ਲੋਕ ਭਲਾਈ ਸਕੀਮਾਂ ਨਾਲ ਲੋਕਾਂ ਨੂੰ ਮਿਲੀ ਆਰਥਿਕ ਰਾਹਤ-ਐਡਵੋਕੇਟ ਚੰਦੀ

ਲੋਕ ਭਲਾਈ ਸਕੀਮਾਂ ਨਾਲ ਲੋਕਾਂ ਨੂੰ ਮਿਲੀ ਆਰਥਿਕ ਰਾਹਤ-ਐਡਵੋਕੇਟ ਚੰਦੀ

ਮਾਨ ਦੇ ਮੁਨਾਫ਼ੇ ਦੀ ਡੋਰ ਟੂ ਡੋਰ ਮੁਹਿੰਮ ਤਹਿਤ ਹਲਕੇ ਦੇ ਪਿੰਡ ਸੁਭਾਨਪੁਰ ਦੇ ਘਰ-ਘਰ ਜਾ ਕੇ ਆਪ ਹਲਕਾ ਇੰਚਾਰਜ ਚੰਦੀ ਨੇ ਲੋਕਾਂ ਨਾਲ ਕੀਤੀ ਮੁਲਾਕਾਤ 

ਕਪੂਰਥਲਾ 23 ਸਿਤੰਬਰ ਗੌਰਵ ਮੜੀਆ 

ਆਮ ਆਦਮੀ ਪਾਰਟੀ ਵੱਲੋਂ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਅਤੇ ਸਹੂਲਤਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਸ਼ੁਰੂ ਕੀਤੀ ਗਈ ਮਾਨ ਦੇ ਮੁਨਾਫ਼ੇ ਦੀ ਡੋਰ ਟੂ ਡੋਰ ਮੁਹਿੰਮ ਤਹਿਤ ਪਿੰਡ ਸੁਭਾਨਪੁਰ ਹਲਕਾਕਪੂਰਥਲਾ ਵਿਖੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਨੇ ਘਰ-ਘਰ ਪ੍ਰਚਾਰ ਮੁਹਿੰਮ ਦਾ ਆਗਾਜ਼ ਕੀਤਾ।ਇਸ ਮੌਕੇ ਐਡਵੋਕੇਟ ਚੰਦੀ ਵਲੋਂ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਗਈ।ਇਸ ਦੌਰਾਨ ਲੋਕਾਂ ਨੂੰ ਮਾਨ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਵੱਖ-ਵੱਖ ਸਹੂਲਤਾਂ ਅਤੇ ਲੋਕ ਭਲਾਈ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਦੇ ਵਿਚਾਰ ਵੀ ਸੁਣੇ ਗਏ।ਲੋਕਾਂ ਵੱਲੋਂ ਸਰਕਾਰ ਦੀਆਂ ਸਹੂਲਤਾਂ ਸਬੰਧੀ ਆਪਣੇ ਤਜਰਬੇ ਸਾਂਝੇ ਕਰਦਿਆਂ ਇਸੇ ਤਰ੍ਹਾਂ ਸਾਥ ਦੇਣ ਦਾ ਭਰੋਸਾ ਪ੍ਰਗਟਾਇਆ ਗਿਆ 

ਉਨ੍ਹਾਂਨੇ ਦੱਸਿਆ ਕਿ ਡੋਰ ਟੂ ਡੋਰ ਮੁਹਿੰਮ ਦਾ ਮਕਸਦ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣਾ,ਉਨ੍ਹਾਂ ਦੀਆਂ ਗੱਲਾਂ ਸੁਣਨਾ ਅਤੇ ਸਰਕਾਰੀ ਯੋਜਨਾਵਾਂ ਦੀ ਜਾਣਕਾਰੀ ਘਰ-ਘਰ ਤੱਕ ਪਹੁੰਚਾਉਣਾ ਹੈ।ਇਸ ਮੌਕੇ ਐਡਵੋਕੇਟ ਚੰਦੀ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਆਰਥਿਕ ਰਾਹਤ ਦੇਣ ਅਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਮਾਨ ਦਾ ਮੁਨਾਫ਼ਾ ਮੁਹਿੰਮ ਤਹਿਤ ਕਈ ਵੱਡੀਆਂ ਲੋਕ ਭਲਾਈ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ।ਸਰਕਾਰ ਦੇ ਰਿਪੋਰਟ ਕਾਰਡ ਅਨੁਸਾਰ,ਇਹਨਾਂ ਵੱਖ-ਵੱਖ ਸਹੂਲਤਾਂ ਸਦਕਾ ਪੰਜਾਬ ਦੇ ਹਰ ਇੱਕ ਆਮ ਪਰਿਵਾਰ ਨੂੰ ਸਾਲਾਨਾ ਲਗਭਗ ₹1.82 ਲੱਖ ਤੱਕ ਦਾ ਸਿੱਧਾ ਵਿੱਤੀ ਲਾਭ ਮਿਲ ਰਿਹਾ ਹੈ।ਉਨ੍ਹਾਂਨੇ ਦੱਸਿਆ ਕਿ ਸੂਬੇ ਦੇ ਘਰੇਲੂ ਖਪਤਕਾਰਾਂ ਨੂੰ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ,ਜਿਸ ਨਾਲ ਲਗਭਗ 90% ਪਰਿਵਾਰਾਂ ਦਾ ਬਿਜਲੀ ਬਿੱਲ ਜ਼ੀਰੋ ਆ ਰਿਹਾ ਹੈ।ਖੇਤੀਬਾੜੀ ਸੈਕਟਰ ਲਈ ਕਿਸਾਨਾਂ ਨੂੰ ਦਿਨ ਵੇਲੇ ਨਿਰਵਿਘਨ ਅਤੇ ਮੁਫ਼ਤ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ।ਸਿਹਤ ਬੀਮਾ ਯੋਜਨਾ ਦੇ ਤਹਿਤ ਯੋਗ ਪਰਿਵਾਰਾਂ ਨੂੰ ਹਸਪਤਾਲਾਂ ਵਿੱਚ ₹10 ਲੱਖ ਤੱਕ ਦੇ ਮੁਫ਼ਤ (ਕੈਸ਼ਲੈਸ)ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ। ਸੂਬੇ ਵਿੱਚ ਲਗਭਗ 1.26 ਕਰੋੜ ਸਿਹਤ ਕਾਰਡ ਵੰਡੇ ਜਾ ਰਹੇ ਹਨ।ਉਨ੍ਹਾਂਨੇ ਦੱਸਿਆ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ ਸੈਂਕੜੇ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ,ਜਿੱਥੇ ਮੁਫ਼ਤ ਡਾਕਟਰੀ ਸਲਾਹ, ਦਵਾਈਆਂ ਅਤੇ ਟੈਸਟਾਂ ਦੀ ਸਹੂਲਤ ਮਿਲਦੀ ਹੈ।ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਜਿਕਰ ਕਰਦਿਆਂ ਐਡਵੋਕੇਟ ਚੰਦੀ ਨੇ ਕਿਹਾ ਔਰਤਾਂ ਨੂੰ ਆਰਥਿਕ ਤੌਰ ਤੇ ਮਜ਼ਬੂਤ ਕਰਨ ਲਈ ਇਹ ਸਕੀਮ ਚਲਾਈ ਗਈ ਹੈ।ਇਸ ਤਹਿਤ ਸ਼੍ਰੇਣੀ ਅਨੁਸਾਰ ਯੋਗ ਮਹਿਲਾਵਾਂ ਨੂੰ ₹1000 ਅਤੇ ₹1500 ਪ੍ਰਤੀ ਮਹੀਨਾ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।ਸੂਬੇ ਦੀਆਂ ਸਰਕਾਰੀ ਬੱਸਾਂ ਵਿੱਚ ਔਰਤਾਂ ਲਈ ਮੁਫ਼ਤ ਸਫ਼ਰ ਦੀ ਸਹੂਲਤ ਲਗਾਤਾਰ ਜਾਰੀ ਹੈ।ਸਰਕਾਰੀ ਸਕੂਲਾਂ ਨੂੰ ਸਕੂਲ ਆਫ਼ ਐਮੀਨੈਂਸ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ ਤਾਂ ਜੋ ਗਰੀਬ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਰਗੀ ਉੱਚ ਪੱਧਰੀ ਸਿੱਖਿਆ ਮੁਫ਼ਤ ਮਿਲ ਸਕੇ।ਉਨ੍ਹਾਂਨੇ ਕਿਹਾ ਕਿ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਿਸ਼ ਦੇ ਪਾਰਦਰਸ਼ੀ ਤਰੀਕੇ ਨਾਲ ਲਗਭਗ 70,000 ਦੇ ਕਰੀਬ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।

ਲੋੜਵੰਦ ਪਰਿਵਾਰਾਂ ਨੂੰ ਘਰ ਬੈਠੇ ਹੀ ਸਾਫ਼-ਸੁਥਰਾ ਰਾਸ਼ਨ(ਆਟਾ/ਕਣਕ) ਮੁਫ਼ਤ ਪਹੁੰਚਾਇਆ ਜਾ ਰਿਹਾ ਹੈ।ਉਨ੍ਹਾਂਨੇ ਦੱਸਿਆ ਕਿ ਬਜ਼ੁਰਗਾਂ ਅਤੇ ਸ਼ਰਧਾਲੂਆਂ ਨੂੰ ਦੇਸ਼ ਦੇ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਮੁਫ਼ਤ ਬੱਸ ਅਤੇ ਰੇਲ ਸਫ਼ਰ ਕਰਵਾਇਆ ਜਾ ਰਿਹਾ ਹੈ।ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਮਹਿੰਗਾਈ ਭੱਤਾ ਡੀਏ ਵਧਾ ਕੇ 50 ਫ਼ੀਸਦ ਕੀਤਾ ਗਿਆ ਹੈ।ਉਨ੍ਹਾਂਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਲੋਕ ਪੱਖੀ ਫੈਸਲਿਆਂ ਅਤੇ ਸਕੀਮਾਂ ਦਾ ਲਾਭ ਸਮਾਜ ਦੇ ਹਰ ਵਰਗ ਤੱਕ ਪਹੁੰਚ ਰਿਹਾ ਹੈ।

Gaurav Maria
Gaurav Maria
+91 98885 43457
News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.