Nazrana Times

ਪੰਜਾਬੀ

ਪਿੰਡ ਵਲੀਪੁਰ 'ਚ ਰਮਨਦੀਪ ਕੌਰ ਤੇ ਬਿੱਲਾ ਸ਼ੇਰੋਂ ਨੇ ਸੰਗਤ ਦਰਸ਼ਨ ਦੌਰਾਨ ਸੁਣੀਆਂ ਮੁਸ਼ਕਿਲਾਂ

28 Aug, 2026 07:04 PM

ਲੋਕਾਂ ਦੇ ਦਰ ’ਤੇ ਪਹੁੰਚ ਕੇ ਉਨ੍ਹਾਂ ਦੀ ਗੱਲ ਸੁਣਨਾ ਅਤੇ ਹਰ ਪੱਖੋਂ ਨਾਲ ਖੜ੍ਹਨਾ ਸਾਡਾ ਸੰਕਲਪ:ਰਮਨਦੀਪ ਕੌਰ,ਬਿੱਲਾ ਸ਼ੇਰੋਂ

ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,28 ਅਗਸਤ 

ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕੇ ਅੰਦਰ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਲਈ ਕੀਤੇ ਜਾ ਰਹੇ ਸੰਗਤ ਦਰਸ਼ਨ ਤਹਿਤ ਸ਼੍ਰੋਮਣੀ ਅਕਾਲੀ ਦਲ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਬੀਬਾ ਰਮਨਦੀਪ ਕੌਰ ਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਵਲੋਂ ਪਿੰਡ ਵਲੀਪੁਰ ਵਿਖੇ ਪਿੰਡ ਵਾਸੀਆਂ ਅਤੇ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਭਰਵਾਂ ਸਵਾਗਤ ਕਰਦਿਆਂ ਆਪਣੇ ਪਿੰਡ ਨਾਲ ਸਬੰਧਤ ਵੱਖ-ਵੱਖ ਮੁੱਦੇ ਅਤੇ ਸਮੱਸਿਆਵਾਂ ਸਾਂਝੀਆਂ ਕੀਤੀਆਂ ਗਈਆਂ।

ਸੰਗਤ ਦਰਸ਼ਨ ਦੌਰਾਨ ਪਿੰਡ ਵਾਸੀਆਂ ਨਾਲ ਸਿੱਧਾ ਰਾਬਤਾ ਕਾਇਮ ਕਰਦਿਆਂ ਉਨ੍ਹਾਂ ਦੀਆਂ ਗੱਲਾਂ ਨੂੰ ਧਿਆਨ ਨਾਲ ਸੁਣਿਆ ਗਿਆ ਅਤੇ ਪਿੰਡ ਨਾਲ ਸਬੰਧਤ ਵੱਖ-ਵੱਖ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਅਕਾਲੀ ਆਗੂਆਂ ਨੇ ਕਿਹਾ ਕਿ ਸੰਗਤ ਦਰਸ਼ਨ ਸਿਰਫ਼ ਲੋਕਾਂ ਨਾਲ ਮੁਲਾਕਾਤ ਦਾ ਪ੍ਰੋਗਰਾਮ ਨਹੀਂ,ਸਗੋਂ ਲੋਕਾਂ ਦੀਆਂ ਮੁਸ਼ਕਲਾਂ ਨੂੰ ਉਨ੍ਹਾਂ ਦੇ ਦਰ ’ਤੇ ਜਾ ਕੇ ਸਮਝਣ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਕਰਨਾ ਸਾਡਾ ਫਰਜ ਹੈ ਅਤੇ ਪ੍ਰਕਾਸ਼ ਸਿੰਘ ਬਾਦਲ ਵੱਲੋਂ ਸ਼ੁਰੂ ਕੀਤੀ ਗਈ ਸੰਗਤ ਦਰਸ਼ਨ ਦੀ ਪਿਰਤ ਨੂੰ ਅੱਗੇ ਵਧਾਉਂਦਿਆਂ ਲੋਕਾਂ ਦੇ ਦਰ ’ਤੇ ਪਹੁੰਚ ਕੇ ਉਨ੍ਹਾਂ ਦੀ ਗੱਲ ਸੁਣਨਾ ਅਤੇ ਹਰ ਔਖੇ-ਸੌਖੇ ਸਮੇਂ ਵਿੱਚ ਉਨ੍ਹਾਂ ਦੇ ਨਾਲ ਖੜ੍ਹਨਾ ਸਾਡਾ ਦਾ ਮੁੱਖ ਸੰਕਲਪ ਹੈ।

ਇਸ ਮੌਕੇ ਅਮਰਜੀਤ ਸਿੰਘ ਸਾਬਕਾ ਸਰਪੰਚ,ਹਰਵਿੰਦਰ ਸਿੰਘ, ਪਰਮਜੀਤ ਸਿੰਘ ਪੰਮਾ,ਮਨਜਿੰਦਰ ਸਿੰਘ,ਤਰਸੇਮ ਸਿੰਘ,ਜੋਗਿੰਦਰ ਸਿੰਘ ਸਾਬਕਾ ਸਰਪੰਚ,ਨਿਸ਼ਾਨ ਸਿੰਘ, ਮਨਜਿੰਦਰ ਸਿੰਘ ਨੰਬਰਦਾਰ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਸਾਥੀ ਹਾਜ਼ਰ ਰਹੇ।

Posted By: GURBHEJ SINGH ANANDPURI

Latest News