Nazrana Times

ਪੰਜਾਬੀ

ਸ਼ਾਬਕਾ ਸਰਪੰਚ ਗੋਪਾਲ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਦਿੱਤੀ ਸ਼ਰਧਾਂਜਲੀ

19 Nov, 2026 06:43 PM

ਟਾਂਗਰਾ - ਸੁਰਜੀਤ ਸਿੰਘ ਖਾਲਸਾ

ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਪਿੰਡ ਜੱਬੋਵਾਲ ਦੇ ਤਿੰਨ ਵਾਰ ਸਾਬਕਾ ਸਰਪੰਚ ਰਹੇ ਗੋਪਾਲ ਸਿੰਘ ਜੀ ਦੇ ਨਮਿੱਤ ਪਿੰਡ ਜਬੋਵਾਲ ਦੇ ਇਤਿਹਾਸਿਕ ਗੁਰਦੁਆਰਾ ਸੰਤ ਬਾਬਾ ਗੁਰਬਖਸ਼ ਸਿੰਘ ਜੀ ਦੇ ਸਥਾਨ 'ਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀਆਂ, ਰਿਸ਼ਤੇਦਾਰਾਂ, ਪੰਚਾਇਤ ਮੈਂਬਰਾਂ ਅਤੇ ਪਤਵੰਤੇ ਸੱਜਣਾਂ ਨੇ ਹਾਜ਼ਰੀ ਭਰ ਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ।

ਇਸ ਸ਼ੋਕ ਸਮਾਗਮ ਵਿੱਚ ਵਿਸ਼ੇਸ਼ ਤੌਰ 'ਤੇ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੋਪਾਲ ਸਿੰਘ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਗੋਪਾਲ ਸਿੰਘ ਨੇ ਤਿੰਨ ਵਾਰ ਸਰਪੰਚ ਵਜੋਂ ਪਿੰਡ ਅਤੇ ਇਲਾਕੇ ਦੀ ਸੇਵਾ ਕੀਤੀ, ਜਿਨ੍ਹਾਂ ਦੀਆਂ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਇਸ ਮੌਕੇ ਅੰਤਿਮ ਅਰਦਾਸ ਦੌਰਾਨ ਮੁੱਖ ਸੇਵਾਦਾਰ ਬਾਬਾ ਅਮਰ ਸਿੰਘ, ਦਵਿੰਦਰ ਸਿੰਘ ਸਰਪੰਚ, ਨਵਰਾਜ ਸਿੰਘ ਰਾਜਾ, ਗੁਰਮੇਜ ਸਿੰਘ, ਗੁਰਭੇਜ ਸਿੰਘ, ਸੁਖਚੈਨ ਸਿੰਘ ਭਰਾ, ਦਵਿੰਦਰ ਸਿੰਘ ਸਰਪੰਚ, ਗੁਰਵਿੰਦਰ ਸਿੰਘ ਖਾਸਾ, ਰਛਪਾਲ ਸਿੰਘ ਭਰਾ ਬੰਬੇ ਵਾਲੇ ਸਮੇਤ ਵੱਡੀ ਗਿਣਤੀ ਵਿੱਚ ਨਗਰ ਨਿਵਾਸੀ ਅਤੇ ਵੱਖ-ਵੱਖ ਖੇਤਰਾਂ ਦੀਆਂ ਸ਼ਖ਼ਸੀਅਤਾਂ ਹਾਜ਼ਰ ਸਨ। ਸਮਾਗਮ ਦੇ ਅੰਤ ਵਿੱਚ ਰਾਗੀ ਸਿੰਘਾਂ ਵੱਲੋਂ ਵੈਰਾਗਮਈ ਕੀਰਤਨ ਕੀਤਾ ਗਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ।

ਕੈਪਸ਼ਨ

Latest News