ਸ਼੍ਰੀ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਪਿੰਡ ਖੋਜੇਵਾਲ ਵਿਖੇ ਕਰਵਾਏ ਜਾ ਰਹੇ ਪ੍ਰੋਗਰਾਮ ਵਿੱਚ ਹਿੱਸਾ ਲੈਣ ਲਈ ਜਥੇਦਾਰ ਗੜਗੱਜ ਨੂੰ ਦਿੱਤਾ ਸੱਦਾ ਪੱਤਰ
ਕਪੂਰਥਲਾ 12 ਅਕਤੂਬਰ ਗੌਰਵ ਮੜੀਆ
ਪਿੰਡ ਖੋਜੇਵਾਲ ਵਿਖੇ ਗੁਰਦੁਆਰਾ ਸੇੰਟ੍ਰਲ ਪ੍ਰਬੰਧਕ ਕਮੇਟੀ,ਪ੍ਰਵਾਸੀ ਭਾਰਤੀਆਂ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸਰਬੱਤ ਦੇ ਭਲੇ ਨੂੰ ਸਮਰਪਿਤ ਕੀਰਤਨ ਦਰਬਾਰ ਵਿੱਚ ਹਿੱਸਾ ਲੈਣ ਲਈ ਪਿੰਡ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਪਿੰਡ ਖੋਜੇਵਾਲ ਦੇ ਸ੍ਰੀ ਗੁਰੂ ਰਵਿਦਾਸ ਜੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਵਾਗਤ ਕੀਤਾ ਗਿਆ।ਇਸ ਮੌਕੇ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਥੇਦਾਰ ਗੜਗੱਜ ਨੂੰ ਸ੍ਰੀ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਖੋਜੇਵਾਲ ਪਿੰਡ ਵਿੱਚ ਕਰਵਾਏ ਜਾ ਰਹੇ ਸਾਲ ਭਰ ਚੱਲਣ ਵਾਲੇ ਪ੍ਰੋਗਰਾਮ ਵਿੱਚ ਹਿੱਸਾ ਲੈਣ ਲਈ ਸੱਦਾ ਦਿੱਤਾ।ਸੱਦਾ ਸਵੀਕਾਰ ਕਰਦਿਆਂ ਜਥੇਦਾਰ ਗੜਗੱਜ ਨੇ ਕਮੇਟੀ ਨੂੰ ਭਰੋਸਾ ਦਿੱਤਾ ਕਿ ਉਹ ਇਸ ਪ੍ਰੋਗਰਾਮ ਵਿੱਚ ਜ਼ਰੂਰ ਸ਼ਾਮਲ ਹੋਣਗੇ।ਇਸ ਮੌਕੇ ਸ੍ਰੀ ਗੁਰੂ ਰਵਿਦਾਸ ਮੰਦਰ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੇ ਇੱਕ ਸਮੂਹ ਨੇ ਜਥੇਦਾਰ ਗੜਗੱਜ ਨੂੰ ਧਰਮ ਪਰਿਵਰਤਨ ਨੂੰ ਰੋਕਣ ਲਈ ਵੱਡੇ ਪੱਧਰ ਤੇ ਮੁਹਿੰਮ ਸ਼ੁਰੂ ਕਰਨ ਦੀ ਅਪੀਲ ਕੀਤੀ।ਇਸ ਮੌਕੇ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਕਿਹਾ ਕਿ ਸਿੱਖ ਭਾਈਚਾਰੇ ਲਈ ਪੰਜਾਬ ਵਿੱਚ ਧਰਮ ਪਰਿਵਰਤਨ ਵਿਰੋਧੀ ਕਾਨੂੰਨ ਦੀ ਮੰਗ ਕਰਨ ਤੇ ਵਿਚਾਰ ਕਰਨ ਦਾ ਸਮਾਂ ਆ ਗਿਆ ਹੈ।ਪੰਜਾਬ ਵਿੱਚ ਅਜਿਹੇ ਹਾਲਾਤ ਪੈਦਾ ਹੋ ਰਹੇ ਹਨ ਕਿ ਸਿੱਖ ਭਾਈਚਾਰੇ ਨੂੰ ਇਸ ਬਾਰੇ ਸੋਚਣ ਦੀ ਲੋੜ ਹੈ।ਉਨ੍ਹਾਂ ਨੇ ਕੁਝ ਅਖੌਤੀ ਈਸਾਈ ਮਿਸ਼ਨਰੀਆਂ ਵੱਲੋਂ ਪੰਜਾਬ ਵਿੱਚ ਲੋਕਾਂ ਦਾ ਧਰਮ ਪਰਿਵਰਤਨ ਕਰਨ ਦੀਆਂ ਦੁਰਾਚਾਰੀ ਕੋਸ਼ਿਸ਼ਾਂ ਦੀ ਨਿੰਦਾ ਕਰਦਿਆਂ ਭਾਈਚਾਰੇ ਨੂੰ ਵੰਡਣ ਦੀ ਕੋਸ਼ਿਸ਼ ਦੱਸਿਆ।
ਖੋਜੇਵਾਲ ਨੇ ਕਿਹਾ ਕਿ ਧਰਮ ਪਰਿਵਰਤਨ ਲਈ ਅਜਿਹੇ ਤਰੀਕੇ ਅਪਣਾਏ ਜਾ ਰਹੇ ਹਨ ਜਿਨ੍ਹਾਂ ਦੀ ਇਜਾਜ਼ਤ ਈਸਾਈ ਧਰਮ ਵੀ ਪ੍ਰਦਾਨ ਨਹੀਂ ਕਰਦਾ।ਉਨ੍ਹਾਂ ਦੋਸ਼ ਲਾਇਆ ਕਿ ਇਸ ਲਈ ਪਛੜੇ ਵਰਗ ਦੇ ਹਿੰਦੂਆਂ ਅਤੇ ਗਰੀਬ ਸਿੱਖ ਪਰਿਵਾਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਜ਼ਬਰਦਸਤੀ ਅਤੇ ਧੋਖਾਧੜੀ ਨਾਲ ਕੀਤੇ ਜਾ ਰਹੇ ਧਰਮ ਪਰਿਵਰਤਨ ਨੂੰ ਰੋਕਣ ਲਈ ਸਿੱਖ ਭਾਈਚਾਰੇ ਵਿੱਚ ਏਕਤਾ ਸਮੇਂ ਦੀ ਲੋੜ ਬਣ ਗਈ ਹੈ।ਉਨ੍ਹਾਂ ਕਿਹਾ ਕਿ ਧਰਮ ਪਰਿਵਰਤਨ ਦਾ ਇੱਕ ਵੱਡਾ ਕਾਰਨ ਵਿੱਤੀ ਬੇਵੱਸੀ ਅਤੇ ਬੱਚਿਆਂ ਲਈ ਮੁਫ਼ਤ ਡਾਕਟਰੀ ਇਲਾਜ ਜਾਂ ਸਿੱਖਿਆ ਦਾ ਲਾਲਚ ਹੈ।ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰੇ ਨੂੰ ਹੁਣ ਇੱਕਜੁੱਟ ਹੋਕੇ ਕਮਜ਼ੋਰ ਪਰਿਵਾਰਾਂ ਨੂੰ ਉਨ੍ਹਾਂ ਦੇ ਪਿੰਡਾਂ ਵਿੱਚ ਸਿੱਧੇ ਤੌਰ ਤੇ ਮੁਫ਼ਤ ਡਾਕਟਰੀ ਇਲਾਜ, ਸਿੱਖਿਆ ਅਤੇ ਵਿੱਤੀ ਸਹਾਇਤਾ ਪ੍ਰਦਾਨ ਕਰਨੀ ਚਾਹੀਦੀ ਹੈ,ਤਾਂ ਜੋ ਕਿਸੇ ਨੂੰ ਵੀ ਧਰਮ ਪਰਿਵਰਤਨ ਲਈ ਮਜਬੂਰ ਨਾ ਹੋਣਾ ਪਵੇ।ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਿੱਖਾਂ ਅਤੇ ਹਿੰਦੂਆਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਿੱਖ ਭਾਈਚਾਰੇ ਦੀ ਪਛਾਣ ਅਤੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਹਰ ਪਿੰਡ ਵਿੱਚ ਧਾਰਮਿਕ ਪ੍ਰਚਾਰ ਫੈਲਾਉਣਾ ਅਤੇ ਜਾਤੀ ਭੇਦਭਾਵ ਨੂੰ ਖਤਮ ਕਰਨਾ ਜ਼ਰੂਰੀ ਹੈ।ਉਨ੍ਹਾਂ ਧਰਮ ਦੇ ਨਾਮ ਤੇ ਪਖੰਡ ਅਤੇ ਅਖੌਤੀ ਚਮਤਕਾਰਾਂ ਤੋਂ ਸਾਵਧਾਨ ਰਹਿਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਸਿੱਖ ਭਾਈਚਾਰੇ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਵਿੱਚ ਵਿਸ਼ਵਾਸ ਰੱਖਣਾ ਚਾਹੀਦਾ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਅੰਮ੍ਰਿਤਸਰ ਕੁਲਵੰਤ ਸਿੰਘ ਮੰਨਣ,ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਵਾਲ, ਹਰਕ੍ਰਿਸ਼ਨ ਸਿੰਘ ਵਾਲੀਆ,ਨਿਰਮਲ ਲਾਲ,ਸ਼ਿੰਦਾ ਠੇਕੇਦਾਰ,ਭਜਨ ਲਾਲ,ਹੁਸਨ ਪਾਲ, ਰਵੀ ਕੁਮਾਰ, ਰਾਕੇਸ਼ ਕੁਮਾਰ, ਇੰਦਰਪਾਲ ਸਿੰਘ, ਸਰਬਜੀਤ,ਸੁਰਜੀਤ ਸਿੰਘ, ਰਾਜਕੁਮਾਰ ਪਵਾਰ, ਚਰਨਜੀਤ ਪਵਾਰ,ਰਾਜਦੀਪ ਪਵਾਰ ,ਸੁੱਖੀ ਪਵਾਰ,ਸਰਬਜੀਤ ਸਿੰਘ ਦਿਓਲ ਯੂਕੇ,ਪ੍ਰਧਾਨ ਸੇੰਟ੍ਰਲ ਗੁਰਦੁਆਰਾ ਸੁਖਵਿੰਦਰ ਸਿੰਘ ਦਿਓਲ,ਪਰਮਜੀਤ ਸਿੰਘ ਦਿਓਲ,ਗਿਆਨੀ ਜੋਗਿੰਦਰ ਸਿੰਘ,ਜਗਦੀਸ਼ ਸਿੰਘ ਜੋਸ਼,ਸਰਬਜੀਤ ਸਿੰਘ ਦਿਓਲ, ਮਨਰਾਜ ਸਿੰਘ ਦਿਓਲ, ਹਰਜੀਤ ਸਿੰਘ ਵਾਲੀਆ,ਦਲਵਿੰਦਰ ਸਿੰਘ ਸਿੱਧ,,ਤਰਸੇਮ ਸਿੰਘ ਦਿਓਲ,ਕੇਵਲ ਸਿੰਘ ਦਿਓਲ,ਸਰਬਜੀਤ ਸਿੰਘ ਪਨੇਸਰ ਆਦਿ ਮੌਜੂਦ ਸਨ।
Posted By: Gaurav Maria