ਪੰਜਾਬ ਬੰਦ ਦੌਰਾਨ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਭਾਈ ਭੁਪਿੰਦਰ ਸਿੰਘ ਸੱਜਣ ਦੀ ਅਗਵਾਈ ਵਿੱਚ ਨੌਜਵਾਨਾਂ ਨੇ ਕੱਢਿਆ ਮਾਰਚ
- ਰਾਜਨੀਤੀ
- (Asia/Kolkata)
ਹੁਸ਼ਿਆਰਪੁਰ, 22 ਅਗਸਤ , ਰਣਜੀਤ ਸਿੰਘ ਖ਼ਾਲਸਾ
ਕੌਮੀ ਇਨਸਾਫ ਮੋਰਚੇ ਵੱਲੋਂ 21 ਅਗਸਤ ਦੇ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਸ਼ਾਮ 84 ਤੋਂ ਸੇਵਾਦਾਰ ਭਾਈ ਭੁਪਿੰਦਰ ਸਿੰਘ ਸੱਜਣ ਦੀ ਅਗਵਾਈ ਵਿੱਚ ਨੌਜਵਾਨਾਂ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਮਾਰਚ ਦੇ ਰੂਪ ਵਿੱਚ ਵਿਚਰ ਕੇ ਸਫਲ ਬਣਾਇਆ ਗਿਆ। ਇਸ ਤੋਂ ਇਲਾਵਾ ਵੱਖ-ਵੱਖ ਹੋਰ ਪੰਥਕ ਜਥੇਬੰਦੀਆਂ ਨੇ ਵੀ ਜਿਲਾ ਹੁਸ਼ਿਆਰਪੁਰ ਵਿੱਚ ਪੂਰੀ ਸਰਗਰਮੀ ਵਿਖਾਈ। ਅਕਾਲੀ ਦਲ ਵਾਰਸ ਪੰਜਾਬ ਦੇ ਆਗੂ ਭਾਈ ਭੁਪਿੰਦਰ ਸਿੰਘ ਸੱਜਣ ਅਤੇ ਸਾਥੀਆਂ ਨੇ ਮਾਰਚ ਪ੍ਰਦਰਸ਼ਨ ਦੌਰਾਨ ਬੰਦੀ ਸਿੰਘਾਂ ਦੇ ਹੱਕ ਵਿੱਚ ਜਬਰਦਸਤ ਨਾਅਰੇਬਾਜ਼ੀ ਵੀ ਕੀਤੀ ਅਤੇ ਸੰਤ ਭਿੰਡਰਾਂ ਵਾਲੇ ਜਿੰਦਾਬਾਦ ਅਤੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਜਿੰਦਾਬਾਦ ਦੇ ਨਾਹਰਿਆਂ ਨਾਲ ਹਲਕਾ ਸ਼ਾਮ 84 ਗੂੰਜਣ ਲਾ ਦਿੱਤਾ। ਭਾਈ ਭੁਪਿੰਦਰ ਸਿੰਘ ਸੱਜਣ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਆਖਿਆ ਕਿ ਅਸੀਂ ਹਲਕਾ ਸ਼ਾਮ 84 ਅਤੇ ਜ਼ਿਲ੍ਹਾ ਹੁਸ਼ਿਆਰਪੁਰ ਵਾਸੀਆਂ ਦਾ ਦਿਲ ਦੀਆਂ ਗਹਿਰਾਈਆਂ ਵਿੱਚੋਂ ਧੰਨਵਾਦ ਕਰਦੇ ਹਾਂ ਜਿਨ੍ਹਾਂ ਨੇ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨਾਲ ਇੱਕਜੁੱਟਤਾ ਦਾ ਪ੍ਰਗਟਾਵਾ ਕਰਦੇ ਹੋਏ ਆਪ ਮੁਹਾਰੇ ਹੀ ਇਸ ਸੱਦੇ ਨੂੰ ਸਫਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਇਆ ਹੈ। ਉਹਨਾਂ ਦੱਸਿਆ ਕਿ ਸ਼ਹਿਰ ਦੀ ਆਵਾਜਾਈ ਵੀ ਕਾਫੀ ਹੱਦ ਤੱਕ ਬੰਦ ਸੀ ਅਤੇ ਬਾਜ਼ਾਰ ਅਤੇ ਮਾਰਕੀਟਾਂ ਤਾਂ ਮੁਕੰਮਲ ਤੌਰ ਉੱਤੇ ਬੰਦ ਰਹੀਆਂ। ਉਹਨਾਂ ਇਹ ਵੀ ਦੱਸਿਆ ਕਿ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ, ਦਫਤਰ, ਕਾਰਖਾਨੇ ਅਤੇ ਹੋਰ ਕਾਰੋਬਾਰ ਬੰਦ ਰੱਖ ਕੇ ਸਰਕਾਰਾਂ ਨੂੰ ਸੁਨੇਹਾ ਦਿੱਤਾ ਹੈ ਕਿ ਸਮੁੱਚਾ ਪੰਜਾਬ ਹੀ ਬੰਦੀ ਸਿੰਘਾਂ ਦੀ ਰਿਹਾਈ ਚਾਹੁੰਦਾ ਹੈ। ਭਾਈ ਭੁਪਿੰਦਰ ਸਿੰਘ ਸੱਜਣ ਨੇ ਇਹ ਵੀ ਕਿਹਾ ਕਿ ਪਹਿਲਾਂ ਕੇਂਦਰ ਦੀ ਕਾਂਗਰਸ ਸਰਕਾਰ ਸਿੱਖਾਂ ਨਾਲ ਲੰਬਾ ਸਮਾਂ ਧੱਕੇਸ਼ਾਹੀਆਂ ਕਰਦੀ ਰਹੀ ਤੇ ਹੁਣ ਉਸੇ ਤਰਜ ਉੱਤੇ ਭਾਜਪਾ ਸਰਕਾਰ ਵੀ ਲਗਾਤਾਰ ਸਿੱਖਾਂ ਦੇ ਹੱਕ ਹਕੂਕ ਦਬਾ ਰਹੀ ਹੈ। ਸਿੱਖਾਂ ਉੱਤੇ ਜ਼ੁਲਮ ਅਤੇ ਗੁਲਾਮਾਂ ਵਾਂਗ ਵਿਹਾਰ ਕੀਤਾ ਜਾਂਦਾ ਹੈ। ਉਹਨਾਂ ਕਿਹਾ ਕਿ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਨੂੰ ਦਸ ਦਿਨਾਂ ਦੀ ਤੁਰੰਤ ਪੈਰੋਲ ਦਿੱਤੀ ਜਾਵੇ ਤਾਂ ਜੋ ਉਹ ਆਪਣੇ ਮਾਤਾ ਜੀ ਨੂੰ ਮਿਲ ਸਕਣ।
Leave a Reply