ਚੰਡੀਗੜ੍ਹ ਕਿਸਾਨ ਮੋਰਚਾ ਦੇ 5ਵੇਂ ਦਿਨ ਕਿਸਾਨਾਂ ਨੇ ਭਾਰੀ ਮੀਂਹ 'ਚ ਵੀ ਏਅਰਪੋਰਟ ਰੋਡ 'ਤੇ ਸਥਿਤ ਚੌਕਾਂ 'ਚ ਖੜਕੇ ਕਿਸਾਨੀ ਮੰਗਾਂ ਲਈ ਕੀਤੀ ਆਵਾਜ਼ ਬੁਲੰਦ....
ਕਿਸਾਨੀ ਮੰਗਾਂ ਪ੍ਰਤੀ ਪੰਜਾਬ ਸਰਕਾਰ ਵੱਲੋਂ ਧਾਰੀ ਚੁੱਪ ਅਤੇ ਟਾਲਮਟੋਲ ਵਾਲੇ ਵਤੀਰੇ ਉੱਪਰ ਅੱਜ ਹੋਵੇਗੀ ਅਹਿਮ ਮੀਟਿੰਗ 'ਚ ਵਿਚਾਰ ਚਰਚਾ : ਸੂਬਾ ਸਕੱਤਰ ਪਰਮਦੀਪ ਸਿੰਘ ਬੈਦਵਾਣ
ਚੰਡੀਗੜ੍ਹ 5 ਸਤੰਬਰ (ਮੰਗਤ ਸਿੰਘ ਸੈਦਪੁਰ) : ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਚੱਲ ਰਿਹਾ ਚੰਡੀਗੜ੍ਹ ਮੋਰਚਾ ਪੰਜਵੇਂ ਦਿਨ ਵੀ ਪੂਰੀ ਬੁਲੰਦ ਹੌਸਲੇ ਨਾਲ ਚੱਲ ਰਿਹਾ ਹੈ ਹਜ਼ਾਰਾਂ ਕਿਸਾਨ ਰੋਜ਼ਾਨਾ ਚੰਡੀਗੜ੍ਹ ਕਿਸਾਨ ਮੋਰਚੇ ਵਿੱਚ ਸ਼ਾਮਿਲ ਹੋ ਰਹੇ ਹਨ। ਖਾਸ ਗੱਲ ਇਹ ਹੈ ਕਿ ਭਾਰੀ ਬਰਸਾਤ ਦੇ ਬਾਵਜੂਦ ਏਅਰਪੋਰਟ ਰੋਡ ਤੇ ਪੰਜ ਤੋਂ ਸੱਤ ਵਜੇ ਤੱਕ ਕਿਸਾਨੀ ਮੰਗਾਂ ਦੇ ਬੈਨਰ ਅਤੇ ਝੰਡੇ ਫੜ ਕੇ ਕਿਸਾਨ ਕਾਰਕੁੰਨਾਂ ਨੇ ਆਪਣੇ ਮੋਰਚੇ ਦੀ ਆਵਾਜ਼ ਬੁਲੰਦ ਕੀਤੀ। ਇੱਥੇ ਜਾਰੀ ਪ੍ਰੈਸ ਨੋਟ ਵਿੱਚ ਹਰਿੰਦਰ ਸਿੰਘ ਲੱਖੋਵਾਲ, ਜਗਮੋਹਨ ਸਿੰਘ ਪਟਿਆਲਾ, ਹਰਮੀਤ ਸਿੰਘ ਕਾਦੀਆਂ
ਗੁਰਮੀਤ ਸਿੰਘ ਮਹਿਮਾ, ਰਾਮਿੰਦਰ ਸਿੰਘ ਪਟਿਆਲਾ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਮੋਰਚੇ ਦੇ ਪੰਡਾਲ ਵਿੱਚ ਦਿਨੇ ਤਿੰਨ ਘੰਟਿਆਂ ਲਈ ਸਟੇਜ ਚਲਾਈ ਗਈ। ਸਟੇਜ ਦੀ ਕਾਰਵਾਈ ਹਰਿੰਦਰ ਸਿੰਘ ਲੱਖੋਵਾਲ, ਪ੍ਰੇਮ ਸਿੰਘ ਭੰਗੂ, ਜਤਿੰਦਰ ਸਿੰਘ ਛੀਨਾ, ਦਲਵੀਰ ਸਿੰਘ ਸਿੱਧੂਪੁਰ, ਵੀਰ ਸਿੰਘ ਬੜਵਾ, ਕੰਵਲਪ੍ਰੀਤ ਸਿੰਘ ਪੰਨੂ ਅਤੇ ਨਛੱਤਰ ਸਿੰਘ ਜੈਤੋ ਤੇ ਅਧਾਰਿਤ ਪ੍ਰਧਾਨਗੀ ਮੰਡਲ ਵਲੋਂ ਚਲਾਈ ਗਈ। ਇਕੱਠ ਨੂੰ ਵੱਖ ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਵਲੋਂ ਪੰਜਾਬ ਸਰਕਾਰ ਨਾਲ ਗੱਲਬਾਤ ਕਰਵਾਉਣ ਲਈ ਭਾਵੇਂ ਬਾਰ ਬਾਰ ਕਿਹਾ ਜਾ ਰਿਹਾ ਪਰ ਪੰਜਾਬ ਸਰਕਾਰ ਦਾ ਵਤੀਰਾ ਟਾਲਮਟੋਲ ਵਾਲਾ ਪ੍ਰਤੀਤ ਹੋ ਰਿਹਾ। ਵਰਣਨਯੋਗ ਹੈ ਕਿ ਬੀਤੇ ਕੱਲ੍ਹ ਪ੍ਰਸ਼ਾਸਨ ਵਲੋਂ ਅੱਜ ਤੱਕ ਸਰਕਾਰ ਨਾਲ ਗੱਲਬਾਤ ਕਰਵਾਉਣ ਦੀ ਮੋਹਲਤ ਮੰਗੀ ਗਈ ਸੀ ਅੱਜ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਕੋਈ ਹੁੰਗਾਰਾ ਨਾ ਮਿਲਣ ਕਾਰਨ ਭਲਕੇ ਇਸ ਬਾਰੇ ਆਪਣੀ ਮੀਟਿੰਗ ਵਿਚ ਵਿਚਾਰ ਵਟਾਂਦਰਾ ਕਰਨ ਦਾ ਫੈਸਲਾ ਕੀਤਾ ਹੈ। ਸੰਯੁਕਤ ਕਿਸਾਨ ਮੋਰਚਾ ਦੀ ਅੱਜ ਦੀ ਮੀਟਿੰਗ ਦੀ ਪ੍ਰਧਾਨਗੀ ਬਲਦੇਵ ਸਿੰਘ ਨਿਹਾਲਗੜ੍ਹ, ਹਰਜਿੰਦਰ ਸਿੰਘ ਟਾਂਡਾ ਅਤੇ ਸੁਖਦੇਵ ਸਿੰਘ ਅਰਾਈਆਂਵਾਲਾ ਨੇ ਕੀਤੀ।
ਪੰਡਾਲ ਵਿੱਚ ਹੋਏ ਇਕੱਠ ਨੂੰ ਬਲਬੀਰ ਸਿੰਘ ਰਾਜੇਵਾਲ, ਰਮਿੰਦਰ ਸਿੰਘ ਪਟਿਆਲਾ, ਮਲੂਕ ਸਿੰਘ ਹੀਰਕੇ , ਬੋਘ ਸਿੰਘ ਮਾਨਸਾ, ਪ੍ਰੇਮ ਸਿੰਘ ਭੰਗ, ਹਰਨੇਕ ਸਿੰਘ ਮਹਿਮਾ, ਬਲਦੇਵ ਸਿੰਘ ਨਿਹਾਲਗੜ੍ਹ, ਗੁਰਵਿੰਦਰ ਸਿੰਘ ਢਿੱਲੋਂ, ਡਾਕਟਰ ਸਤਨਾਮ ਸਿੰਘ ਅਜਨਾਲਾ, ਧਨਵੰਤ ਸਿੰਘ ਖਤਰਾਏ ਕਲਾਂ, ਲਖਨਪਾਲ ਸ਼ਰਮਾ, ਬਲਵਿੰਦਰ ਸਿੰਘ ਮੱਲ੍ਹੀ ਨੰਗਲ, ਕੰਵਲਪ੍ਰੀਤ ਸਿੰਘ ਪੰਨੂ, ਗੁਰਮੀਤ ਸਿੰਘ ਮਹਿਮਾ, ਬੂਟਾ ਸਿੰਘ ਚੱਕਰ, ਪਰਮਵੀਰ ਸਿੰਘ ਚੱਕ ਮਾਹੀ, ਬੂਟਾ ਸਿੰਘ ਸ਼ਾਦੀਪੁਰ, ਸੁਖਦੇਵ ਸਿੰਘ ਅਰਾਈਆਂਵਾਲਾ, ਜੰਗਵੀਰ ਸਿੰਘ ਚੌਹਾਨ, ਬਲਵਿੰਦਰ ਸਿੰਘ ਰਾਜੂ ਔਲਖ ਅਤੇ ਹਰਭਜਨ ਸਿੰਘ ਬੁੱਟਰ ਨੇ ਸੰਬੋਧਨ ਕੀਤਾ। ਸਟੇਜ ਸੰਚਾਲਨ ਗੁਰਪ੍ਰਤਾਪ ਸਿੰਘ, ਤਰਸੇਮ ਸਿੰਘ ਹੀਰਕੇ, ਰਤਨ ਸਿੰਘ ਢੱਡ, ਮਾਸਟਰ ਨਿਰੰਜਨ ਸਿੰਘ ਅਤੇ ਕੁਲਵੰਤ ਸਿੰਘ ਮੌਲਵੀਵਾਲਾ ਨੇ ਕੀਤਾ।
Posted By: ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ