ਮਿਸ਼ਨ ਕਲੀਨ ਪੰਜਾਬ ਚ ਲੋਕਾਂ ਦਾ ਸਹਿਯੋਗ ਜ਼ਰੂਰੀ-ਐਡਵੋਕੇਟ ਚੰਦੀ
- ਰਾਜਨੀਤੀ
- (Asia/Kolkata)
ਕਿਹਾ-ਮਿਸ਼ਨ ਕਲੀਨ ਪੰਜਾਬ ਨਾਲ ਕਪੂਰਥਲਾ ਦੀ ਸੁੰਦਰਤਾ ਚ ਆਵੇਗਾ ਬਦਲਾਅ
ਕਪੂਰਥਲਾ 13 ਸਿਤੰਬਰ ਗੌਰਵ ਮੜੀਆ
ਪੰਜਾਬ ਸਰਕਾਰ ਵੱਲੋਂ ਮਿਸ਼ਨ ਕਲੀਨ ਪੰਜਾਬ ਤਹਿਤ ਕਪੂਰਥਲਾ ਜ਼ਿਲ੍ਹੇ ਚ ਪਿਛਲੇ ਕਈ ਦਿਨਾਂ ਤੋਂ ਚਲਾਈ ਜਾ ਰਹੀ ਵਿਸ਼ੇਸ ਸਫ਼ਾਈ ਮੁਹਿੰਮ ਦੇ ਤਹਿਤ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਦੀ ਅਗਵਾਈ ਵਿੱਚ ਲਗਾਤਾਰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਸਫ਼ਾਈ ਮੁਹਿੰਮ ਜਾਰੀ ਹੈ।ਐਡਵੋਕੇਟ ਚੰਦੀ ਨੇ ਕਿਹਾ ਕਿ ਮਿਸ਼ਨ ਕਲੀਨ ਪੰਜਾਬ ਮੁਹਿੰਮ ਸਿਰਫ਼ ਕੂੜੇ ਦੇ ਢੇਰ ਚੁੱਕਣ ਤੱਕ ਸੀਮਤ ਨਹੀਂ ਹੈ,ਸਗੋਂ ਸ਼ਹਿਰੀ ਪੰਜਾਬ ਦੇ ਭਵਿੱਖ ਨੂੰ ਇੱਕ ਨਵਾਂ ਅਤੇ ਆਧੁਨਿਕ ਰੂਪ ਦੇਣ ਦਾ ਵਿਸ਼ੇਸ਼ ਉਪਰਾਲਾ ਹੈ।ਉਨ੍ਹਾਂ ਕਿਹਾ ਕਿ ਸਰਕਾਰ ਹੁਣ ਨਾਗਰਿਕਾਂ ਦੀ ਭਾਈਵਾਲੀ ਨੂੰ ਸਥਾਈ ਬਣਾਉਣ ਤੇ ਜ਼ੋਰ ਦੇ ਰਹੀ ਹੈ।

ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੂੜੇ ਦਾ ਯੋਗ ਨਿਬੇੜਾ ਕਰਨ ਵਿੱਚ ਪ੍ਰਸ਼ਾਸਨ ਦਾ ਸਹਿਯੋਗ ਕਰਨ।ਉਨ੍ਹਾਂਨੇ ਵੱਖ-ਵੱਖ ਇਲਾਕਿਆਂ ਵਿੱਚ ਚੱਲ ਰਹੀ ਸਫ਼ਾਈ ਪ੍ਰਕਿਰਿਆ ਦਾ ਜਾਇਜ਼ਾ ਲਿਆ ਅਤੇ ਖ਼ੁਦ ਵੀ ਸਫ਼ਾਈ ਮੁਹਿੰਮ ਵਿੱਚ ਯੋਗਦਾਨ ਪਾਇਆ।ਐਡਵੋਕੇਟ ਚੰਦੀ ਨੇ ਖ਼ੁਦ ਅੱਗੇ ਹੋ ਕੇ ਮਿਸ਼ਨ ਦੀ ਕਮਾਨ ਸੰਭਾਲੀ ਹੋਈ ਹੈ। ਉਨ੍ਹਾਂ ਨੇ ਸਫ਼ਾਈ ਸੇਵਕਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਹੈ ਕਿ ਸ਼ਹਿਰ ਦੇ ਹਰ ਕੋਨੇ,ਗਲੀ-ਮੁਹੱਲੇ ਅਤੇ ਮੁੱਖ ਮਾਰਗਾਂ ਨੂੰ ਪੂਰੀ ਤਰ੍ਹਾਂ ਸਾਫ਼-ਸੁਥਰਾ ਬਣਾਇਆ ਜਾਵੇ।ਉਨ੍ਹਾਂਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸ਼ਹਿਰਾਂ ਨੂੰ ਦੇਸ਼ ਦੇ ਸਭ ਤੋਂ ਸਾਫ-ਸੁਥਰੇ ਅਤੇ ਸੁੰਦਰ ਸ਼ਹਿਰਾਂ ਵਿਚ ਤਬਦੀਲ ਕਰਨ ਲਈ ਵੱਡੇ ਪੱਧਰ ਤੇ ਸਫ਼ਾਈ ਮੁਹਿੰਮ ਦਾ ਆਗਾਜ਼ ਕੀਤਾ ਹੈ।

ਇਸ ਮੁਹਿੰਮ ਦਾ ਮੁੱਖ ਉਦੇਸ਼ ਪੰਜਾਬ ਦੇ ਹਰ ਛੋਟੇ ਵੱਡੇ ਸ਼ਹਿਰ ਨੂੰ ਸਫ਼ਾਈ ਦਾ ਮਾਡਲ ਬਣਾਉਣਾ ਹੈ,ਤਾਂ ਜੋ ਸੂਬੇ ਦੇ ਨਾਗਰਿਕਾਂ ਨੂੰ ਸਾਫ-ਸੁਥਰਾ ਅਤੇ ਤੰਦਰੁਸਤ ਵਾਤਾਵਰਣ ਮਿਲ ਸਕੇ।ਇਸ ਪਹਿਲ ਨਾਲ ਪੰਜਾਬ ਨੂੰ ਦੇਸ਼ ਦੇ ਸਫ਼ਾਈ ਮਾਡਲ ਵਜੋਂ ਪੇਸ਼ ਕਰਨ ਦਾ ਟੀਚਾ ਰੱਖਿਆ ਗਿਆ ਹੈ।ਉਨ੍ਹਾਂ ਕਿਹਾ ਕਿ ਇਸ ਵਿਚ ਪੰਜਾਬ ਦੀਆਂ ਸਾਰੀਆਂ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੇ ਅਧੀਨ ਪੈਂਦੇ ਸਾਰੇ ਇਲਾਕਿਆਂ ਦੀ ਸਾਫ-ਸਫ਼ਾਈ ਦਾ ਕੰਮ ਮੁੱਖ ਤੌਰ ਤੇ ਦੇਖਿਆ ਜਾ ਰਿਹਾ ਹੈ।ਇਸ ਦੌਰਾਨ ਕੂੜਾ ਕਰਕਟ ਸੁੱਟਣ ਵਾਲੇ ਸਥਾਨਾਂ ਦਾ ਮੁੱਖ ਤੌਰ ਤੇ ਨਿਰੀਖਣ ਕੀਤਾ ਜਾ ਰਿਹਾ ਹੈ।

ਇਸ ਸਫ਼ਾਈ ਮੁਹਿੰਮ ਤੋਂ ਬਾਅਦ ਵੀ ਇਹ ਯਕੀਨੀ ਬਣਾਇਆ ਜਾਵੇਗਾ ਕਿ ਇਨ੍ਹਾਂ ਸਥਾਨਾਂ ਤੇ ਦੁਬਾਰਾ ਕੂੜਾ ਕਰਕਟ ਨਾ ਸੁੱਟਿਆ ਜਾਵੇ।ਉਨ੍ਹਾਂ ਕਿਹਾ ਕਿ ਸਫਾਈ ਕਰਮਚਾਰੀ ਇਸ ਮੁਹਿੰਮ ਦਾ ਕੇਂਦਰੀ ਹਿੱਸਾ ਹਨ ਅਤੇ ਉਨ੍ਹਾਂ ਦੀ ਭੂਮਿਕਾ ਬਹੁਤ ਮਹੱਤਵ ਪੂਰਨ ਹੈ।ਉਨ੍ਹਾਂ ਸ਼ਹਿਰ ਵਾਸੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕਪੂਰਥਲਾ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਵੱਧ ਤੋਂ ਵੱਧ ਸਹਿਯੋਗ ਕਰਨ।
Leave a Reply