Nazrana Times

ਪੰਜਾਬੀ

ਬਿਜਲੀ ਦੇ ਕੱਟਾਂ ਨੇ ਕਿਸਾਨਾਂ ਅਤੇ ਆਮ ਲੋਕਾਂ ਦਾ ਜੀਣਾ ਕੀਤਾ ਮੁਸ਼ਕਲ ਕੀਤਾ-ਬਿੱਲਾ ਸ਼ੇਰੋਂ

04 Jul, 2026 12:40 AM

ਝੋਨੇ ਦੇ ਸੀਜ਼ਨ ਦੌਰਾਨ ਸਰਕਾਰ ਬਿਜਲੀ ਦੇ ਢੁਕਵੇਂ ਪ੍ਰਬੰਧ 'ਚ ਰਹੀ ਨਾਕਾਮ-ਅਕਾਲੀ ਆਗੂ 

ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ 

ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਦੇ ਪਤੀ ਅਤੇ ਸੀਨੀਅਰ ਯੂਥ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋ ਨੇ ਪੰਜਾਬ ਵਿੱਚ ਲਗਾਤਾਰ ਲੱਗ ਰਹੇ ਬਿਜਲੀ ਦੇ ਕੱਟਾਂ ਨੂੰ ਲੈ ਕੇ ਪੰਜਾਬ ਸਰਕਾਰ 'ਤੇ ਸਵਾਲ ਚੁੱਕੇ ਹਨ।ਉਨ੍ਹਾਂ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਜਦੋਂ ਕਿਸਾਨਾਂ ਨੂੰ ਸਭ ਤੋਂ ਵੱਧ ਬਿਜਲੀ ਦੀ ਲੋੜ ਹੁੰਦੀ ਹੈ,ਉਸ ਵੇਲੇ ਸਰਕਾਰ ਵੱਲੋਂ ਬਿਜਲੀ ਦੇ ਢੁੱਕਵੇਂ ਪ੍ਰਬੰਧ ਨਾ ਕਰਨਾ ਆਪਣੀ ਜ਼ਿੰਮੇਵਾਰੀ ਤੋਂ ਭੱਜਣ ਦੇ ਬਰਾਬਰ ਹੈ।ਬਿਜਲੀ ਦੀ ਘਾਟ ਕਾਰਨ ਕਿਸਾਨਾਂ ਨੂੰ ਆਪਣੀ ਫ਼ਸਲ ਦੀ ਸਿੰਚਾਈ ਕਰਨ ਵਿੱਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ,ਜਦਕਿ ਤੱਪਦੀ ਗਰਮੀ ਵਿੱਚ ਆਮ ਲੋਕ ਵੀ ਲੰਬੇ-ਲੰਬੇ ਬਿਜਲੀ ਕੱਟਾਂ ਕਾਰਨ ਬੇਹੱਦ ਪ੍ਰੇਸ਼ਾਨ ਹਨ।ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਪੰਜਾਬ ਨੂੰ ਬਿਜਲੀ ਪੱਖੋਂ ਆਤਮਨਿਰਭਰ ਬਣਾਉਣ ਲਈ ਥਰਮਲ ਪਲਾਂਟਾਂ ਸਮੇਤ ਕਈ ਮਹੱਤਵਪੂਰਨ ਪ੍ਰੋਜੈਕਟ ਸ਼ੁਰੂ ਕੀਤੇ ਗਏ ਸਨ,ਜਿਸ ਕਾਰਨ ਪੰਜਾਬ ਦੇ ਲੋਕਾਂ ਨੂੰ ਬਿਨਾਂ ਕਿਸੇ ਵੱਡੇ ਬਿਜਲੀ ਸੰਕਟ ਦੇ ਨਿਰੰਤਰ ਸਪਲਾਈ ਮਿਲਦੀ ਰਹੀ।ਪਰ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮਾੜੇ ਪ੍ਰਬੰਧਾਂ ਕਾਰਨ ਅੱਜ ਪੰਜਾਬ ਦੇ ਕਿਸਾਨ ਅਤੇ ਆਮ ਲੋਕ ਬਿਜਲੀ ਸੰਕਟ ਨਾਲ ਜੂਝ ਰਹੇ ਹਨ।ਉਨ੍ਹਾਂ ਸਰਕਾਰ ਤੋਂ ਸਵਾਲ ਕੀਤਾ ਕਿ ਜਦੋਂ ਪਹਿਲਾਂ ਤੋਂ ਹੀ ਇਹ ਪਤਾ ਸੀ ਕਿ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦੀ ਮੰਗ ਕਾਫ਼ੀ ਵੱਧ ਜਾਂਦੀ ਹੈ ਤਾਂ ਫਿਰ ਬਿਜਲੀ ਉਤਪਾਦਨ ਅਤੇ ਸਪਲਾਈ ਦੇ ਪ੍ਰਬੰਧ ਪਹਿਲਾਂ ਤੋਂ ਕਿਉਂ ਨਹੀਂ ਕੀਤੇ ਗਏ? ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਤੁਰੰਤ ਬਿਜਲੀ ਸਪਲਾਈ ਨੂੰ ਸੁਚਾਰੂ ਬਣਾਵੇ ਤਾਂ ਜੋ ਕਿਸਾਨਾਂ ਅਤੇ ਆਮ ਲੋਕਾਂ ਨੂੰ ਰਾਹਤ ਮਿਲ ਸਕੇ।

Posted By: GURBHEJ SINGH ANANDPURI

Latest News