੀਆਂ ਦੀ ਮੌਜੂਦਗੀ ਵਿੱਚ ਦਿੱਕਤਾਂ ਦੂਰ ਕੀਤੀਆਂ ਗਈਆਂ।

ਐੱਮਐੱਸਪੀ ਤੋਂ ਘੱਟ ਕੀਮਤ ’ਤੇ ਫ਼ਸਲ ਨਾ ਵਿਕਣ ਦੇਣ ਦਾ ਭਰੋਸਾ

ਦੌਰੇ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੇਅਰਮੈਨ ਇੰਡੀਅਨ ਨੇ ਕਿਹਾ ਕਿ ਮੰਡੀ ਵਿੱਚ ਫ਼ਸਲ ਲੈ ਕੇ ਆਏ ਕਿਸਾਨ ਭਗਵੰਤ ਮਾਨ ਸਰਕਾਰ ਦੇ ਖ਼ਰੀਦ ਪ੍ਰਬੰਧਾਂ ਤੋਂ ਖ਼ੁਸ਼ ਹਨ। ਉਨ੍ਹਾਂ ਦੱਸਿਆ ਕਿ ਝੋਨੇ ਦੀ ਅਦਾਇਗੀ ਸਿੱਧੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾ ਰਹੀ ਹੈ, ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ।

ਉਨ੍ਹਾਂ ਨੇ ਕਿਸਾਨਾਂ ਨੂੰ ਸੁੱਕੀ ਫ਼ਸਲ ਹੀ ਮੰਡੀ ਵਿੱਚ ਲਿਆਉਣ ਦੀ ਅਪੀਲ ਕੀਤੀ। ਨਾਲ ਹੀ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਫ਼ਸਲ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਤੋਂ ਘੱਟ ਕੀਮਤ ’ਤੇ ਨਹੀਂ ਵਿਕਣ ਦਿੱਤੀ ਜਾਵੇਗੀ।

ਰਿਪੋਰਟ: ਗੌਰਵ ਮੜੀਆ

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.