ਗੁਰੂ ਨਾਨਕ ਦੇਵ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਸਪੋਰਟ ਦੀ ਸ਼ਰਤ ਖਤਮ ਕਰਦਿਆਂ ਕਰਤਾਰਪੁਰ ਸਾਹਿਬ ਦਾ ਖੋਲਿਆ ਜਾਵੇ : ਸ਼੍ਰੋਮਣੀ ਅਕਾਲੀ ਦਲ (ਸ੍ਰੀ ਅਨੰਦਪੁਰ ਸਾਹਿਬ )

ਗੁਰੂ ਨਾਨਕ ਦੇਵ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਸਪੋਰਟ ਦੀ ਸ਼ਰਤ ਖਤਮ ਕਰਦਿਆਂ ਕਰਤਾਰਪੁਰ ਸਾਹਿਬ ਦਾ ਖੋਲਿਆ ਜਾਵੇ : ਸ਼੍ਰੋਮਣੀ ਅਕਾਲੀ ਦਲ (ਸ੍ਰੀ ਅਨੰਦਪੁਰ ਸਾਹਿਬ )

ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪਾਰਟੀ ਨੇ ਕੀਤੀ ਪੁਰਜ਼ੋਰ ਅਪੀਲ…

ਚੰਡੀਗੜ੍ਹ 15 ਨਵੰਬਰ (ਮੰਗਤ ਸਿੰਘ ਸੈਦਪੁਰ) : ਸ਼੍ਰੋਮਣੀ ਅਕਾਲੀ ਦਲ ਸ੍ਰੀ ਅਨੰਦਪੁਰ ਸਾਹਿਬ ਪਾਰਟੀ ਨੇ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ 'ਤੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਿਆ ਜਾਵੇ ਅਤੇ ਦਰਸ਼ਨਾਂ ਲਈ ਪਾਸਪੋਰਟ ਦੀ ਲਾਜ਼ਮੀ ਸ਼ਰਤ ਖ਼ਤਮ ਕੀਤੀ ਜਾਵੇ। ਇੱਥੇ ਜਾਰੀ ਪ੍ਰੈਸ ਨੋਟ ਵਿੱਚ ਜਨਰਲ ਸਕੱਤਰ ਗੁਰਦਰਸ਼ਨ ਦਰਸ਼ਨ ਸਿੰਘ ਮਜਾਤੜੀ ਨੇ ਕਿਹਾ ਕਿ ਪਾਰਟੀ ਦਾ ਕਹਿਣਾ ਹੈ ਕਿ ਸ੍ਰੀ ਕਰਤਾਰਪੁਰ ਸਾਹਿਬ ਉਹ ਪਵਿੱਤਰ ਅਸਥਾਨ ਹੈ, ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਜ਼ਿੰਦਗੀ ਦੇ ਅਹਿਮ ਵਰ੍ਹੇ ਬਤੀਤ ਕੀਤੇ ਅਤੇ ਸਮੁੱਚੀ ਮਨੁੱਖਤਾ ਨੂੰ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦਾ ਸੰਦੇਸ਼ ਦਿੱਤਾ। ਪਾਸਪੋਰਟ ਦੀ ਸ਼ਰਤ ਅਤੇ ਹੋਰ ਔਖੀਆਂ ਪ੍ਰਕਿਰਿਆਵਾਂ ਕਾਰਨ ਆਮ ਅਤੇ ਗਰੀਬ ਵਰਗ ਦੇ ਬਹੁਤ ਸਾਰੇ ਸ਼ਰਧਾਲੂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਤੋਂ ਵਾਂਝੇ ਰਹਿ ਜਾਂਦੇ ਹਨ। ਇਸ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਆਮ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਪਾਸਪੋਰਟ ਦੀ ਸ਼ਰਤ ਖ਼ਤਮ ਕਰਨ ਲਈ ਢੁੱਕਵਾਂ ਪ੍ਰਬੰਧ ਕੀਤਾ ਜਾਵੇ। ਪਾਰਟੀ ਨੇ ਕਿਹਾ ਕਿ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਵਿਸ਼ੇਸ਼ ਸਹੂਲਤਾਂ ਦੇਣਾ ਕੇਂਦਰ ਸਰਕਾਰ ਵੱਲੋਂ ਸਿੱਖ ਸੰਗਤਾਂ ਨੂੰ ਇੱਕ ਵੱਡਾ ਤੋਹਫ਼ਾ ਹੋਵੇਗਾ। ਸ਼੍ਰੋਮਣੀ ਅਕਾਲੀ ਦਲ ਸ੍ਰੀ ਅਨੰਦਪੁਰ ਸਾਹਿਬ ਪਾਰਟੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਕੇ ਲੱਖਾਂ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕੀਤਾ ਜਾਵੇ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.