ਚੋਹਲਾ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਕਾਫ਼ਲੇ ਨੂੰ ਮਿਲੀ ਵੱਡੀ ਮਜ਼ਬੂਤੀ, ਟਕਸਾਲੀ ਆਗੂ ਜਥੇਦਾਰ ਸਤਨਾਮ ਸਿੰਘ ਨੇ ਦਿੱਤਾ ਸਮਰਥਨ
ਬੀਬਾ ਰਮਨਦੀਪ ਕੌਰ ਸ਼ੇਰੋਂ ਤੇ ਬਿੱਲਾ ਸ਼ੇਰੋਂ ਦੀ ਅਗਵਾਈ ਵਿੱਚ ਅਕਾਲੀ ਦਲ ਦੀ ਜਿੱਤ ਲਈ ਇਕਜੁੱਟ ਹੋਣ ਦਾ ਅਹਿਦ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,28 ਨਵੰਬਰ
ਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਸਿਆਸੀ ਬਲ ਮਿਲਿਆ,ਜਦੋਂ ਇਤਿਹਾਸਕ ਕਸਬਾ ਚੋਹਲਾ ਸਾਹਿਬ ਵਿਖੇ ਟਕਸਾਲੀ ਅਕਾਲੀ ਆਗੂ ਜਥੇਦਾਰ ਸਤਨਾਮ ਸਿੰਘ ਦੀ ਅਗਵਾਈ ਹੇਠ ਹੋਏ ਵਿਸ਼ਾਲ ਇਕੱਠ ਦੌਰਾਨ ਉਨ੍ਹਾਂ ਨੇ ਆਪਣੇ ਸਾਥੀਆਂ ਸਮੇਤ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ।ਇਸ ਮੌਕੇ ਇਕੱਠੇ ਹੋਏ ਅਕਾਲੀ ਆਗੂਆਂ ਅਤੇ ਵਰਕਰਾਂ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਭਰੋਸਾ ਦਿਵਾਇਆ।

ਇਸ ਮੌਕੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਜਥੇਦਾਰ ਸਤਨਾਮ ਸਿੰਘ ਨੇ ਕਿਹਾ ਕਿ ਪੰਜਾਬ ਦੇ ਹਿੱਤਾਂ ਦੀ ਰਾਖੀ ਅਤੇ ਸੂਬੇ ਦੀ ਬਿਹਤਰੀ ਲਈ ਸ਼੍ਰੋਮਣੀ ਅਕਾਲੀ ਦਲ ਦਾ ਮਜ਼ਬੂਤ ਹੋਣਾ ਬੇਹੱਦ ਜ਼ਰੂਰੀ ਹੈ।ਉਨ੍ਹਾਂ ਕਿਹਾ ਕਿ ਪਾਰਟੀ ਦਾ ਪੰਜਾਬ ਦੇ ਨਾਲ-ਨਾਲ ਹਲਕਾ ਖਡੂਰ ਸਾਹਿਬ ਵਿੱਚ ਮਜ਼ਬੂਤ ਆਧਾਰ ਬਣਾਉਣ ਲਈ ਉਹ ਆਪਣੇ ਸਾਥੀਆਂ ਸਮੇਤ ਪੂਰੀ ਮਿਹਨਤ ਕਰਨਗੇ।ਉਨ੍ਹਾਂ ਭਰੋਸਾ ਦਿਵਾਇਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਲਈ ਹਰ ਸੰਭਵ ਯਤਨ ਕੀਤੇ ਜਾਣਗੇ।
ਇਸ ਮੌਕੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਅਤੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਨੇ ਜਥੇਦਾਰ ਸਤਨਾਮ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਦਿੱਤੇ ਸਮਰਥਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਪਿੱਛੇ ਟਕਸਾਲੀ ਅਕਾਲੀ ਆਗੂਆਂ ਦੀ ਸੋਚ, ਕੁਰਬਾਨੀ ਅਤੇ ਸਖ਼ਤ ਮਿਹਨਤ ਦਾ ਅਹਿਮ ਯੋਗਦਾਨ ਰਿਹਾ ਹੈ।ਉਨ੍ਹਾਂ ਕਿਹਾ ਕਿ ਸੀਨੀਅਰ ਆਗੂਆਂ ਦੇ ਤਜਰਬੇ ਅਤੇ ਵਰਕਰਾਂ ਦੀ ਇਕਜੁੱਟਤਾ ਨਾਲ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਵੱਡੀ ਜਿੱਤ ਹਾਸਲ ਕਰਨ ਲਈ ਸਮੂਹ ਆਗੂ ਤੇ ਵਰਕਰ ਮਿਲ ਕੇ ਕੰਮ ਕਰਨਗੇ। ਉਨ੍ਹਾਂ ਜਥੇਦਾਰ ਸਤਨਾਮ ਸਿੰਘ ਅਤੇ ਉਨ੍ਹਾਂ ਦੇ ਸਮੂਹ ਸਾਥੀਆਂ ਨੂੰ ਪਾਰਟੀ ਵਿੱਚ ਪੂਰਾ ਮਾਣ-ਸਤਿਕਾਰ ਦੇਣ ਦਾ ਭਰੋਸਾ ਵੀ ਦਿਵਾਇਆ।

ਇਸ ਮੌਕੇ ਅਮਰੀਕ ਸਿੰਘ ਸਾਬਕਾ ਸਰਪੰਚ ਚੋਹਲਾ ਸਾਹਿਬ, ਗੁਰਦੇਵ ਸਿੰਘ ਸ਼ਬਦੀ,ਡਾਕਟਰ ਜਤਿੰਦਰ ਸਿੰਘ,ਹਰਜਿੰਦਰ ਸਿੰਘ ਆੜ੍ਹਤੀ,ਹਰਦੇਵ ਸਿੰਘ ਆੜ੍ਹਤੀ, ਗੁਰਜੀਤ ਸਿੰਘ ਟੈਂਟ ਹਾਊਸ ਵਾਲੇ,ਦਿਲਬਰ ਸਿੰਘ ਸੰਧੂ, ਸਾਧਾ ਸਿੰਘ ਪ੍ਰਧਾਨ, ਸੂਬੇਦਾਰ ਹਰਬੰਸ ਸਿੰਘ,ਸੂਬੇਦਾਰ ਸੁਰਜੀਤ ਸਿੰਘ,ਨਿਰਵੈਲ ਸਿੰਘ ਚੋਹਲਾ ਸਾਹਿਬ, ਦੁਸੰਧਾ ਸਿੰਘ ਗਾਬੜੀਆ,ਕੁਰਿੰਦਰਜੀਤ ਸਿੰਘ ਚੋਹਲਾ ਖੁਰਦ, ਸੁਖਦੇਵ ਸਿੰਘ,ਕਰਮ ਸਿੰਘ,ਦਲਬੀਰ ਸਿੰਘ ਸਾਬਕਾ ਸਰਪੰਚ, ਡਾ.ਗੁਰਿੰਦਰ ਸਿੰਘ ਗੋਗਾ,ਡਾ.ਕਾਲਾ,ਰਾਹੁਲ ਧੀਰ,ਗੁਰਵਿੰਦਰ ਸਿੰਘ,ਰਤਨ ਸਿੰਘ,ਦਿਲਬਾਗ ਸਿੰਘ, ਰਾਕੇਸ਼ ਕੁਮਾਰ ਵਸੀਕਾ ਨਵੀਸ,ਗੁਰਵੇਲ ਸਿੰਘ ਫੌਜੀ ਅਤੇ ਸੁਨੀਲ ਕੁਮਾਰ ਸ਼ੀਲੂ ਤੋਂ ਇਲਾਵਾ ਪੀਏਸੀ ਮੈਂਬਰ ਸਿਕੰਦਰ ਸਿੰਘ ਵਰਾਣਾ, ਜਨਰਲ ਕੌਂਸਲ ਮੈਂਬਰ ਤੇਜਿੰਦਰ ਸਿੰਘ ਪ੍ਰਿੰਸ,ਮਨਜਿੰਦਰ ਸਿੰਘ ਲਾਟੀ ਜ਼ਿਲ੍ਹਾ ਪ੍ਰਧਾਨ ਬੀਸੀ ਵਿੰਗ, ਸੁਖਜਿੰਦਰ ਸਿੰਘ ਬਿੱਟੂ ਪੱਖੋਪੁਰ ਸਰਕਲ ਪ੍ਰਧਾਨ, ਚਰਨਜੀਤ ਸਿੰਘ ਧੁੰਨ,ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗਿਆਨ ਸਿੰਘ ਸ਼ਹਬਾਜਪੁਰ,ਰਾਜਾ ਸਰਪੰਚ ਭੈਲ, ਸੁਲੱਖਣ ਸਿੰਘ ਭੈਲ,ਚਰਨਜੀਤ ਸਿੰਘ ਭੈਲ,ਜਗਰੂਪ ਸਿੰਘ ਪੱਖੋਪੁਰ ਪ੍ਰਧਾਨ, ਇੰਦਰਜੀਤ ਸਿੰਘ ਸੋਨੀ ਆੜ੍ਹਤੀ ਪੱਖੋਪੁਰ, ਸਰਪੰਚ ਰਣਜੀਤ ਸਿੰਘ ਰਾਣਾ ਮੰਮਣਕੇ, ਸਰਮੁਖ ਸਿੰਘ ਜਾਮਾਰਾਏ ਅਤੇ ਮੋਹਨ ਸਿੰਘ ਭੈਲ ਸਮੇਤ ਵੱਡੀ ਗਿਣਤੀ ਵਿੱਚ ਅਕਾਲੀ ਆਗੂ ਅਤੇ ਵਰਕਰ ਹਾਜ਼ਰ ਸਨ।
Leave a Reply