ਮੋਹਣ ਲਾਲ ਪੰਚ ਜੀ ਦੇ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ 1 ਅਕਤੂਬਰ ਨੂੰ
ਅੱਪਰਾ, 30 ਸਤੰਬਰ (ਤੀਰਥ ਸਿੰਘ ਮੈਂਗੜ੍ਹਾ)-ਕਸਬਾ ਅੱਪਰਾ ਦੇ ਮੌਜੂਦਾ ਪੰਚਾਇਤ ਮੈਂਬਰ ਤੇ ਰਿਟਾਇਰਡ ਬੈਂਕ ਕਰਮਚਾਰੀ ਸ੍ਰੀ ਮੌਹਣ ਲਾਲ ਜੀ ਬੀਤੇ ਦਿਨੀਂ ਇੱਕ ਸੜਕ ਹਾਦਸੇ ਦੌਰਾਨ ਸਾਨੂੰ ਸਦੀਵੀਂ ਵਿਛੋੜਾ ਦੇ ਗਏ ਸਨ। ਉਨਾਂ ਦੀ ਬੇਵਕਤੀ ਮੌਤ ਤੇ ਇਲਾਕੇ ਭਰ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ, ਸਮਾਜ ਸੈਵੀ ਸੰਸਥਾਵਾਂ, ਗ੍ਰਾਮ ਪੰਚਾਇਤ ਅੱਪਰਾ, ਨੰਬਰਦਾਰਾਂ ਤੇ ਇਲਾਕੇ ਭਰ ਦੇ ਸਰਪੰਚਾਂ ਪੰਚਾਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਅਤੇ ਪਿੱਛੋਂ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ। ਸਵਰਗਵਾਸੀ ਸ੍ਰੀ ਮੌਹਣ ਲਾਲ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਮਿਤੀ 1 ਅਕਤੂਬਰ ਦਿਨ ਵੀਰਵਾਰ ਨੂੰ ਡੇਰਾ ਸੰਤ ਟਹਿਲ ਦਾਸ ਜੀ (ਸੰਤ ਸਤਿਨਾਮ ਚੌਂਕ) ਸਮਰਾੜੀ ਚੌਂਕ ਅੱਪਰਾ ਵਿਖੇ ਦੁਪਹਿਰ 12 ਵਜੇ ਹੋਵੇਗੀ।
Posted By: GURBHEJ SINGH ANANDPURI