Nazrana Times

ਪੰਜਾਬੀ

ਪਿੰਡ ਜੱਬੋਵਾਲ ਵਿਖੇ 13 ਸਾਲਾ ਨੌਜਵਾਨ ਦੀ ਮੌਤ, ਕਤਲ ਦਾ ਸ਼ੱਕ; ਪੁਲਿਸ ਜਾਂਚ ਲਈ ਮੌਕੇ ’ਤੇ ਪਹੁੰਚੀ

21 Aug, 2026 01:04 PM

ਟਾਂਗਰਾ - ਸੁਰਜੀਤ ਸਿੰਘ ਖਾਲਸਾ

ਪਿੰਡ ਜੱਬੋਵਾਲ ਵਿਖੇ ਇੱਕ 13 ਸਾਲਾ ਨੌਜਵਾਨ ਗੁਰਸੇਵਕ ਸਿੰਘ ਪੁਤਰ ਦਿਲਬਾਗ ਸਿੰਘ ਦੀ ਮੌਤ ਦਾ ਮਾਮਲਾ ਸਾਹਮਣੇ ਆਉਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਮੁੱਢਲੀ ਜਾਣਕਾਰੀ ਅਨੁਸਾਰ ਨੌਜਵਾਨ ਆਪਣੇ ਇੱਕ ਦੋਸਤ ਨਾਲ ਗਿਆ ਸੀ ਅਤੇ ਇਸ ਤੋਂ ਬਾਅਦ ਉਸ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ। ਪਰਿਵਾਰਕ ਪੱਖ ਵੱਲੋਂ ਨੌਜਵਾਨ ਦੀ ਮੌਤ ਨੂੰ ਕਤਲ ਦੱਸਦਿਆਂ ਗਲ ਘੁੱਟੇ ਜਾਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ।ਘਟਨਾ ਦੀ ਸੂਚਨਾ ਮਿਲਣ ਉਪਰੰਤ ਪੁਲਿਸ ਚੌਂਕੀ ਟਾਂਗਰਾ ਿੲੰਨਚਾਰਜ ਸ੍ਰ ਨਰਿੰਦਰਪਾਲ ਸਿੰਘ ਪੁਲੀਸ ਟੀਮ ਪਿੰਡ ਜੱਬੋਵਾਲ ਵਿਖੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਮੌਕੇ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀਆਂ ਫੁਟੇਜ ਵੀ ਖੰਗਾਲੀ ਜਾ ਰਹੀ ਹੈ, ਤਾਂ ਜੋ ਨੌਜਵਾਨ ਦੀ ਆਖਰੀ ਗਤੀਵਿਧੀ ਅਤੇ ਉਸ ਦੇ ਨਾਲ ਮੌਜੂਦ ਵਿਅਕਤੀਆਂ ਸਬੰਧੀ ਜਾਣਕਾਰੀ ਮਿਲ ਸਕੇ।ਮਾਮਲੇ ਦੀ ਅਸਲ ਸੱਚਾਈ ਪੁਲਿਸ ਜਾਂਚ ਅਤੇ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਸਪੱਸ਼ਟ ਹੋਵੇਗੀ। ਪੁਲਿਸ ਵੱਲੋਂ ਮੌਤ ਦੇ ਕਾਰਨਾਂ ਅਤੇ ਘਟਨਾ ਨਾਲ ਜੁੜੇ ਹਰ ਪੱਖ ਦੀ ਜਾਂਚ ਕੀਤੀ ਜਾ ਰਹੀ ਹੈ। ਘਟਨਾ ਤੋਂ ਬਾਅਦ ਪਰਿਵਾਰ ਵਿੱਚ ਸੋਗ ਦਾ ਮਾਹੌਲ ਹੈ।

Posted By: GURBHEJ SINGH ANANDPURI

Latest News