ਸਰਪੰਚ ਕੇਵਲ ਕ੍ਰਿਸ਼ਨ ਖੱਤਰੀ-ਅਰੋੜਾ ਵੈਲਫੇਅਰ ਹਲਕਾ ਖਡੂਰ ਸਾਹਿਬ ਦੇ ਚੇਅਰਮੈਨ ਨਿਯੁਕਤ
- ਰਾਜਨੀਤੀ
- (Asia/Kolkata)
ਪਾਰਟੀ ਆਗੂਆਂ ਤੇ ਵਰਕਰਾਂ ਨੇ ਕੀਤਾ ਖੁਸ਼ੀ ਦਾ ਪ੍ਰਗਟਾਵਾ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ
ਜ਼ਿਲ੍ਹਾ ਤਰਨਤਾਰਨ ਦੇ ਇਤਿਹਾਸਕ ਕਸਬਾ ਚੋਹਲਾ ਸਾਹਿਬ ਦੇ ਸਰਪੰਚ ਕੇਵਲ ਕ੍ਰਿਸ਼ਨ ਖੱਤਰੀ ਅਰੋੜਾ ਵੈਲਫੇਅਰ ਹਲਕਾ ਖਡੂਰ ਸਾਹਿਬ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਨਾਲ ਸਮਾਜਿਕ ਅਤੇ ਰਾਜਨੀਤਿਕ ਵਰਗਾਂ ਵਿੱਚ ਖੁਸ਼ੀ ਦੀ ਲਹਿਰ ਹੈ ਅਤੇ ਇਲਾਕੇ ਦੇ ਲੋਕਾਂ ਨੇ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਹਨ।
ਨਵੀਂ ਜ਼ਿੰਮੇਵਾਰੀ ਮਿਲਣ 'ਤੇ ਸਰਪੰਚਚ ਕੇਵਲ ਕ੍ਰਿਸ਼ਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ,ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ,ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਅਤੇ ਪਾਰਟੀ ਦੀ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ 'ਤੇ ਜਤਾਏ ਗਏ ਭਰੋਸੇ 'ਤੇ ਉਹ ਪੂਰੀ ਤਰ੍ਹਾਂ ਖਰਾ ਉਤਰਨ ਦੀ ਕੋਸ਼ਿਸ਼ ਕਰਨਗੇ।
ਉਨ੍ਹਾਂ ਕਿਹਾ ਕਿ ਖੱਤਰੀ ਅਰੋੜਾ ਵੈਲਫੇਅਰ ਦੇ ਮਾਧਿਅਮ ਨਾਲ ਸਮਾਜ ਦੀ ਭਲਾਈ,ਆਪਸੀ ਭਾਈਚਾਰੇ ਨੂੰ ਮਜ਼ਬੂਤ ਕਰਨ ਅਤੇ ਲੋਕ ਭਲਾਈ ਦੇ ਕਾਰਜਾਂ ਨੂੰ ਹੋਰ ਗਤੀ ਦਿੱਤੀ ਜਾਵੇਗੀ।ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਉਹ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਉਠਾਉਣ ਅਤੇ ਸਮਾਜਿਕ ਸੇਵਾ ਦੇ ਖੇਤਰ ਵਿੱਚ ਪੂਰੀ ਤਨਦੇਹੀ ਨਾਲ ਕੰਮ ਕਰਨਗੇ।
ਇਸ ਮੌਕੇ ਇਲਾਕੇ ਦੇ ਅਨੇਕਾਂ ਸਮਾਜਿਕ,ਧਾਰਮਿਕ ਅਤੇ ਰਾਜਨੀਤਿਕ ਆਗੂਆਂ ਨੇ ਕੇਵਲ ਕ੍ਰਿਸ਼ਨ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਉਨ੍ਹਾਂ ਦੀ ਅਗਵਾਈ ਹੇਠ ਖੱਤਰੀ ਅਰੋੜਾ ਵੈਲਫੇਅਰ ਹਲਕਾ ਖਡੂਰ ਸਾਹਿਬ ਸਮਾਜ ਸੇਵਾ ਦੇ ਖੇਤਰ ਵਿੱਚ ਹੋਰ ਪ੍ਰਭਾਵਸ਼ਾਲੀ ਭੂਮਿਕਾ ਨਿਭਾਏਗੀ।
Leave a Reply