ਚਾਹਲ ’ਚ ਅਕਾਲੀ ਵਰਕਰਾਂ ਦੀ ਵਿਸ਼ੇਸ਼ ਮਿਲਣੀ,ਪਾਰਟੀ ਦੀ ਮਜ਼ਬੂਤੀ ਲਈ ਬੂਥ ਪੱਧਰ ’ਤੇ ਮਿਹਨਤ ਕਰਨ ਦਾ ਸੱਦਾ

ਚਾਹਲ ’ਚ ਅਕਾਲੀ ਵਰਕਰਾਂ ਦੀ ਵਿਸ਼ੇਸ਼ ਮਿਲਣੀ,ਪਾਰਟੀ ਦੀ ਮਜ਼ਬੂਤੀ ਲਈ ਬੂਥ ਪੱਧਰ ’ਤੇ ਮਿਹਨਤ ਕਰਨ ਦਾ ਸੱਦਾ

13 ਸਤੰਬਰ ਦੀ ‘ਪੰਜਾਬ ਬਚਾਓ ਰੈਲੀ’ ਨੂੰ ਸਫ਼ਲ ਬਣਾਉਣ ਲਈ ਬਿੱਲਾ ਸ਼ੇਰੋਂ ਵੱਲੋਂ ਵਰਕਰਾਂ ਨੂੰ ਲਾਮਬੰਦ ਹੋਣ ਦੀ ਅਪੀਲ

ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,1 ਸਤੰਬਰ

ਹਲਕਾ ਖਡੂਰ ਸਾਹਿਬ ਅਧੀਨ ਪਿੰਡ ਚਾਹਲ ਵਿਖੇ ਸਵਰਗੀ ਸਾਬਕਾ ਸਰਪੰਚ ਜੱਸਾ ਸਿੰਘ ਦੇ ਗ੍ਰਹਿ ਵਿਖੇ ਉਨ੍ਹਾਂ ਦੇ ਸਪੁੱਤਰ ਗੁਰਪਾਲ ਸਿੰਘ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੀ ਵਿਸ਼ੇਸ਼ ਮਿਲਣੀ ਕਰਵਾਈ ਗਈ।ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ,ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੀਬਾ ਰੁਪਿੰਦਰ ਕੌਰ ਬ੍ਰਹਮਪੁਰਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।
ਮਿਲਣੀ ਦੌਰਾਨ ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਬੀਬਾ ਰੁਪਿੰਦਰ ਕੌਰ ਬ੍ਰਹਮਪੁਰਾ ਨੇ ਆਪਣੇ ਸੰਬੋਧਨ ਵਿੱਚ ਅਕਾਲੀ ਵਰਕਰਾਂ ਨੂੰ ਪਾਰਟੀ ਦੀ ਮਜ਼ਬੂਤੀ ਲਈ ਬੂਥ ਪੱਧਰ ’ਤੇ ਹੋਰ ਮਿਹਨਤ ਕਰਨ ਦਾ ਸੱਦਾ ਦਿੱਤਾ।ਉਨ੍ਹਾਂ ਕਿਹਾ ਕਿ ਹਰ ਵਰਕਰ ਪਾਰਟੀ ਦੀ ਮਜ਼ਬੂਤੀ ਲਈ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਏ ਅਤੇ ਲੋਕਾਂ ਨਾਲ ਲਗਾਤਾਰ ਰਾਬਤਾ ਕਾਇਮ ਕਰੇ।
ਇਸ ਮੌਕੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਹਲਕਾ ਖਡੂਰ ਸਾਹਿਬ ਵਿੱਚ ਹੋਣ ਵਾਲੀ 13 ਸਤੰਬਰ ਦੀ ‘ਪੰਜਾਬ ਬਚਾਓ ਰੈਲੀ’ ਨੂੰ ਸਫ਼ਲ ਅਤੇ ਇਤਿਹਾਸਕ ਬਣਾਉਣ ਲਈ ਅਕਾਲੀ ਵਰਕਰਾਂ ਨੂੰ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।ਉਨ੍ਹਾਂ ਵਰਕਰਾਂ ਨੂੰ ਰੈਲੀ ਲਈ ਹੁਣ ਤੋਂ ਹੀ ਲਾਮਬੰਦ ਹੋਣ ਦਾ ਸੱਦਾ ਦਿੱਤਾ।
ਇਸ ਮੌਕੇ ਮੋਹਨ ਸਿੰਘ ਭੈਲ,ਸੁਰਜੀਤ ਸਿੰਘ,ਆਤਮਾ ਸਿੰਘ, ਗੁਰਮੁੱਖ ਸਿੰਘ,ਇਕਬਾਲ ਸਿੰਘ,ਸੁਲੱਖਣ ਸਿੰਘ, ਪਰਦੀਪ ਸਿੰਘ, ਸਰਪੰਚ ਜੰਗਸ਼ੇਰ ਸਿੰਘ ਟੋਨੀ ਸਮੇਤ ਹੋਰ ਅਕਾਲੀ ਵਰਕਰ ਹਾਜ਼ਰ ਸਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.